Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਨਰੇਗਾ ਕਾਮਿਆਂ ਨੇ ਮੋਦੀ ਹਕੂਮਤ ਖ਼ਿਲਾਫ਼ ਕੱਢੀ ਭੜਾਸ 

March 07, 2026 04:29 PM
ਦਰਸ਼ਨ ਸਿੰਘ ਚੌਹਾਨ
ਮਨਰੇਗਾ ਕਾਨੂੰਨ ਬਹਾਲ ਕਰੇ ਕੇਂਦਰ ਸਰਕਾਰ 
ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਵਿੱਚ ਕੀਤੇ ਬਦਲਾਅ ਤੋਂ ਡਾਢੇ ਨਰਾਜ਼ ਇਕੱਠੇ ਹੋਏ ਸੈਂਕੜੇ ਮਨਰੇਗਾ ਕਾਮਿਆਂ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਕੇਂਦਰੀ ਹਕੂਮਤ ਦੇ ਖਿਲਾਫ ਰੱਜ ਕੇ ਭੜਾਸ ਕੱਢੀ। ਪ੍ਰਦਰਸ਼ਨਕਾਰੀ ਕਾਮਿਆਂ ਦਾ ਕਹਿਣਾ ਹੈ ਕਿ ਮਨਰੇਗਾ ਕਾਨੂੰਨ ਵਿੱਚ ਬਦਲਾਅ ਕਰਕੇ ਕਿਰਤੀਆਂ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ। ਡੈਮੋਕਰੇਟਿਕ ਮਨਰੇਗਾ ਫਰੰਟ ਬਲਾਕ ਸੁਨਾਮ ਵੱਲੋਂ ਅਨਾਜ ਮੰਡੀ ਸੁਨਾਮ ਵਿਖੇ ਮਨਰੇਗਾ ਕਾਨੂੰਨ ਨੂੰ ਮੁੜ ਬਹਾਲ ਕਰਵਾਉਣ ਲਈ ਕੀਤੇ ਵਿਸ਼ਾਲ ਰੋਸ ਪ੍ਰਦਰਸ਼ਨ ਵਿੱਚ ਇਕੱਤਰ ਹੋਏ ਮਨਰੇਗਾ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਪੱਤਰਕਾਰ ਤੇ ਉੱਘੇ ਸਿਆਸੀ ਚਿੰਤਕ ਹਮੀਰ ਸਿੰਘ ਨੇ ਕਿਹਾ ਕਿ ਮਨਰੇਗਾ ਕਾਨੂੰਨ ਖਤਮ ਕਰਕੇ ਕੇਂਦਰ ਸਰਕਾਰ ਨੇ ਕਿਰਤੀਆਂ ਦੇ ਰੁਜ਼ਗਾਰ ਦੇ ਬੁਨਿਆਦੀ ਹੱਕ ਦਾ ਖਾਤਮਾ ਕੀਤਾ ਹੈ। ਮੰਗ ਅਧਾਰਤ ਰੁਜਗਾਰ ਦੇ ਸਕੀਮ ਨੂੰ ਵੀ ਬੀ ਜੀ ਰਾਮ ਜੀ ਲਿਆ ਕੇ ਮੋਦੀ ਸਰਕਾਰ ਨੇ ਸਭ ਕੁਝ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਹੁਣ ਕੇਂਦਰ ਦੀ ਮਰਜ਼ੀ ਹੋਵੇਗੀ ਕਿਹੜੇ ਰਾਜ ਨੂੰ ਕਿੰਨੇ ਪੈਸੇ ਦੇਣੇ ਹਨ ਅਤੇ ਕਿਸ ਰਾਜ ਨੂੰ ਲਤਾੜਨਾ ਹੈ। ਇਹ ਉਸਦੀ ਮਰਜ਼ੀ ਤੇ ਨਿਰਭਰ ਹੋਵੇਗਾ। 10 ਫੀਸਦੀ ਤੋਂ ਰਾਜਾਂ ਦਾ ਹਿੱਸਾ 40 ਫੀਸਦੀ ਕਰਨ ਨਾਲ ਪੰਜਾਬ ਵਿੱਚ ਸਪੱਸ਼ਟ ਹੈ ਕਿ ਪੰਜਾਬ ਦੀ ਆਰਥਿਕ ਹਾਲਤ ਇੰਨਾ ਹਿੱਸਾ ਦੇਣ ਦੇ ਸਮਰੱਥ ਨਹੀ। ਪੰਜਾਬ ਵਿੱਚ 20 ਲੱਖ ਮਨਰੇਗਾ ਜੋਬ ਕਾਰਡ ਹਨ ਲਗਭਗ ਇੱਕ ਕਰੋੜ ਆਬਾਦੀ ਇਸ ਨਾਲ ਜੁੜੀ ਹੋਈ ਹੈ , ਪਰ ਕੇਂਦਰ ਦੀ ਸਰਕਾਰ ਨੇ ਇਹਨਾਂ ਸਭ ਦੇ ਰੁਜ਼ਗਾਰ ਤੇ ਲੱਤ ਮਾਰੀ ਹੈ। ਉਨ੍ਹਾਂ ਆਖਿਆ ਕਿ ਸਮੁੱਚੇ ਦੇਸ਼ ਵਿੱਚ 26 ਕਰੋੜ ਦੇ ਲਗਭਗ ਜੋਬ ਕਾਰਡਾਂ ਹਨ। ਕੇਂਦਰ ਸਰਕਾਰ ਦੇ ਇਸ ਫੈਸਲੇ ਨੇ ਜਿੱਥੇ ਫੈਡਰਲ ਢਾਂਚੇ ਨੂੰ ਵੱਡੀ ਢਾਅ ਲਾਈ ਹੈ ਉਥੇ ਰਾਜਾਂ ਉੱਤੇ ਪੈਸੇ ਦਾ ਵੱਡਾ ਬੋਝ ਪਾ ਕੇ ਰੁਜ਼ਗਾਰ ਨੂੰ ਉਹਨਾਂ ਦੀ ਸਮਰੱਥਾ ਤੋਂ ਬਾਹਰ ਕਰ ਦਿੱਤਾ ਹੈ। ਇਸੇ ਤਰ੍ਹਾਂ ਪਿੰਡਾਂ ਦੀ ਪਾਰਲੀਮੈਂਟ ਗ੍ਰਾਮ ਸਭਾ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੇ ਹੱਕ ਖੋਹ ਕੇ ਲੋਕਤੰਤਰ ਦਾ ਪੂਰੀ ਤਰ੍ਹਾਂ ਘਾਣ ਕੀਤਾ ਹੈ। ਰਾਜ ਕੁਮਾਰ ਸਿੰਘ ਕਨਸੂਹਾ ਤੇ ਹਰਪਾਲ ਕੌਰ ਟਿੱਬੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਜਬਰ ਦੇ ਖਿਲਾਫ ਹਮੇਸ਼ਾ ਇੱਕ ਜੁੱਟ ਹੋ ਕੇ ਲੜਦਾ ਰਿਹਾ ਹੈ। ਮਜ਼ਦੂਰਾਂ ਦੇ ਰੁਜ਼ਗਾਰ ਤੇ ਹੋਏ ਹਮਲੇ ਲਈ ਸਮੁੱਚੇ ਪੰਜਾਬ ਨੂੰ ਇਕੱਠੇ ਲੜਨ ਦੀ ਲੋੜ ਹੈ। ਆਈ ਡੀ ਪੀ ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ ਤੇ ਗੁਰਮੀਤ ਸਿੰਘ ਥੂਹੀ ਨੇ ਕਿਹਾ ਕਿ  ਸਮੁੱਚਾ ਸਿਸਟਮ ਖਰਾਬ ਹੋ ਚੁੱਕਾ ਹੈ। ਨੌਜਵਾਨਾਂ ਦੇ ਸਰੇਆਮ ਝੂਠੇ ਮੁਕਾਬਲੇ ਹੋ ਰਹੇ ਹਨ ਹਨ। ਪਿੰਡਾਂ ਦੇ ਨਾਲ ਕੇਂਦਰ ਸਰਕਾਰ ਸਰਾਸਰ ਬੇਇਨਸਾਫੀ ਕਰ ਰਹੀ ਹੈ । ਇਸ ਲਈ ਲੋਕਾਂ ਨੂੰ ਆਪਣਾ ਵੋਟ ਸੋਚ ਸਮਝ ਕੇ ਵਰਤਨ ਦੀ ਲੋੜ ਹੈ । ਇਸ ਮੌਕੇ ਡੈਮੋਕਰੇਟਿਕ ਮਨਰੇਗਾ ਫਰੰਟ  ਦੇ ਆਗੂਆਂ ਕੁਲਵਿੰਦਰ ਕੌਰ ਰਾਮਗੜ੍ਹ, ਰਾਣੀ ਕੌਰ ਚੰਗਾਲ ,ਬਲਜੀਤ ਕੌਰ ਸਤੌਜ, ਗੁਰਧਿਆਨ ਕੌਰ ਨਮੋਲ, ਗੁਰਸੇਵਕ ਸਿੰਘ ਧਰਮਗੜ੍ਹ, ਪਿਆਰਾ ਸਿੰਘ ਖਡਿਆਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ਖਤਮ ਕਰਕੇ ਦੇਸ਼ ਦੇ ਕਰੋੜਾਂ ਲੋਕਾਂ ਦੇ ਰੁਜ਼ਗਾਰ ਤੇ ਲੱਤ ਹੀ ਨਹੀਂ ਮਾਰੀ,ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਝੀ ਚਾਲ ਚੱਲੀ ਹੈ। ਆਗੂਆਂ ਨੇ ਮੰਗ ਕੀਤੀ ਕੇਂਦਰ ਸਰਕਾਰ ਤੁਰੰਤ ਮਨਰੇਗਾ ਕਾਨੂੰਨ ਬਹਾਲ ਕਰੇ।  ਆਈ ਡੀ ਪੀ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ, ਸੂਬਾ ਖਜਾਨਚੀ ਫਲਜੀਤ ਸਿੰਘ, ਮਨਪ੍ਰੀਤ ਕੌਰ ਰਾਜਪੁਰਾ,ਤਾਰਾ ਸਿੰਘ ਫੱਗੂਵਾਲਾ, ਸੈਂਸੀ ਸਿੰਘ ਜਖੇਪਲ ਤੇ ਚੰਦ ਸਿੰਘ ਰੋਗਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਰਾਜਾਂ ਤੇ ਪਾਏ ਜਾ ਰਹੇ ਵਾਧੂ ਭਾਰ ਅਤੇ ਖੋਹੇ ਜਾ ਰਹੇ ਹੱਕਾਂ ਦੇ ਲਈ ਸਾਰੀਆਂ ਸਿਆਸੀ ਧਿਰਾਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋ ਕੇ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਕਰਨ ਦੀ ਵੱਡੀ ਲੋੜ ਹੈ, ਕੇਂਦਰ ਸਰਕਾਰ ਵੱਲੋਂ ਪਹਿਲਾਂ 29 ਲੇਬਰ ਕਾਨੂੰਨਾਂ ਨੂੰ ਚਾਰ ਲੇਬਰ ਕੋਡ, ਬਿਜਲੀ ਸੋਧ ਬਿੱਲ 2025, ਸੀਡ ਬਿਲ ਜਿਹੇ ਮਾਮਲਿਆਂ ਵਿੱਚ ਮਨਮਾਨੀ ਲਗਾਤਾਰ ਕੀਤੀ ਜਾ ਰਹੀ ਇਸ ਲਈ ਇਸ ਨੂੰ ਇੱਕਜੁਟਤਾ ਨਾਲ ਨੱਥ ਪਾਉਣ ਦੀ ਵੱਡੀ ਲੋੜ ਹੈ।

Have something to say? Post your comment

 

More in Malwa

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਗਊਸ਼ਾਲਾ ਦੇ ਸ਼ੈਡ 'ਚ ਲੱਗੀ ਅੱਗ ਨਾਲਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ