Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

March 04, 2026 09:58 PM
SehajTimes
ਜੰਡਿਆਲਾ ਗੁਰੂ/ਅੰਮ੍ਰਿਤਸਰ ( ਦਵਿੰਦਰ ਕੁਮਾਰ ਪੁਰੀ ) : ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਦੇ ਪਵਿੱਤਰ ਦਿਹਾੜੇ ‘ਤੇ ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਮੇਨ ਬਾਜ਼ਾਰ ਵਿੱਚ ਹਲਕਾ ਵਾਸੀਆਂ ਨਾਲ ਮਿਲ ਕੇ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂ, ਨੌਜਵਾਨਾਂ, ਮਹਿਲਾਵਾਂ, ਬੱਚਿਆਂ ਅਤੇ ਵੱਡੇ ਬਜ਼ੁਰਗਾਂ ਨਾਲ ਰੰਗਾਂ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ ਅਤੇ ਸਭ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਿਰਫ਼ ਰੰਗਾਂ ਦਾ ਹੀ ਨਹੀਂ, ਸਗੋਂ ਪਿਆਰ, ਸਾਂਝ ਅਤੇ ਏਕਤਾ ਦਾ ਪ੍ਰਤੀਕ ਹੈ, ਜੋ ਸਾਨੂੰ ਆਪਸੀ ਭੇਦਭਾਵ ਭੁਲਾ ਕੇ ਇਕੱਠੇ ਰਹਿਣ ਦਾ ਸੰਦੇਸ਼ ਦਿੰਦਾ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਮਨਾਉਂਦੇ ਸਮੇਂ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਵੇ, ਪ੍ਰਕਿਰਤਿਕ ਰੰਗਾਂ ਦੀ ਵਰਤੋਂ ਕੀਤੀ ਜਾਵੇ ਅਤੇ ਪਾਣੀ ਦੀ ਬੱਚਤ ਕਰਦੇ ਹੋਏ ਵਾਤਾਵਰਣ ਦੀ ਸੰਭਾਲ ਕੀਤੀ ਜਾਵੇ। ਇਸ ਦੌਰਾਨ ਇਲਾਕੇ ਦੇ ਪ੍ਰਮੁੱਖ ਸਮਾਜਿਕ ਵਰਕਰ, ਪਾਰਟੀ ਆਗੂ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਪੂਰਾ ਮੇਨ ਬਾਜ਼ਾਰ ਰੰਗਾਂ ਅਤੇ ਖੁਸ਼ੀਆਂ ਨਾਲ ਰੰਗਿਆ ਹੋਇਆ ਨਜ਼ਰ ਆਇਆ ਅਤੇ ਹਰ ਪਾਸੇ ਭਾਈਚਾਰੇ ਅਤੇ ਪ੍ਰੇਮ ਦਾ ਮਾਹੌਲ ਬਣਿਆ ਰਿਹਾ। ਅੰਤ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਵਾਸੀਆਂ ਦੀ ਚੰਗੀ ਸਿਹਤ, ਤਰੱਕੀ ਅਤੇ ਖੁਸ਼ਹਾਲ ਜੀਵਨ ਲਈ ਅਰਦਾਸ ਕਰਦਿਆਂ ਸਭ ਨੂੰ ਹੋਲੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ।
 
 
 

Have something to say? Post your comment

 

More in Majha

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ