Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

March 08, 2026 10:25 PM
Rozana Sehaj times

ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ ਦੌਰਾਨ ਵਿਸ਼ਵ ਭਰ ਤੋਂ ਕਾਨੂੰਨੀ ਮਾਹਿਰਾਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਨੀਆ ਭਰ ਤੋਂ ਪੰਜਾਬ ਦੀ ਪਵਿੱਤਰ ਧਰਤੀ 'ਤੇ ਪਹੁੰਚੇ ਉੱਘੇ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਉੱਘੇ ਕਾਨੂੰਨੀ ਵਿਦਵਾਨ, ਕਾਨੂੰਨੀ ਸੰਸਥਾਵਾਂ ਦੇ ਮੁਖੀ, ਵਕੀਲ ਅਤੇ ਹੋਰ ਉੱਘੇ ਸ਼ਖਸੀਅਤਾਂ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਵਿਸ਼ਵ ਭਰ ਤੋਂ ਕਾਨੂੰਨੀ ਮਾਹਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ ਲਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਚੁਣਨ ਵਾਸਤੇ ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ-2026 ਦੇ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਇਸ ਵਫ਼ਦ ਵਿੱਚ ਅਮਰੀਕਾ, ਯੂਕੇ, ਕੈਨੇਡਾ ਅਤੇ ਸਿੰਗਾਪੁਰ ਤੋਂ ਸਿੱਖ ਵਕੀਲ, ਜੱਜ ਅਤੇ ਹੋਰ ਉੱਘੀਆਂ ਸਿੱਖ ਸ਼ਖਸੀਅਤਾਂ ਸ਼ਾਮਲ ਹਨ, ਜੋ ਆਪਣੇ ਪੁਰਖਿਆਂ ਦੀ ਪਵਿੱਤਰ ਧਰਤੀ 'ਤੇ ਬਹੁੜੇ ਹਨ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਉਹ ਸ਼ਖ਼ਸੀਅਤਾਂ ਵੀ ਸ਼ਾਮਲ ਹਨ, ਜਿਨ੍ਹਾਂ ਨੇ ਆਪਣੀ ਪ੍ਰਤਿਭਾ, ਲਗਨ ਅਤੇ ਸਖ਼ਤ ਮਿਹਨਤ ਨਾਲ ਵਿਦੇਸ਼ਾਂ ਵਿੱਚ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਉਨ੍ਹਾਂ ਦੀਆਂ ਪ੍ਰਾਪਤੀਆਂ 'ਤੇ ਮਾਣ ਮਹਿਸੂਸ ਕਰਦੇ ਹਨ ਅਤੇ ਇਹ ਪਲ ਸਾਰੇ ਪੰਜਾਬੀਆਂ ਲਈ ਮਾਣ ਵਾਲੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗੰਬਰਾਂ ਅਤੇ ਅਧਿਆਤਮਕ ਆਗੂਆਂ ਦੀ ਪਵਿੱਤਰ ਧਰਤੀ ਹੈ ਅਤੇ ਪੰਜਾਬ ਸਰਕਾਰ ਤੁਹਾਡੇ ਸਭਨਾਂ ਦੀ ਮੇਜ਼ਬਾਨੀ ਕਰਕੇ ਵਧੇਰੇ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨੂੰ ਬਹਾਦਰ ਅਤੇ ਮਿਹਨਤੀ ਲੋਕਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਅਤੇ ਜਿੱਥੇ ਸਾਡੇ ਜਵਾਨ ਸਰਹੱਦਾਂ ਦੀ ਰਾਖੀ ਲਈ ਦਿਨ-ਰਾਤ ਡਟੇ ਰਹਿੰਦੇ ਹਨ, ਉਥੇ ਹੀ ਸਾਡੇ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਰਕੇ ਪੰਜਾਬ ਨੂੰ ਦੇਸ਼ ਦੇ ਅੰਨ ਭੰਡਾਰ ਅਤੇ ਘੜਗ ਭੁਜਾ ਵਜੋਂ ਵੀ ਜਾਣਿਆ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸ਼ਾਂਤੀਪੂਰਨ ਸੂਬਾ ਹੈ ਜਿੱਥੇ ਸਦਭਾਵਨਾ, ਆਪਸੀ ਸਤਿਕਾਰ ਅਤੇ ਭਾਈਚਾਰਾ ਇੰਨਾ ਮਜ਼ਬੂਤ ਹੈ ਕਿ ਨਫ਼ਰਤ ਦੇ ਬੀਜ ਉੱਗ ਹੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੁਨੀਆ ਦੇ ਸਾਹਮਣੇ ਫਿਰਕੂ ਸਦਭਾਵਨਾ ਦੀ ਇੱਕ ਸ਼ਾਨਦਾਰ ਤੇ ਸੁੰਦਰ ਮਿਸਾਲ ਰੱਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵਿਸ਼ਵਵਿਆਪੀ ਭਾਈਚਾਰੇ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ, ਜਿੱਥੇ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ ਵਰਗੇ ਪਵਿੱਤਰ ਅਸਥਾਨ ਅਤੇ ਜਲ੍ਹਿਆਂਵਾਲਾ ਬਾਗ ਸਥਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇੰਡੀਆ ਇੰਟਰਨੈਸ਼ਨਲ ਡਿਸਪਿਊਟਸ ਵੀਕ ਇੱਕ ਅਜਿਹਾ ਮੰਚ ਹੈ ਜੋ ਦੁਨੀਆ ਭਰ ਦੇ ਜੱਜਾਂ, ਸੀਨੀਅਰ ਵਕੀਲਾਂ, ਕਾਨੂੰਨੀ ਫਰਮਾਂ, ਨੌਜਵਾਨ ਵਕੀਲਾਂ, ਬੁੱਧੀਜੀਵੀਆਂ ਅਤੇ ਸੰਸਥਾਵਾਂ ਨੂੰ ਇਕੱਠਾ ਕਰਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜ ਦਿਨਾਂ ਦੌਰਾਨ ਘਰੇਲੂ ਹਿੰਸਾ, ਵਿੱਤੀ ਅਪਰਾਧ, ਜਨਹਿੱਤ ਮੁਕੱਦਮੇਬਾਜ਼ੀ, ਵਾਤਾਵਰਣ ਕਾਨੂੰਨ, ਮੀਡੀਆ ਰੈਗੂਲੇਸ਼ਨ, ਵਿਚੋਲਗੀ ਦੀ ਰਣਨੀਤੀ, ਸਰਹੱਦ ਪਾਰ ਦੇ ਨਿਪਟਾਰਿਆਂ ਅਤੇ ਹੋਰ ਮੁੱਖ ਵਿਸ਼ਿਆਂ ਸਮੇਤ ਵੱਖ-ਵੱਖ ਮਹੱਤਵਪੂਰਨ ਕਾਨੂੰਨੀ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਪਹਿਲ ਆਮ ਲੋਕਾਂ ਲਈ ਵੀ ਵਧੇਰੇ ਲਾਭਦਾਇਕ ਅਤੇ ਸਾਰਥਕ ਸਾਬਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਲਈ ਸਮੇਂ ਸਿਰ ਨਿਆਂ ਨੂੰ ਯਕੀਨੀ ਬਣਾਉਣ ਲਈ ਸਾਲ 2022 ਤੋਂ 159 ਕਾਨੂੰਨੀ ਅਧਿਕਾਰੀਆਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਾਨੂੰਨਾਂ ਅਤੇ ਨਿਯਮਾਂ ਨੂੰ ਲੋਕਾਂ ਲਈ ਪਹੁੰਚਯੋਗ ਬਣਾਉਣ ਵਾਸਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ 53 ਐਕਟਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਕੇ ਇਸਨੂੰ ਭਾਰਤ ਸਰਕਾਰ ਦੇ ਇੰਡੀਅਨ ਕੋਡ ਪੋਰਟਲ ’ਤੇ ਅਪਲੋਡ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਐਕਟ ਤਹਿਤ ਮੋਹਾਲੀ ਵਿੱਚ ਇੱਕ ਵਿਸ਼ੇਸ਼ ਅਦਾਲਤ ਸਥਾਪਤ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਮੋਗਾ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਛੇ ਵਿਸ਼ੇਸ਼ ਐਨ.ਆਰ.ਆਈ. ਅਦਾਲਤਾਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਤਰਨ ਤਾਰਨ ਵਿੱਚ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 2023 ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ ਅਦਾਲਤਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 48.82 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ ਕਿ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਸਾਰੇ ਲੋਕਾਂ ਤੱਕ ਨਿਆਂ ਦੀ ਪਹੁੰਚ ਹੋਵੇ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਭਜਨ ਸਿੰਘ ਈ.ਟੀ.ਓ., ਡਾ. ਬਲਬੀਰ ਸਿੰਘ, ਡਾ. ਰਵਜੋਤ, ਗੁਰਮੀਤ ਸਿੰਘ ਖੁੱਡੀਆਂ , ਬਰਿੰਦਰ ਗੋਇਲ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ