Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

March 04, 2026 05:58 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੱ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮੋਬਾਈਲ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਅਤੇ ਬੱਚਿਆਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਮੋਬਾਈਲ ਫੋਨ ਬੱਚਿਆਂ ‘ਤੇ ਨੁਕਸਾਨਦੇਹ ਪ੍ਰਭਾਵ ਪਾਉਂਦੇ ਹਨ। ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਬੱਚਿਆਂ ਦੀਆਂ ਅੱਖਾਂ ਅਤੇ ਦਿਮਾਗ 'ਤੇ ਪ੍ਰਭਾਵ ਪਾ ਰਹੇ ਹਨ। ਇਸ ਨਾਲ ਨੀਂਦ ਘੱਟ ਆਉਣਾ ਅਤੇ ਪੜ੍ਹਾਈ ਵਿੱਚ ਇਕਾਗਰਤਾ ਘਟਣ ਵਰਗੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਮੋਬਾਈਲ ਫੋਨ ਦੀ ਲੋੜ ਤੋਂ ਵੱਧ ਵਰਤੋਂ ਪਰਿਵਾਰ ਦੇ ਨਾਲ-ਨਾਲ ਆਊਟਡੋਰ ਗੇਮਾਂ ਤੋਂ ਦੂਰੀ ਦਾ ਕਾਰਨ ਵੀ ਬਣ ਰਹੀ ਹੈ, ਜਿਸਦੇ ਨਤੀਜੇ ਵਜੋਂ ਬੱਚਿਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।

ਸਪੀਕਰ ਸੰਧਵਾਂ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਹਰ ਮਾਤਾ-ਪਿਤਾ ਦੀ ਜ਼ਿੰਮੇਵਾਰੀ ਹੈ ਕਿ ਉਹ ਬੱਚਿਆਂ ਦੇ ਸਕ੍ਰੀਨ ਟਾਈਮ ਨੂੰ ਸੀਮਤ ਕਰਕੇ ਉਨ੍ਹਾਂ ਨੂੰ ਕਿਤਾਬਾਂ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਆਓ ਆਪਾਂ ਮਿਲ ਕੇ ਆਪਣੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਈਏ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ