Saturday, March 07, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

March 06, 2026 09:06 PM
ਜਗਤਾਰ ਸਿੰਘ ਮਾਹਲਾ

ਹੋਰ ਜਾਂਚ ਜਾਰੀ; ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਅਤੇ ਇੱਕ ਤੇਜ਼ਧਾਰ ਹਥਿਆਰ ਸਮੇਤ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਕੁਮਾਰ (18) ਵਾਸੀ ਮਕਬੂਲਪੁਰਾ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਅਜੈ (24) ਵਾਸੀ ਪਿੰਡ ਕਾਲੇ ਤਰਨਤਾਰਨ; ਜਸ਼ਨਦੀਪ ਸਿੰਘ ਉਰਫ਼ ਗਿਆਨੀ (18), ਓਂਕਾਰ ਸਿੰਘ ਉਰਫ਼ ਵੰਸ਼ (21) ਅਤੇ ਆਕਾਸ਼ਦੀਪ ਸਿੰਘ (24), ਤਿੰਨੋਂ ਵਾਸੀ ਪਿੰਡ ਮਰੀ ਮੇਘਾ, ਤਰਨਤਾਰਨ ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ .30 ਬੋਰ, ਇੱਕ 9 ਐਮਐਮ ਗਲੌਕ, ਇੱਕ .30 ਬੋਰ ਪੀਐਕਸ5, ਇੱਕ 9 ਐਮਐਮ ਟੌਰਸ ਅਤੇ ਇੱਕ 9 ਐਮਐਮ ਗ੍ਰੇਟਾ (ਪਾਕਿਸਤਾਨ ਵਿੱਚ ਬਣਿਆ) ਅਤੇ 34 ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਵਿਅਕਤੀ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਵੱਖ-ਵੱਖ ਖੇਤਰਾਂ ‘ਚ ਉਨ੍ਹਾਂ ਦੀ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਇਸ ਮਾਮਲੇ ‘ਚ ਅਗਲੇ-ਪਿਛਲੇ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਰੋਹਿਤ ਕੁਮਾਰ ਨੂੰ ਇੱਕ ਨਾਬਾਲਗ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਪਿਸਤੌਲ ਅਤੇ ਇੱਕ ਤੇਜ਼ਧਾਰ ਹਥਿਆਰ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਗੈਰ-ਕਾਨੂੰਨੀ ਹਥਿਆਰ ਉਨ੍ਹਾਂ ਨੂੰ ਕਰਨਬੀਰ ਉਰਫ਼ ਅਜੈ ਨੇ ਸਪਲਾਈ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਕਿਹਾ ਕਿ ਕਰਨਬੀਰ ਉਰਫ਼ ਅਜੈ ਤੋਂ ਹੋਰ ਜਾਂਚ ਅਤੇ ਪੁੱਛਗਿੱਛ ਕਰਕੇ ਹਥਿਆਰ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਓਂਕਾਰ ਸਿੰਘ ਉਰਫ਼ ਵੰਸ਼, ਆਕਾਸ਼ਦੀਪ ਸਿੰਘ ਅਤੇ ਜਸ਼ਨਦੀਪ ਉਰਫ਼ ਗਿਆਨੀ ਵਜੋਂ ਹੋਈ ਹੈ ਅਤੇ ਉਨ੍ਹਾਂ ਕੋਲੋਂ ਚਾਰ ਹੋਰ ਪਿਸਤੌਲ ਬਰਾਮਦ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਮਕਬੂਲਪੁਰਾ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਐਫਆਈਆਰ ਨੰਬਰ 59 ਮਿਤੀ 28-02-2026 ਦਰਜ ਕੀਤੀ ਗਈ ਹੈ।

Have something to say? Post your comment

 

More in Majha

ਨਸ਼ੇ ਦੇ ਨਾਮੁਰਾਦ ਬਿਮਾਰੀ ਨੂੰ ਖਤਮ ਕਰਨ ਤੇ ਨਸ਼ਾ ਤੱਸਕਰਾਂ,ਗੈਂਗਸਰਾਂ ਨੂੰ ਨੱਥ ਪਾਉਂਣ ਲਈ ਜੋਨ-3 ਤੇ ਇਲਾਕਾ ਵਿੱਚ ਕੀਤੀ ਗਈ ਪੁਲਿਸ ਪਬਲਿਕ ਮੀਟਿੰਗ

ਪਿੰਡ ਭਿੱਟੇਵੱਡ ਦੀ ਬਿਜਲੀ ਸਪਲਾਈ ਬੱਗੇ ਕਲਾਂ ਬਿਜਲੀ ਘਰ ਤੋਂ ਸ਼ੁਰੂ

ਹਲਕਾ ਰਾਜਾਸਾਂਸੀ ਦੇ ਬਲਾਕ ਹਰਸ਼ਾ ਛੀਨਾ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

ਬਲਾਕ ਸੰਮਤੀ ਚੌਗਾਵਾਂ ਦੀ ਚੇਅਰਮੈਨ ਭਜਨ ਕੌਰ ਤੇ ਵਾਈਸ ਚੇਅਰਮੈਨ ਹਰਪ੍ਰੀਤ ਕੌਰ ਨਿਯੁਕਤ ਕੀਤਾ

ਕਰਮਜੀਤ ਸਿੰਘ ਛੀਨਾ ਬਣੇ ਬਲਾਕ ਹਰਸ਼ਾ ਛੀਨਾ ਦੇ ਚੇਅਰਮੈਨ ਅਤੇ ਨਾਨਕੀ ਕੌਰ ਬਣੀ ਉਪ ਚੇਅਰਮੈਨ

ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡ  ਅਤੇ ਮੁਫ਼ਤ ਮੈਡੀਕਲ ਕੈਂਪ 5 ਮਾਰਚ ਤੋਂ 9 ਮਾਰਚ ਤੱਕ ਕੇਂਦਰੀ ਵਿਧਾਨ ਸਭਾ ਹੈੱਡਕੁਆਰਟਰ ਵਿਖੇ ਲਗਾਏ ਜਾਣਗੇ: ਵਿਧਾਇਕ ਡਾ. ਅਜੈ ਗੁਪਤਾ

ਗੁਰਦੁਆਰਾ ਬਾਬਾ ਜਾਗੋ ਸ਼ਹੀਦ ਵਿਖੇ ਸਜਾਏ ਗਏ ਭਾਰੀ ਦੀਵਾਨ

ਅਜਨਾਲਾ ਵਿੱਚ ਭਿਆਨਕ ਸੜਕ ਹਾਦਸਾ, ਟਰੱਕ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

ਅਰਬ ਦੇਸ਼ਾਂ `ਚ ਜੰਗ ਕਾਰਨ ਫਸੇ ਪੰਜਾਬੀਆਂ ਲਈ ਸੂਬਾ ਸਰਕਾਰ ਵੱਲੋਂ 24/7 ਹੈਲਪਲਾਈਨ ਨੰਬਰ ਜਾਰੀ