Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਿੱਗਜ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਪਹਿਲੀ ਬਰਸੀ 11 ਮਾਰਚ ਨੂੰ

March 07, 2026 03:03 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਕੇਂਦਰੀ ਮੰਤਰੀ ਸਵਰਗੀ ਸੁਖਦੇਵ ਸਿੰਘ ਢੀਂਡਸਾ ਦੀ ਪਹਿਲੀ ਬਰਸੀ ਨੂੰ ਲੈਕੇ ਤਿਆਰੀਆਂ ਪੂਰੇ ਜ਼ੋਰਾਂ 'ਤੇ ਹਨ। ਇਸ ਸਬੰਧੀ ਨਵੀਂ ਅਨਾਜ ਮੰਡੀ ਸਥਿਤ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ ਦੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਸਵਰਗੀ ਢੀਂਡਸਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਅਤੇ ਬਰਸੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਰਣਨੀਤੀ ਉਲੀਕੀ ਗਈ।
 
ਸੰਗਰੂਰ ਦੇ ਨਾਨਕਿਆਣਾ ਸਾਹਿਬ ਵਿਖੇ ਹੋਵੇਗਾ ਸਮਾਗਮ
 
ਇਸ ਮੌਕੇ ਬੋਲਦਿਆਂ ਅਕਾਲੀ ਆਗੂਆਂ ਨੇ ਦੱਸਿਆ ਕਿ ਸਵਰਗੀ ਢੀਂਡਸਾ ਦੀ ਪਹਿਲੀ ਬਰਸੀ 11 ਮਾਰਚ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਇਸ ਮਹਾਨ ਜਨ-ਨਾਇਕ ਨੂੰ ਸ਼ਰਧਾਂਜਲੀ ਦੇਣ ਲਈ ਸੁਨਾਮ ਤੋਂ ਭਾਰੀ ਗਿਣਤੀ ਵਿੱਚ ਵਰਕਰਾਂ ਅਤੇ ਪ੍ਰਸ਼ੰਸਕਾਂ ਦਾ ਇੱਕ ਵਿਸ਼ਾਲ ਕਾਫ਼ਲਾ ਰਵਾਨਾ ਹੋਵੇਗਾ।
 
ਬੇਦਾਗ ਛਵੀ ਅਤੇ ਪੰਜਾਬ ਦੇ ਹਿੱਤਾਂ ਦੇ ਰਾਖੇ
ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਸੀਨੀਅਰ ਆਗੂ ਗੁਰਚਰਨ ਸਿੰਘ ਧਾਲੀਵਾਲ ਅਤੇ ਸਾਬਕਾ ਸਰਪੰਚ ਚਮਕੌਰ ਸਿੰਘ ਮੋਰਾਂਵਾਲੀ ਨੇ ਢੀਂਡਸਾ ਦੀ ਸ਼ਖਸੀਅਤ 'ਤੇ ਰੋਸ਼ਨੀ ਪਾਉਂਦਿਆਂ ਕਿਹਾ: ਕਿ "ਸਵਰਗੀ ਸੁਖਦੇਵ ਸਿੰਘ ਢੀਂਡਸਾ ਦਾ ਪੂਰਾ ਜੀਵਨ ਪੰਜਾਬ, ਪੰਥ ਅਤੇ ਕੌਮ ਨੂੰ ਸਮਰਪਿਤ ਰਿਹਾ। ਉਹ ਇੱਕ ਅਜਿਹੇ ਨਿਡਰ ਸਿਆਸਤਦਾਨ ਸਨ ਜਿਨ੍ਹਾਂ ਨੇ ਕਦੇ ਵੀ ਦਬਾਅ ਦੀ ਰਾਜਨੀਤੀ ਨਹੀਂ ਕੀਤੀ ਅਤੇ ਹਮੇਸ਼ਾ ਆਪਣੀ ਗੱਲ ਸਪੱਸ਼ਟਤਾ ਨਾਲ ਰੱਖੀ। ਦਹਾਕਿਆਂ ਦੇ ਸਿਆਸੀ ਸਫ਼ਰ ਵਿੱਚ ਉਨ੍ਹਾਂ ਨੇ ਆਪਣੇ ਦਾਮਨ 'ਤੇ ਕਦੇ ਕੋਈ ਦਾਗ ਨਹੀਂ ਲੱਗਣ ਦਿੱਤਾ।" ਮੀਟਿੰਗ ਵਿੱਚ ਮੁੱਖ ਤੌਰ 'ਤੇ ਗੋਪਾਲ ਸ਼ਰਮਾ, ਸਾਬਕਾ ਕੌਂਸਲਰ ਦਰਸ਼ਨ ਸਿੰਘ ਮੋਰਾਂਵਾਲੀ, ਪ੍ਰੋਫੈਸਰ ਮਨਪ੍ਰੀਤ ਸਿੰਘ ਗਿੱਲ, ਬਾਵਾ ਸਿੰਘ ਢਾਬੇ ਵਾਲਾ, ਤਰਸੇਮ ਸਿੰਘ ਘੁੱਗਾ, ਅਮਰਜੀਤ ਸਿੰਘ, ਸੋਮ ਸਿੰਘ, ਕੋਚ ਜਸਪਾਲ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ ਦਿਓਸੀ, ਨਰਿੰਦਰ ਸਿੰਘ ਨੀਨਾ, ਹਰਵਿੰਦਰ ਸਿੰਘ ਹਾਂਡਾ ਅਤੇ ਗੁਰਚਰਨ ਸਿੰਘ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ। ਸਾਰਿਆਂ ਨੇ ਇਕਜੁੱਟ ਹੋ ਕੇ ਢੀਂਡਸਾ ਜੀ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੰਕਲਪ ਲਿਆ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ