Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ 'ਤੇ ਅਣਮਨੁੱਖੀ ਅੱਤਿਆਚਾਰ ਨਹੀਂ ਬਰਦਾਸ਼ਤ : ਰਾਜਿੰਦਰ ਦੀਪਾ

March 08, 2026 04:15 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਕਿਸਾਨਾਂ ਦੀ ਮੌਜੂਦਾ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਅਤੇ ਰਾਜ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ 'ਤੇ ਅਣਮਨੁੱਖੀ ਅੱਤਿਆਚਾਰ ਹੋ ਰਹੇ ਹਨ , ਉਨ੍ਹਾਂ ਦੇ ਪੁਰਅਮਨ ਲੋਕਤੰਤਰੀ ਅਧਿਕਾਰਾਂ ਨੂੰ ਕੁਚਲਿਆ ਜਾ ਰਿਹਾ ਹੈ, ਜਿਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ।
ਸਾਜ਼ਿਸ਼ ਤਹਿਤ ਖੇਤੀ ਪ੍ਰਬੰਧ ਨੂੰ 'ਹਾਈਜੈਕ' ਕਰਨ ਦੀ ਕੋਸ਼ਿਸ਼
ਐਤਵਾਰ ਨੂੰ ਸੀਨੀਅਰ ਪੱਤਰਕਾਰ ਦਰਸ਼ਨ ਸਿੰਘ ਚੌਹਾਨ ਦਾ ਹਾਲ-ਚਾਲ ਜਾਣਨ ਪਹੁੰਚੇ ਰਾਜਿੰਦਰ ਦੀਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਸਿਸਟਮ ਨੂੰ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ 'ਹਾਈਜੈਕ' ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਲਿਆਕੇ ਖੇਤੀ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ, ਮੰਦਭਾਗੀ ਗੱਲ ਇਹ ਹੈ ਕਿ ਰਾਜ ਸਰਕਾਰ ਵੀ ਇਨ੍ਹਾਂ ਨੀਤੀਆਂ 'ਤੇ ਚੁੱਪ ਰਹਿਕੇ ਸਹਿਮਤੀ ਦੀ ਮੋਹਰ ਲਗਾ ਰਹੀ ਹੈ।
ਕਾਂਗਰਸ ਬਣੀ ਕਿਸਾਨਾਂ ਦੀ ਢਾਲ
ਰਾਜਿੰਦਰ ਦੀਪਾ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਕਾਂਗਰਸ ਸੰਸਦ ਤੋਂ ਲੈਕੇ ਵਿਧਾਨ ਸਭਾ ਤੱਕ ਅਤੇ ਸੜਕ ਤੋਂ ਲੈਕੇ ਸਦਨ ਤੱਕ ਕਿਸਾਨਾਂ ਦੇ ਹੱਕ ਦੀ ਆਵਾਜ਼ ਬੁਲੰਦ ਕਰ ਰਹੀ ਹੈ।
ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਦਾ ਸਮਰਥਨ
ਉਨ੍ਹਾਂ ਆਖਿਆ ਕਿ ਹੱਕ ਮੰਗਦੇ ਕਿਸਾਨਾਂ ਦੇ ਸੰਘਰਸ਼ ਤੇ ਜਬਰੀ ਰੋਕਾਂ ਅਤੇ ਵਹਿਸੀਆਨਾ ਪੁਲਿਸ ਲਾਠੀਚਾਰਜ ਕਰਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ। ਖੇਤੀ ਅਤੇ ਕਿਸਾਨ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਕਿਸੇ ਵੀ ਵੱਡੇ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ।
ਪੱਤਰਕਾਰਤਾ ਅਤੇ ਲੋਕਤੰਤਰ 'ਤੇ ਚਰਚਾ
ਇਸ ਤੋਂ ਪਹਿਲਾਂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਸੀਨੀਅਰ ਪੱਤਰਕਾਰ ਦਰਸ਼ਨ ਸਿੰਘ ਚੌਹਾਨ ਦੇ ਨਿਵਾਸ ਸਥਾਨ 'ਤੇ ਜਾ ਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਦੌਰਾਨ ਉਨ੍ਹਾਂ ਲੋਕਤੰਤਰ ਵਿੱਚ ਨਿਰਪੱਖ ਪੱਤਰਕਾਰੀ ਅਤੇ ਮੌਜੂਦਾ ਚੁਣੌਤੀਆਂ ਬਾਰੇ ਵੀ ਗੈਰ-ਰਸਮੀ ਚਰਚਾ ਕੀਤੀ।

Have something to say? Post your comment

 

More in Malwa

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ