Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ 10,000  ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

March 07, 2026 10:05 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਦਾਨਗੜ੍ਹ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸਨੇ ਆਪਣੀ ਸੇਵਾ ਵਿੱਚ ਵਾਧਾ ਲੈਣ ਲਈ ਬੇਨਤੀ ਕੀਤੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸੇਵਾ ਕਾਲ ਵਿਚ ਵਾਧਾ ਲੈਣ ਵਿੱਚ ਉਸਦੀ ਮਦਦ ਕਰਨ ਬਦਲੇ 10,000 ਰੁਪਏ  ਰਿਸ਼ਵਤ ਦੀ ਮੰਗ ਕੀਤੀ। ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਕੇ ਅਪਣਾ ਕੰਮ ਕਰਵਾਉਣਾ ਵਾਜਿਬ ਨਹੀਂ ਸਮਝਿਆ I ਇਸੇ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਕੋਲ ਕੀਤੀ । ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ  ਦੋਸ਼ੀ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ