Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸੁਨਵਰਦੀਪ ਸਿੰਘ ਦੀ ਸਫਲਤਾ ਨੌਜਵਾਨਾਂ ਲਈ ਚਾਨਣ ਮੁਨਾਰਾ : ਕੁਲਤਾਰ ਸਿੰਘ ਸੰਧਵਾਂ

March 07, 2026 10:14 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ ਸ਼ਾਨਦਾਰ ਸਫਲਤਾ ਹਾਸਿਲ ਕਰਨ ਵਾਲੇ ਦੇਸ਼ ਦੇ ਸਾਰੇ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਹਨਾਂ ਕਿਹਾ ਕਿ  ਪੰਜਾਬ ਦੀਆਂ ਧੀਆਂ ਅਤੇ ਪੁੱਤਰਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ। ਉਹਨਾਂ ਬੜੇ ਫਖਰ ਨਾਲ ਕਿਹਾ ਕਿ ਪਟਿਆਲਾ ਦੀ ਸਿਮਰਨਦੀਪ ਕੌਰ ਅਤੇ ਰਸਨੀਤ ਕੌਰ, ਬਲਾਚੌਰ ਦੀ ਕ੍ਰਿਤਿਕਾ ਚੌਧਰੀ, ਮਾਨਸਾ ਤੋੰ ਮਨਪ੍ਰੀਤ ਕੌਰ ਅਤੇ ਆਕ੍ਰਿਤੀ ਸਿੰਗਲਾ ਵਰਗੇ ਹੀਰਿਆਂ ਨੇ ਪੂਰੇ ਦੇਸ਼ ਵਿੱਚ ਪੰਜਾਬ ਦਾ ਨਾਮ ਚਮਕਾਇਆ ਹੈ।

ਉਹਨਾਂ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਫਰੀਦਕੋਟ ਨਿਵਾਸੀ ਡਾ. ਕੁਲਦੀਪ ਸਿੰਘ (ਡਾਇਰੈਕਟਰ,ਪੀ.ਏ.ਯੂ. , ਫਰੀਦਕੋਟ) ਦੇ ਪੁੱਤਰ ਸੁਨਵਰਦੀਪ ਸਿੰਘ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਕਰਵਾਈ ਗਈ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ 76ਵਾਂ ਰੈਂਕ ਪ੍ਰਾਪਤ ਕੀਤਾ ਹੈ।

ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੁਨਵਰਦੀਪ ਸਿੰਘ ਦੀ ਇਹ ਸ਼ਾਨਦਾਰ ਸਫਲਤਾ ਨਾ ਸਿਰਫ਼ ਉਸਦੇ ਦੇ ਪਰਿਵਾਰ ਲਈ ਸਗੋਂ ਪੂਰੇ ਫਰੀਦਕੋਟ ਜ਼ਿਲ੍ਹੇ ਅਤੇ ਸਮੁਚੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨੌਜਵਾਨਾਂ ਲਈ  ਵੱਡੀ ਪ੍ਰੇਰਨਾ ਹੈ, ਜੋ ਸਾਬਤ ਕਰਦੀ ਹੈ ਕਿ ਸਖ਼ਤ ਮਿਹਨਤ, ਲਗਨ ਅਤੇ ਮਜ਼ਬੂਤ ਇਰਾਦਿਆਂ ਨਾਲ ਕੋਈ ਵੀ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ।

ਸੰਧਵਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ, ਨੌਜਵਾਨਾਂ ਨੂੰ ਸੁਨਵਰਦੀਪ ਸਿੰਘ ਦੀ ਸਫਲਤਾ ਤੋਂ ਸਿੱਖਣ ਦੀ ਲੋੜ ਹੈ। ਵਿਦਿਆਰਥੀਆਂ ਨੂੰ ਸਮਾਜ ਦੀ ਤਰੱਕੀ ਲਈ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਨਵਰਦੀਪ ਸਿੰਘ ਵਰਗੇ ਪ੍ਰਤਿਭਾਸ਼ਾਲੀ ਨੌਜਵਾਨ ਸਮਾਜ ਲਈ ਚਾਨਣ ਮੁਨਾਰਾ ਸਿੱਧ ਹੁੰਦੇ ਹਨ, ਜੋ ਨਾ ਸਿਰਫ ਖੁਦ ਅੱਗੇ ਵਧਦੇ ਹਨ ਬਲਕਿ ਹੋਰਨਾਂ ਨੂੰ ਵੀ  ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਦੇ ਹਨ ।  ਸਪੀਕਰ ਸੰਧਵਾਂ ਨੇ ਡਾ. ਕੁਲਦੀਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਸੁਨਵਰਦੀਪ ਸਿੰਘ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨਵੇਂ ਅਧਿਕਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨਗੇ ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ