Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੌਮਾਂਤਰੀ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਕੀਤਾ ਸਨਮਾਨਤ 

March 08, 2026 05:02 PM
ਦਰਸ਼ਨ ਸਿੰਘ ਚੌਹਾਨ

ਕਿਹਾ ਔਰਤ ਜੱਗ ਜਨਨੀ ਅਤੇ ਸਮਾਜ ਦੀ ਸਿਰਜਣਹਾਰ

 
ਸੁਨਾਮ : ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਐਤਵਾਰ ਨੂੰ ਸੁਨਾਮ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਇੰਜ. ਵਿਨਰਜੀਤ ਸਿੰਘ ਗੋਲਡੀ ਖਡਿਆਲ ਦੀ ਅਗਵਾਈ ਹੇਠ ਮਹਿਲਾਵਾਂ ਨੂੰ ਸਨਮਾਨਿਤ ਕਰਨ ਲਈ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਔਰਤਾਂ ਨੇ ਸ਼ਿਰਕਤ ਕੀਤੀ। ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਕੌਮਾਂਤਰੀ ਮਹਿਲਾ ਦਿਵਸ ਔਰਤਾਂ ਦੀ ਤਾਕਤ ਅਤੇ ਸਨਮਾਨ ਦਾ ਪ੍ਰਤੀਕ ਹੈ, ਇਸ ਦਿਨ ਨੂੰ ਤਿਉਹਾਰ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤ ਜੱਗ ਜਨਨੀ ਅਤੇ ਸਮਾਜ ਦੀ ਸਿਰਜਣਹਾਰ ਹੈ। ਔਰਤ ਨੇ ਆਪਣੇ ਪਰਿਵਾਰ ਨੂੰ ਪਾਲਣ ਦੇ ਨਾਲ ਸਮਾਜ ਨੂੰ ਇਕਜੁੱਟ ਰੱਖਿਆ ਹੈ । ਉਨ੍ਹਾਂ ਆਖਿਆ ਕਿ ਸਰਕਾਰਾਂ ਔਰਤਾਂ ਨੂੰ ਸਵੈਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਧਿਆਨ ਕੇਂਦਰਿਤ ਕਰਨ ਨੂੰ ਯਕੀਨੀ ਬਣਾਉਣ। ਮਹਿਲਾਵਾਂ ਨੂੰ ਕਿਸੇ ਦੂਜੇ ਦੇ ਹੱਥ ਵੱਲ ਨਾ ਦੇਖਣਾ ਪਵੇ। ਉਨ੍ਹਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਸਰਕਾਰ ਨੇ ਆਪਣੇ ਆਖਰੀ ਬਜ਼ਟ ਵਿੱਚ ਔਰਤਾਂ ਲਈ ਇੱਕ ਹਜ਼ਾਰ ਰੁਪਏ ਦੇਣ ਬਾਰੇ ਕਿਹਾ ਕਿ ਜੇਕਰ ਸਰਕਾਰ ਦੀ ਨੀਅਤ ਸਾਫ਼ ਹੈ ਤਾਂ ਉਹ ਆਪਣੇ ਵਾਅਦੇ ਮੁਤਾਬਕ ਪਿਛਲੇ ਚਾਰ ਸਾਲਾਂ ਦੇ ਬਕਾਇਆ ਅਠਤਾਲੀ ਹਜ਼ਾਰ ਰੁਪਏ ਦੇਣ ਨੂੰ ਯਕੀਨੀ ਬਣਾਵੇ। ਸਮਾਗਮ ਵਿੱਚ ਸ਼ਾਮਲ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਮਜੀਤ ਕੌਰ ਵਿਰਕ , ਪਰਮਿੰਦਰ ਕੌਰ ਬਰਾੜ ਲੌਂਗੋਵਾਲ, ਹਰਜੀਤ ਕੌਰ ਤਕੀਪੁਰ , ਰਜਨੀ ਬੁਲਾਨ ਸੁਨਾਮ, ਮਨਜੀਤ ਕੌਰ ,ਕੁਲਵਿੰਦਰ ਕੌਰ ਸੰਘਰੇੜੀ, ਸੁਖਵਿੰਦਰ ਕੌਰ,   ਰੁਪਿੰਦਰ ਕੌਰ ਭਾਈ ਕੀ ਸਮਾਧ, ਸਰਬਜੀਤ ਕੌਰ, ਰੁਪਿੰਦਰ ਕੌਰ ਨਮੋਲ, ਰਾਜਵਿੰਦਰ ਕੌਰ ਅਕਬਰਪੁਰ, ਡਾਕਟਰ ਰਸ਼ਮੀ, ਪ੍ਰੀਤੀ ਰਾਣਾ, ਗੁਰਵਿੰਦਰ ਕੌਰ ਚੀਮਾਂ, ਕੁਲਦੀਪ ਕੌਰ ਚੀਮਾਂ,ਕੰਵਲਜੀਤ ਕੌਰ ਵਿਰਕ ਹਾਜ਼ਰ ਸਨ।

Have something to say? Post your comment

 

More in Malwa

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'