Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

March 04, 2026 07:12 PM
SehajTimes

ਅੰਮ੍ਰਿਤਸਰ :  ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਜਸਕਰਨ ਸਿੰਘ ਬੰਦੇਸਾ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਨਾਲ ਹੋਣ ਵਾਲੀ ਲਾਪਰਵਾਹੀ ਅਤੇ ਅਣਗਹਿਲੀ ਨੂੰ ਰੋਕਣ ਲਈ ਜਾਰੀ ਨਵੇਂ ਨੋਟੀਫਿਕੇਸ਼ਨ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਨਾਲ ਸਿਹਤ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਮਰੀਜ਼ਾਂ ਨੂੰ ਨਿਆਂ ਮਿਲਣਾ ਯਕੀਨੀ ਬਣੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਹਤ ਖੇਤਰ ਵਿੱਚ ਕਈ ਲੋਕ-ਹਿਤੈਸ਼ੀ ਕਦਮ ਚੁੱਕੇ ਹਨ। ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਸਹੂਲਤ ਦੇ ਪ੍ਰਬੰਧ ਨਾਲ ਆਮ ਲੋਕਾਂ ਨੂੰ ਇਲਾਜ ਸੰਬੰਧੀ ਵੱਡੀ ਰਾਹਤ ਮਿਲੀ ਹੈ। ਹੁਣ ਕੋਈ ਵੀ ਨਾਗਰਿਕ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਵਿੱਚ ਆਰਥਿਕ ਬੋਝ ਤੋਂ ਬਿਨਾਂ ਇਲਾਜ ਕਰਵਾ ਸਕਦਾ ਹੈ।  ਚੇਅਰਮੈਨ ਬੰਦੇਸ਼ਾ ਨੇ ਦੱਸਿਆ ਕਿ 13 ਫਰਵਰੀ 2026 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹਰ ਜ਼ਿਲ੍ਹੇ ਵਿੱਚ “ਡਿਸਟ੍ਰਿਕਟ ਮੈਡੀਕਲ ਬੋਰਡ ਫਾਰ ਨੇਗਲੀਜੈਂਸ” ਦਾ ਗਠਨ ਕੀਤਾ ਗਿਆ ਹੈ। ਇਹ ਬੋਰਡ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਜਾਂ ਹਸਪਤਾਲਾਂ ਖ਼ਿਲਾਫ਼ ਆਉਣ ਵਾਲੀਆਂ ਮੈਡੀਕਲ ਲਾਪਰਵਾਹੀ ਦੀਆਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਕਰੇਗਾ। ਬੋਰਡ ਵਿੱਚ ਸਿਵਲ ਸਰਜਨ ਚੇਅਰਮੈਨ ਹੋਵੇਗਾ, ਜਦਕਿ ਮੈਡੀਕਲ ਸੁਪਰਿੰਟੈਂਡੈਂਟ ਜਾਂ ਪ੍ਰਿੰਸੀਪਲ ਮੈਡੀਕਲ ਅਫਸਰ ਮੈਂਬਰ ਸਕੱਤਰ ਵਜੋਂ ਕੰਮ ਕਰੇਗਾ। ਇਸ ਤੋਂ ਇਲਾਵਾ ਮਾਹਿਰ ਡਾਕਟਰਾਂ ਅਤੇ ਇੰਡੀਆਨ ਮੈਡੀਕਲ ਐਸੋਸੀਏਸ਼ਨ ਦਾ ਨੁਮਾਇੰਦਾ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨਾਲ ਹਸਪਤਾਲਾਂ ਦੀ ਜਵਾਬਦੇਹੀ ਵਧੇਗੀ ਅਤੇ ਮਰੀਜ਼ਾਂ ਨਾਲ ਹੋਣ ਵਾਲੀ ਕਿਸੇ ਵੀ ਕਿਸਮ ਦੀ ਅਣਗਹਿਲੀ ’ਤੇ ਤੁਰੰਤ ਕਾਰਵਾਈ ਹੋਵੇਗੀ। ਪਿਛਲੇ ਸਮੇਂ ਦੌਰਾਨ ਜਿਨ੍ਹਾਂ ਲੋਕਾਂ ਨੂੰ ਨਿਆਂ ਨਹੀਂ ਮਿਲ ਸਕਿਆ, ਉਨ੍ਹਾਂ ਲਈ ਵੀ ਇਹ ਕਦਮ ਉਮੀਦ ਦੀ ਕਿਰਣ ਸਾਬਤ ਹੋਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹੁਣ ਮਰੀਜ਼ਾਂ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਸਮਝੌਤਾ ਨਹੀਂ ਕੀਤਾ ਜਾਵੇਗਾ।

Have something to say? Post your comment

 

More in Health

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ