Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਦਾ ਕੀਤਾ ਸਵਾਗਤ, ਸਰਬਪੱਖੀ ਵਿਕਾਸ ਲਈ ਦੂਰਦਰਸ਼ੀ ਰੋਡਮੈਪ ਦਿੱਤਾ ਕਰਾਰ

March 08, 2026 10:11 PM
SehajTimes

ਚੰਡੀਗੜ੍ਹ : ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਇਸਨੂੰ ਲੋਕ-ਹਿਤੈਸ਼ੀ ਅਤੇ ਤਰੱਕੀਪਸੰਦ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਸਮਾਜਿਕ ਭਲਾਈ ਅਤੇ ਆਰਥਿਕ ਸਥਿਰਤਾ ਨੂੰ ਮਜ਼ਬੂਤ ਕਰੇਗਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਇਹ ਬਜਟ ਸਰਕਾਰ ਦੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਹਰ ਵਰਗ ਤੱਕ ਅਸਲ ਲਾਭ ਪਹੁੰਚਾਉਣ ਦੇ ਪੱਕੇ ਇਰਾਦੇ ਨੂੰ ਦਰਸਾਉਂਦਾ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵਿੱਤੀ ਵਰ੍ਹਾ 2026–27 ਲਈ ਕੁੱਲ 2,60,437 ਕਰੋੜ ਰੁਪਏ ਦੇ ਖਰਚ ਦਾ ਪ੍ਰਸਤਾਵ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਗ੍ਰੋਸ ਸਟੇਟ ਡੋਮੇਸਟਿਕ ਪ੍ਰੋਡਕਟ 9,80,635 ਕਰੋੜ ਰੁਪਏ ਤੱਕ ਪਹੁੰਚਣ ਅਤੇ ਲਗਭਗ 10 ਫੀਸਦੀ ਦੀ ਵਾਧੇ ਦੀ ਦਰ ਦਰਜ ਕਰਨ ਦੀ ਸੰਭਾਵਨਾ ਹੈ, ਜੋ ਸੂਬੇ ਦੀ ਮਜ਼ਬੂਤ ਆਰਥਿਕ ਸਮਰੱਥਾ ਅਤੇ ਸਕਾਰਾਤਮਕ ਵਿਕਾਸ ਦਰਸਾਉਂਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਬਜਟ ਸਿੱਖਿਆ, ਸਿਹਤ, ਖੇਤੀਬਾੜੀ, ਬੁਨਿਆਦੀ ਢਾਂਚਾ, ਰੋਜ਼ਗਾਰ ਸਿਰਜਣਾ ਅਤੇ ਉਦਯੋਗਿਕ ਵਿਕਾਸ ਵਰਗੇ ਮਹੱਤਵਪੂਰਨ ਖੇਤਰਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਕੇਂਦ੍ਰਿਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਨਿਵੇਸ਼ ਵਿੱਚ ਵਾਧਾ, ਸਕੂਲ ਆਫ ਐਮੀਨੈਂਸ ਦਾ ਵਿਸਥਾਰ ਅਤੇ ਵੱਡੇ ਸਿੱਖਿਆ ਸੁਧਾਰਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਮੌਕਿਆਂ ਲਈ ਤਿਆਰ ਕੀਤਾ ਜਾ ਸਕੇਗਾ।

ਡਾ. ਰਵਜੋਤ ਸਿੰਘ ਨੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਯਤਨਾਂ ਦੀ ਵੀ ਸਰਾਹਨਾ ਕੀਤੀ। ਉਨ੍ਹਾਂ ਆਮ ਆਦਮੀ ਕਲੀਨਿਕਾਂ ਦੇ ਵਿਸਥਾਰ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂ ਕਰਨ ਨੂੰ ਉਜਾਗਰ ਕੀਤਾ, ਜਿਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰੇਜ ਦਿੱਤਾ ਜਾ ਰਿਹਾ ਹੈ, ਤਾਂ ਜੋ ਹਰ ਘਰ ਤੱਕ ਗੁਣਵੱਤਾਪੂਰਨ ਅਤੇ ਸਸਤੀ ਸਿਹਤ ਸੇਵਾਵਾਂ ਪਹੁੰਚ ਸਕਣ।

ਮਹਿਲਾ ਸਸ਼ਕਤੀਕਰਨ ਲਈ ਸਰਕਾਰ ਦੀ ਮਹੱਤਵਪੂਰਨ ਪਹਿਲ ਦਾ ਸਵਾਗਤ ਕਰਦਿਆਂ ਮੰਤਰੀ ਨੇ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਦੀ ਘੋਸ਼ਣਾ ਦੀ ਵੀ ਪ੍ਰਸ਼ੰਸਾ ਕੀਤੀ। ਇਸ ਯੋਜਨਾ ਤਹਿਤ ਪੰਜਾਬ ਦੀਆਂ ਸਾਰੀਆਂ ਵਯਸਕ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧਾ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ ਅਤੇ ਸਨਮਾਨ ਨੂੰ ਹੋਰ ਮਜ਼ਬੂਤ ਕਰੇਗੀ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਜਟ ਵਿੱਚ ਪਿੰਡ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਲਈ ਵੱਡੇ ਨਿਵੇਸ਼ ਦੀ ਵੀ ਵਿਵਸਥਾ ਕੀਤੀ ਗਈ ਹੈ, ਜਿਸ ਵਿੱਚ ਸੜਕਾਂ ਦਾ ਆਧੁਨਿਕੀਕਰਨ, ਸਿੰਚਾਈ ਸਹੂਲਤਾਂ ਦਾ ਵਿਸਥਾਰ ਅਤੇ ਸਰਕਾਰੀ ਸੇਵਾਵਾਂ ਵਿੱਚ ਸੁਧਾਰ ਸ਼ਾਮਲ ਹਨ। ਇਹ ਕਦਮ ਆਰਥਿਕ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਦੀ ਜੀਵਨ ਗੁਣਵੱਤਾ ਨੂੰ ਵੀ ਬਿਹਤਰ ਬਣਾਉਣਗੇ।

ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਬਜਟ 2026–27 ਰਾਜ ਦੇ ਸਮੂਹਿਕ ਵਿਕਾਸ ਨੂੰ ਹੋਰ ਤੇਜ਼ੀ ਦੇਵੇਗਾ ਅਤੇ ਖੁਸ਼ਹਾਲ ਤੇ ਤਰੱਕੀਸ਼ੀਲ ਪੰਜਾਬ ਦੀ ਨਿਰਮਾਣ ਯਾਤਰਾ ਨੂੰ ਮਜ਼ਬੂਤ ਕਰੇਗਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ