Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਨਸ਼ੇ ਦੇ ਨਾਮੁਰਾਦ ਬਿਮਾਰੀ ਨੂੰ ਖਤਮ ਕਰਨ ਤੇ ਨਸ਼ਾ ਤੱਸਕਰਾਂ,ਗੈਂਗਸਰਾਂ ਨੂੰ ਨੱਥ ਪਾਉਂਣ ਲਈ ਜੋਨ-3 ਤੇ ਇਲਾਕਾ ਵਿੱਚ ਕੀਤੀ ਗਈ ਪੁਲਿਸ ਪਬਲਿਕ ਮੀਟਿੰਗ

March 06, 2026 10:15 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ : ਮਾਨਯੋਗ ਮੁੱਖ ਮੰਤਰੀ ਪੰਜਾਬ, ਸ੍ਰ: ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ, ਪੰਜਾਬ, ਸ੍ਰੀ ਗੋਰਵ ਯਾਦਵ ਜੀ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਅਤੇ ਨਸ਼ਾਂ ਤੱਸਕਰਾਂ, ਗੈਗਸਟਰਾਂ ਅਤੇ ਮਾੜੇ ਅਨਸਰਾਂ ਤੇ ਨੱਥ ਪਾਊਣ ਅਤੇ ਪੁਲਿਸ ਪਬਲਿਕ ਦੀ ਨੇੜਤਾ ਹੋਰ ਵਧਾਉਣ ਲਈ ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਦੇ ਜੋਨ-3 ਦੇ ਇਲਾਕਾ ਵਿੱਚ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ,ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਵੱਲੋਂ ਅਪਰੇਸ਼ਨ ਸੰਪਰਕ ਤਹਿਤ ਇਲਾਕਾ ਦੇ ਕੌਸਲਰਾਂ ਅਤੇ ਮੋਹਤਬਰ ਵਿਅਕਤੀਆਂ, ਵੱਲਾ ਮੰਡੀ ਦੇ ਸੈਕਟਰੀ, ਫੋਕਲਪੁਆਂਇੰਟ ਦੇ ਨੁਮਾਇੰਦਿਆ ਨਾਲ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ ਅਤੇ ਉਹਨਾਂ ਵੱਲੋਂ ਮੀਟਿੰਗ ਦੌਰਾਨ ਆਪਣੇ ਸੁਝਾਵ ਸਾਂਝੇ ਅਤੇ ਮੁਸ਼ਕਲਾ ਸਾਂਝੀਆ ਕੀਤੀਆ ਗਈਆ, ਜਿੰਨਾਂ ਤੇ ਅਮਲੀ ਜਾਮਾ ਪਾਉਂਦੇ ਹੋਏ, ਮੌਕਾ ਤੇ ਹੀ ਹੱਲ ਕੀਤਾ ਗਿਆ। ਇਸ ਮੀਟਿੰਗ ਵਿੱਚ ਸ੍ਰੀ ਹਰਪਾਲ ਸਿੰਘ, ਏ.ਡੀ.ਸੀ.ਪੀ ਸਿਟੀ-3, ਅੰਮ੍ਰਿਤਸਰ, ਸ੍ਰੀ ਅਨੁਭਵ ਜੈਨ, ਏ.ਸੀ.ਪੀ ਪੂਰਬੀ,,ਅੰਮ੍ਰਿਤਸਰ ਅਤੇ ਜੋਨ-3 ਦੇ ਸਮੂਹ ਮੁੱਖ ਅਫ਼ਸਰਾਨ ਤੇ ਹਲਕਾ ਸਾਂਝ ਕੇਂਦਰਾਂ ਇੰਚਾਂਰਜ਼ ਪੁਲਿਸ ਪਬਲਿਕ ਮੀਟਿੰਗ ਵਿੱਚ ਹਾਜ਼ਰ ਸਨ।

ਮੀਟਿੰਗ ਦੌਰਾਨ ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਨੇ ਕਿਹਾ ਕਿ ਨਸ਼ੇ ਦੀ ਲਾਹਨਤ ਨੂੰ ਜੜ੍ਹ ਤੋ ਖਤਮ ਕਰਨ ਲਈ ਪਬਲਿਕ ਦੇ ਸਹਿਯੋਗ ਦੀ ਲੋੜ ਹੈ, ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਬੜੀ ਸਖ਼ਤੀ ਨਾਲ ਜ਼ੀਰੋ ਟੋਲਰਸ ਪੋਲਿਸੀ ਤਹਿਤ ਨਸ਼ਾ ਤੱਸਕਰਾਂ ਤੇ ਕਾਰਵਾਈ ਕਰਕੇ ਵੱਡੇ ਪੱਧਰ ਤੇ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਬ੍ਰਾਮਦ ਕੀਤੀ ਜਾ ਰਹੀ ਹੈ। ਇਸਤੋ ਇਲਾਵਾ ਨਸ਼ਾਂ ਤੱਸਕਰੀ ਨਾਲ ਬਣਾਈ ਗਈ ਚੱਲ-ਅਚੱਲ ਪ੍ਰਾਪਰਟੀ ਨੂੰ ਫਰੀਜ਼ ਤੇ ਡਿਮੋਲਿਸ਼ ਵੀ ਕੀਤਾ ਜਾ ਰਿਹਾ ਹੈ। ਉਸਦੇ ਨਾਲ ਨਾਲ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਪੰਜਾਬ ਪੁਲਿਸ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਪਬਲਿਕ ਪਲੇਸਾਂ, ਸਕੂਲਾਂ/ਕਾਲਜ਼ਾ ਤੇ ਹੋਰ ਵਿੱਦਿਅਕ ਅਧਾਰਿਆ ਵਿੱਖੇ ਆਪਰੇਸ਼ਨ ਸੰਪਰਕ ਤਹਿਤ ਮੀਟਿੰਗਾਂ ਕਰਕੇ ਨਸ਼ੇ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਦੀ ਦਲਦਲ ਵਿੱਚ ਫੱਸ ਗਏ ਹਨ, ਇਸ ਵਿੱਚੋਂ ਕੱਢਣ ਲਈ ਉਹਨਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਓ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਉਹਨਾਂ ਨੇ ਯੁੱਧ ਨਸ਼ੀਆਂ ਵਿਰੁੱਧ ਅਤੇ ਗੈਗਸਟਰਾਂ ਖਿਲਾਫ਼ ਵਾਰ ਸਬੰਧੀ ਚਲ ਰਹੀ ਮੁਹਿੰਮ ਵਿੱਚ ਸਭ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।ਉਹਨਾਂ ਕਿਹਾ ਨਸ਼ੇ ਦਾ ਧੰਦਾ ਕਰਨ ਵਾਲਿਆ ਅਤੇ ਸਮਾਜ ਦੀ ਸ਼ਾਤੀ ਭੰਗ ਕਰਨ ਵਾਲੇ ਮਾੜੇ ਅਨਸਰਾਂ ਬਾਰੇ ਕੋਈ ਸੂਚਨਾਂ ਹੋਵੇ ਤਾਂ ਇਹ ਸੂਚਨਾਂ ਪੰਜਾਬ ਪੁਲਿਸ ਹੈਲਪ ਲਾਈਨ ਨੰਬਰ 112 ਅਤੇ ਸੇਫ਼ ਪੰਜਾਬ ਐਂਟੀ-ਡਰੱਗ ਹੈਲਪਲਾਈਨ 97791-00200 ਤੇ ਸੰਪਰਕ ਕੀਤਾ ਜਾਵੇ। ਇਸਤੋਂ ਇਲਾਵਾ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਤੇ ਕਾਲ ਜਾਂ ਵੱਟਸਐਂਪ ਮੇਜਿਸ ਕੀਤਾ ਜਾਵੇ, ਤੇ ਗੈਂਗਸਟਰ ਕਾਬੂ ਹੋਣ ਤੇ 10 ਲੱਖ ਰੁਪਏ ਰਿਵਾਰਡ ਦਿੱਤਾ ਜਾਵੇਗਾ। ਸੂਚਨਾਂ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰਨ ਤੌਰ ਤੇ ਗੁਪਤ ਰੱਖੀ ਜਾਵੇਗੀ । ਪੰਜਾਬ ਪੁਲਿਸ ਪਬਲਿਕ ਦੀ ਸੇਵਾ ਲਈ 24 ਘੰਟੇ ਤੱਤਪਰ ਹੈ। ਪ੍ਰਾਪਤੀਆਂ, ਚਾਲੂ ਸਾਲ 01 ਜਨਵਰੀ, 2026 ਤੋਂ 05 ਮਾਰਚ, 2026 ਤੱਕ, ਸਖ਼ਤੀ ਨਾਲ ਐਨ.ਡੀ.ਪੀ.ਐਸ ਐਕਟ ਦੇ ਤਹਿਤ ਕਾਰਵਾਈ ਕੀਤੀ ਗਈ। ਜਿਸਤੇ ਨਤੀਜੇ ਵੱਜੋਂ 337 ਐਨ.ਡੀ.ਪੀ.ਐਸ ਐਕਟ ਤਹਿਤ ਮਾਮਲੇ ਦਰਜ ਕਰਕੇ 585 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 19.413 ਕਿਲੋ ਹੈਰੋਇਨ, 7.130 ਕਿਲੋ ਅਫੀਮ ਅਤੇ 0.523 ਕਿਲੋ ਮੈਥਾਮਫੇਟਾਮਾਈਨ (ਆਈਸ ਡਰੱਗ), 4460 ਕੈਪਸੂਲ/ਗੋਲੀਆਂ, ₹16,09,370/- ਦੀ ਡਰੱਗ ਮਨੀ ਜ਼ਬਤ ਕੀਤੀ ਗਈ। ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਵਿੱਚ ਵਰਤੇ ਜਾਣ ਵਾਲੇ 14 ਵਾਹਨ ਵੀ ਬਰਾਮਦ ਕੀਤੇ, ਜਿਨ੍ਹਾਂ ਵਿੱਚ 05 ਚਾਰ ਪਹੀਆ ਵਾਹਨ ਅਤੇ 09 ਦੋ ਪਹੀਆ ਵਾਹਨ ਸ਼ਾਮਲ ਹਨ। ਇਸਤੋਂ ਇਲਾਵਾ ਗੈਂਗਸਟਰਾਂ ਖਿਲਾਫ਼ ਕਾਰਵਾਈ ਕਰਦੇ ਹੋਏ, ਗੈਂਗਸਟਰਾਂ ਅਤੇ ਐਸੋਸੀਏਟਸ 30 ਤੇ ਕਾਰਵਾਈ ਕੀਤੀ ਗਈ। 728 ਵਿਅਕਤੀਆਂ ਨੂੰ ਨਸ਼ੇ ਦਾ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕੀਤਾ ਗਿਆ ਤੇ ਇਹਨਾਂ ਵਿੱਚੋਂ, 367 ਵਿਅਕਤੀਆਂ ਨੂੰ ਵਿਆਪਕ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ, ਜਦੋਂ ਕਿ 361 ਵਿਅਕਤੀਆਂ ਨੂੰ ਡਾਕਟਰੀ ਸਹਾਇਤਾ ਅਤੇ ਨਿਗਰਾਨੀ ਅਧੀਨ ਪੁਨਰਵਾਸ ਲਈ OOAT (ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ) ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ।

ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਬੀਤੇ ਸਾਲ -2025 ਦੌਰਾਨ ਐਨ.ਡੀ.ਪੀ.ਐਸ ਐਕਟ ਦੇ 1547 ਮੁਕੱਦਮੇਂ ਦਰਜ਼ ਕਰਕੇ 2772 ਨਸ਼ਾ ਤੱਸਕਰਾਂ ਨੂੰ ਕਾਬੂ ਕਰਕੇ 281 ਕਿਲੋ 849 ਗ੍ਰਾਮ ਹੈਰੋਇਨ, 34 ਕਿਲੋ 146 ਗ੍ਰਾਮ ਅਫੀਮ, 8 ਕਿਲੋਂ 285 ਗ੍ਰਾਮ ਮੈਥਾਮਫੇਟਾਮਾਈਨ (ਆਈਸ ਡਰੱਗ), 09 ਕਿਲੋ ਗਾਂਜ਼ਾ, 16 ਕਿਲੋ 75 ਗ੍ਰਾਮ ਚਰਸ, 112 ਗ੍ਰਾਮ ਕੋਕਿਨ, 325 ਕਿਲੋ 577 ਗ੍ਰਾਮ ਨਸ਼ੀਲਾ ਪਾਉਡਰ, 25 ਕਿਲੋ ਭੂਕੀ, 1550 ਨਸ਼ੀਲੇ ਕੈਪਸੂਲ, 02 ਲੱਖ 770 ਨਸ਼ੀਲੀਆ ਗੋਲੀਆਂ ਅਤੇ 03 ਕਰੋੜ 14 ਲੱਖ 65 ਹਜ਼ਾਰ 215 ਰੁਪਏ ਡਰੱਗ ਮਨੀ ਅਤੇ 133 ਵਹੀਕਲ ਬ੍ਰਾਮਦ ਕੀਤੇ ਗਏ।

Have something to say? Post your comment

 

More in Majha

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ; ਰਮਨਜੀਤ ਸਿੰਘ ਵਿੱਕੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰੋਫੈਸ਼ਨਲ ਹੁਨਰ ਵਿਕਸਿਤ ਸਬੰਧੀ ਵਰਕਸ਼ਾਪ ਕਰਵਾਈ ਗਈ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ