Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

March 07, 2026 11:00 PM
SehajTimes

ਕਿਸਾਨਾਂ ਨੂੰ ਸਬਸਿਡੀ ਦੇਣ ਦੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ

ਚੰਡੀਗੜ੍ਹ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਾਗ਼ਬਾਨੀ ਖੇਤਰ ਦਾ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਬਾਗ਼ਬਾਨੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਭਾਗੀ ਅਧਿਕਾਰੀਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਨੇ ਬਾਗ਼ਬਾਨੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਦੀਆਂ ਬਾਗ਼ਬਾਨੀ ਨਰਸਰੀਆਂ ਵਿੱਚ ਵੱਧ ਤੋਂ ਵੱਧ ਗੁਣਵੱਤਾ ਵਾਲੇ ਬੂਟਿਆਂ ਦਾ ਉਤਪਾਦਨ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਉੱਚ ਕਿਸਮ ਦੇ ਬੂਟੇ ਉਪਲਬਧ ਕਰਵਾਏ ਜਾ ਸਕਣ। ਉਨ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ ਦੇ ਨਿਯਮਿਤ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ।

ਇਸ ਦੌਰਾਨ ਜ਼ਿਲ੍ਹਾ ਬਾਗ਼ਬਾਨੀ ਅਧਿਕਾਰੀਆਂ ਨੇ ਆਪਣੇ-ਆਪਣੇ ਖੇਤਰਾਂ ਨਾਲ ਸੰਬੰਧਿਤ ਮੁਸ਼ਕਲਾਂ ਅਤੇ ਲੋੜਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਗ਼ਬਾਨੀ ਨਰਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸਥਾਰਪੂਰਵਕ ਰਿਪੋਰਟ ਤੁਰੰਤ ਭੇਜੀ ਜਾਵੇ ਤਾਂ ਜੋ ਲੋੜੀਂਦੇ ਕਦਮ ਜਲਦੀ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਮੰਤਰੀ ਨੇ ਟੈਂਡਰ ਪ੍ਰਕਿਰਿਆ ਨਾਲ ਸੰਬੰਧਿਤ ਕੰਮਾਂ ਨੂੰ ਵੀ ਤਰਜੀਹ ਦੇਣ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣ।  ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦੇ ਕੇਸਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬਸਿਡੀ ਨਾਲ ਸੰਬੰਧਿਤ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਲਾਭ ਮਿਲ ਸਕੇ।

ਸ੍ਰੀ ਭਗਤ ਨੇ ਆਪਣੇ ਹਾਲ ਹੀ ਦੇ ਮਹਾਰਾਸ਼ਟਰ ਦੌਰੇ ਦਾ ਜ਼ਿਕਰ ਕਰਦਿਆਂ ਉਥੋਂ ਦੇ ਬਾਗ਼ਬਾਨੀ ਮਾਡਲ ਦੀ ਵੀ ਚਰਚਾ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਵੀ ਬਾਗ਼ਬਾਨੀ ਖੇਤਰ ਨੂੰ ਆਧੁਨਿਕ ਤਕਨਾਲੋਜੀ ਅਤੇ ਬਿਹਤਰ ਪ੍ਰਬੰਧਾਂ ਨਾਲ ਹੋਰ ਮਜ਼ਬੂਤ ਕੀਤਾ ਜਾਵੇਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਇੱਕ ਮਜ਼ਬੂਤ ਬਾਗ਼ਬਾਨੀ ਸੂਬੇ ਵਜੋਂ ਵਿਕਸਿਤ ਕਰਨਾ ਹੈ ਅਤੇ ਇਸ ਲਈ ਅਧਿਕਾਰੀਆਂ ਨੂੰ ਸਪੱਸ਼ਟ ਟੀਚੇ ਮਿੱਥ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਅਧਿਕਾਰੀ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ।

ਇਸ ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਰਣਬੀਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਜੀਤ ਸਿੰਘ, ਮੁੱਖ ਭੂਮੀਪਾਲ ਮੋਹਿੰਦਰਜੀਤ ਸੈਣੀ, ਡਾਇਰੈਕਟਰ ਪਨਸੀਡ ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਜਗਦੀਸ਼ ਸਿੰਘ, ਸੰਯੁਕਤ ਡਾਇਰੈਕਟਰ ਹਰਮੇਲ ਸਿੰਘ, ਗੁਰਸਰਨ ਸਿੰਘ ਅਤੇ ਡਿਪਟੀ ਡਇਰੈਕਟਰ ਹਰਪ੍ਰੀਤ ਸੇਠੀ ਅਤੇ ਹੋਰ ਜਿਲ੍ਹਾ ਅਧਿਕਾਰੀ ਵਿਸੇਸ਼ ਤੌਰ ਤੇ ਹਾਜ਼ਰ ਸਨ। 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ