Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਮਾਨ ਸਰਕਾਰ ਵੱਲੋਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ 'ਤੇ ਰਾਜਾਸਾਂਸੀ ਹਲਕੇ ਦੀਆਂ ਔਰਤਾਂ 'ਚ ਖੁਸ਼ੀ ਦੀ ਲਹਿਰ

March 08, 2026 07:00 PM
ਜਗਤਾਰ ਸਿੰਘ ਮਾਹਲਾ

ਰਾਜਾਸਾਂਸੀ/ਅੰਮ੍ਰਿਤਸਰ :  ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਆਪਣੇ ਪੰਜ ਸਾਲਾ ਕਾਰਜਕਾਲ ਦਾ ਆਖਰੀ ਬਜਟ ਪੇਸ਼ ਦੌਰਾਨ ਪੰਜਾਬ ਦੀਆਂ ਔਰਤਾਂ ਨੂੰ 1000 ਅਤੇ ਅਨੁਸੂਚਿਤ ਜਾਤੀ ਦੀਆਂ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾਣ ਦੀ ਗਰੰਟੀ ਪੂਰੀ ਕੀਤੀ ਹੈ।ਇਸ ਸਬੰਧ ਵਿੱਚ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਾਰਟੀ ਵੱਲੋਂ ਇੰਚਾਰਜ ਅਤੇ ਯੁੱਧ ਨਸ਼ਿਆਂ ਵਿਰੁੱਧ ਮਾਝਾ ਜੋਨ ਦੇ ਕੋਆਰਡੀਨੇਟਰ ਮੈਡਮ ਸੋਨੀਆ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੂਮਨ ਵਿੰਗ ਹਲਕਾ ਕੋਡੀਨੇਟਰ ਰਾਵਲੀਨ ਸੰਧੂ ਦੀ ਅਗਵਾਈ ਅਤੇ ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ ਦੀ ਨਿਗਰਾਨੀ ਹੇਠ ਰਾਜਾਸਾਂਸੀ ਦੇ ਕਮਿਊਨਿਟੀ ਹਾਲ ਵਿੱਚ ਹਲਕੇ ਦੀਆਂ ਹਜ਼ਾਰਾਂ ਔਰਤਾਂ ਵੱਲੋਂ ਇਕੱਠੇ ਬੈਠ ਕੇ ਪੰਜਾਬ ਸਰਕਾਰ ਦਾ ਬਜਟ ਸੁਣਿਆ ਗਿਆ। ਜਿਵੇਂ ਹੀ ਬਜਟ ਦੌਰਾਨ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਘੋਸ਼ਣਾ ਕੀਤੀ ਗਈ ਤਾਂ ਉੱਥੇ ਮੌਜੂਦ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਮਹਿਲਾਵਾਂ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਵਾਅਦਾ ਪੂਰਾ ਹੋ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾਸਾਂਸੀ ਦੀਆਂ ਮਹਿਲਾਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਮਾਨ-ਸਨਮਾਨ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਤੀ ਮਹੀਨਾ 1000 ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਬਹੁਤ ਹੀ ਸਰਾਹਣਯੋਗ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਲਈ 1500 ਰੁਪਏ ਮਹੀਨਾਵਾਰ ਦੇਣ ਦੀ ਘੋਸ਼ਣਾ ਵੀ ਕੀਤੀ ਗਈ ਹੈ, ਜੋ ਕਿ ਸਮਾਜਿਕ ਅਤੇ ਆਰਥਿਕ ਤੌਰ ‘ਤੇ ਪਿੱਛੜੇ ਵਰਗਾਂ ਲਈ ਵੱਡੀ ਸਹਾਇਤਾ ਸਾਬਤ ਹੋਵੇਗੀ।

ਮਹਿਲਾਵਾਂ ਨੇ ਕਿਹਾ ਕਿ ਪਹਿਲਾਂ ਕਈ ਵਾਰ ਘਰੇਲੂ ਖਰਚ ਲਈ ਉਨ੍ਹਾਂ ਨੂੰ ਆਪਣੇ ਪਤੀ ਜਾਂ ਪਰਿਵਾਰਕ ਮੈਂਬਰਾਂ ‘ਤੇ ਨਿਰਭਰ ਰਹਿਣਾ ਪੈਂਦਾ ਸੀ ਅਤੇ ਪੈਸਿਆਂ ਲਈ ਉਨ੍ਹਾਂ ਵੱਲ ਤੱਕਣਾ ਪੈਂਦਾ ਸੀ। ਪਰ ਹੁਣ ਸਰਕਾਰ ਵੱਲੋਂ ਹਰ ਮਹੀਨੇ ਇਹ ਰਕਮ ਮਿਲੇਗੀ ਤਾਂ ਮਹਿਲਾਵਾਂ ਨੂੰ ਆਪਣੇ ਛੋਟੇ-ਮੋਟੇ ਘਰੇਲੂ ਖਰਚੇ ਪੂਰੇ ਕਰਨ ਵਿੱਚ ਕਾਫੀ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਸਕਦੀ ਹੈ। ਇਸ ਨਾਲ ਮਹਿਲਾਵਾਂ ਘਰੇਲੂ ਬਜਟ ਨੂੰ ਹੋਰ ਸੁਚੱਜੇ ਤਰੀਕੇ ਨਾਲ ਸੰਭਾਲ ਸਕਣਗੀਆਂ ਅਤੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਵਿੱਚ ਵੀ ਯੋਗਦਾਨ ਪਾ ਸਕਣਗੀਆਂ। ਰਾਜਾਸਾਂਸੀ ਹਲਕੇ ਦੀਆਂ ਮਹਿਲਾਵਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਲਈ ਲਿਆਂਦੇ ਜਾ ਰਹੇ ਇਹ ਫੈਸਲੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਦੇ ਹਨ। ਉਨ੍ਹਾਂ ਨੇ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਯੋਜਨਾਵਾਂ ਲਿਆਂਦੀਆਂ ਜਾਣਗੀਆਂ।

ਇਸ ਮੌਕੇ ਤੇ ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਫੈਸਲੇ ਨਾਲ ਮੱਧ ਵਰਗ ਦੀਆਂ ਔਰਤਾਂ ਹੋਰ ਵੀ ਅੱਗੇ ਵਧਣਗੀਆਂ। ਉਹਨਾਂ ਕਿਹਾ ਕਿ ਹਜ਼ਾਰ ਅਤੇ 1500 ਰੁਪਏ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 40 ਲੱਖ ਪਰਿਵਾਰਾਂ ਨੂੰ ਫ੍ਰੀ ਰਾਸ਼ਨ ਦਾ ਫੈਸਲਾ ਵੀ ਸ਼ਲਾਘਾ ਯੋਗ ਹੈ ਜੋ ਜਲਦ ਹੀ ਗਰੀਬ ਘਰਾਂ ਤੱਕ ਪਹੁੰਚੇਗਾ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਪੰਜਾਬ ਸਰਕਾਰ ਆਪਣੇ ਵਾਅਦੇ ਪੂਰੇ ਕਰ ਰਹੀ ਹੈ 2027 ਦੀਆਂ ਚੋਣਾਂ ਵਿੱਚ ਦੁਬਾਰਾ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ, ਨਗਰ ਪੰਚਾਇਤ ਰਾਜਾਸਾਂਸੀ ਮੀਤ ਪ੍ਰਧਾਨ ਮੀਨਾਕਸ਼ੀ, ਸੰਗਠਨ ਇੰਚਾਰਜ ਹਲਕਾ ਰਾਜਾਸਾਂਸੀ ਰਾਜਬੀਰ ਸਿੰਘ ਤੋਲਾ ਨੰਗਲ, ਬਲਾਕ ਸੰਮਤੀ ਮੈਂਬਰ ਰੂਪਾ ਕੌਰ, ਕੌਂਸਲਰ ਸਿਮੀ, ਕੌਂਸਲਰ ਗੁਰਮੀਤ, ਕੌਂਸਲਰ ਦਿਆਲ ਸਿੰਘ, ਕੌਂਸਲਰ ਰਾਮ, ਕੌਂਸਲਰ ਸੁਰਿੰਦਰ ਸਿੰਘ ਹੈਪੀ, ਕੌਂਸਲਰ ਅਮਰਿੰਦਰ ਸਿੰਘ ਸੋਨੀ, ਸੁਖਦੀਪ ਸਿੰਘ ਛੀਨਾ, ਸਰਪੰਚ ਸੁਖਚੈਨ ਸਿੰਘ ਅਦਲੀਵਾਲ, ਸਰਪੰਚ ਨਿਸ਼ਾਨ ਸਿੰਘ ਕੋਟਲਾ ਡੂੰਮ, ਬਲਦੇਵ ਸਿੰਘ, ਡਾ: ਰਿੰਕੂ, ਤਜਿੰਦਰ ਸਿੰਘ, ਸਰਪੰਚ ਪ੍ਰਗਟ ਸਿੰਘ ਬਰਾੜ, ਸਰਤਾਜ ਸਿੰਘ ਖਿਆਲਾ ਆਦਿ ਹਾਜ਼ਰ ਸਨ

Have something to say? Post your comment

 

More in Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ