Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਦਾ ਭਵਿੱਖ ਤੈਅ ਕਰੇਗੀ ਮੋਗਾ ਰੈਲੀ : ਡਾ. ਸੈਣੀ 

March 07, 2026 02:27 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਭਾਜਪਾ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਦੀ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਪੰਜਾਬ ਦਾ ਭਵਿੱਖ ਤੈਅ ਕਰੇਗੀ। ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ, ਭ੍ਰਿਸ਼ਟਾਚਾਰ ਦੇ ਖਾਤਮੇ ਤੋਂ ਇਲਾਵਾ ਬੇਰੁਜ਼ਗਾਰੀ ਨੂੰ ਖਤਮ ਕਰਨਾ ਭਾਜਪਾ ਦੀ ਮੁੱਢਲੀ ਤਰਜੀਹ ਹੈ। ਸਨਿੱਚਰਵਾਰ ਨੂੰ ਸੁਨਾਮ ਵਿਖੇ ਜਾਰੀ ਬਿਆਨ ਵਿੱਚ ਭਾਜਪਾ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ ਨੇ ਦੱਸਿਆ ਕਿ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਬਦਲਾਅ ਰੈਲੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਹੋਰ ਲੀਡਰਸ਼ਿਪ ਸੰਬੋਧਨ ਕਰੇਗੀ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਬਕਾਇਦਾ ਲੋਕਾਂ ਨੂੰ ਏਜੰਡਾ ਦੱਸਿਆ ਜਾਵੇਗਾ ਜਿਹੜਾ ਸਰਕਾਰ ਬਣਨ ਦੀ ਸੂਰਤ ਵਿੱਚ ਇੰਨਬਿੰਨ ਲਾਗੂ ਕੀਤਾ ਜਾਵੇਗਾ। ਭਾਜਪਾ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਸਗੋਂ ਪੰਜਾਬ ਦੇ ਲੋਕਾਂ ਨਾਲ ਝੂਠ ਤੇ ਫ਼ਰੇਬ ਕੀਤਾ ਗਿਆ ਇਸੇ ਕਾਰਨ ਜਨਤਾ ਦਾ ਮੋਹ ਭਗਵੰਤ ਮਾਨ ਸਰਕਾਰ ਤੋਂ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਪੂਰੀ ਪੀੜ੍ਹੀ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਸਿਰਫ਼ ਭਾਜਪਾ ਹੀ ਉਨ੍ਹਾਂ ਨੂੰ ਨਸ਼ਿਆਂ ਦੀ ਇਸ ਦਲਦਲ ਵਿੱਚੋਂ ਬਾਹਰ ਕੱਢ ਸਕਦੀ ਹੈ, ਭਾਜਪਾ ਹਮੇਸ਼ਾ ਜ਼ੀਰੋ ਟੌਲਰੈਂਸ ਦੀ ਨੀਤੀ 'ਤੇ ਕੰਮ ਕਰਦੀ ਹੈ।

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ