Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨ ਜਾਗ੍ਰਤੀ ਯਾਤਰਾ ਦਾ ਚੀਮਾਂ ਪੁੱਜਣ ਤੇ ਭਰਵਾਂ ਸਵਾਗਤ 

March 09, 2026 12:58 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵੱਲੋਂ ਮੋਰਚੇ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਦੇਸ਼ ਦੇ ਕਿਸਾਨਾਂ ਨੂੰ ਆਪਣੀਆਂ ਮੰਗਾਂ ਪ੍ਰਤੀ ਜਾਗਰੂਕ ਕਰਨ ਸ਼ੁਰੂ ਕੀਤੀ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗ੍ਰਤੀ ਯਾਤਰਾ ਦਾ ਕਸਬਾ ਚੀਮਾਂ ਮੰਡੀ ਵਿਖੇ ਪੁੱਜਣ ਮੌਕੇ ਕਿਸਾਨਾਂ ਨੇ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ, ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਕਿਸਾਨ ਸੈਂਕੜੇ ਕਾਰਾਂ ਟਰੈਕਟਰਾਂ ਦਾ ਕਾਫਲਾ ਲੈਕੇ ਪਹੁੰਚੇ। ਇਸ ਯਾਤਰਾ ਵਿੱਚ ਸ਼ਾਮਿਲ ਐਸ ਕੇ ਐਮ ਗੈਰ ਸਿਆਸੀ ਦੇ ਆਗੂ ਸ ਜਗਜੀਤ ਸਿੰਘ ਡੱਲੇਵਾਲ, ਸ਼ਾਂਤਾ ਕੁਮਾਰ, ਅਭਿਮੰਨਿਊ ਕੋਹਾੜ, ਅਰੁਣ ਪਟੇਲ, ਸੁਰੇਸ਼ ਪਾਟਿਲ, ਸੋਨਵੀਰ ਸਿੰਘ, ਇੰਦਰਜੀਤ ਪੰਨੀਵਾਲਾ, ਮਹਾਂਵੀਰ ਸਹਾਰਨ, ਹਰਸ਼ਦੀਪ ਸਿੰਘ ਗਿੱਲ, ਸੰਤੋਸ਼ ਨਾਗਰ, ਮੁਨੀਸ਼ ਰਾਜਪੂਤ, ਬੀਕੇਯੂ ਸਿੱਧੂਪੁਰ ਦੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦਾ ਜ਼ਿਲ੍ਹਾ ਕਮੇਟੀ ਵੱਲੋਂ ਸਨਮਾਨ ਵੀ ਕੀਤਾ ਗਿਆ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨ ਜਾਗ੍ਰਤੀ ਯਾਤਰਾ 7 ਫਰਵਰੀ ਨੂੰ ਤਾਮਿਲਨਾਡੂ (ਕੰਨਿਆ ਕੁਮਾਰੀ) ਤੋਂ ਸ਼ੁਰੂ ਹੋ ਕੇ ਕਰਨਾਟਕਾ, ਆਂਧਰਾ ਪ੍ਰਦੇਸ਼, ਤੇਲੰਗਾਨਾ, ਮਹਾਰਾਸ਼ਟਰ, ਮੱਧ ਪ੍ਰਦੇਸ਼, ਯੂਪੀ, ਹਰਿਆਣਾ, ਰਾਜਸਥਾਨ ਹੋ ਕੇ ਪੰਜਾਬ ਵਿੱਚ ਦਾਖਲ ਹੋਈ ਹੈ ਜ਼ੋ ਕਸ਼ਮੀਰ ਪਹੁੰਚਕੇ ਸਮਾਪਤ ਹੋਵੇਗੀ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਐਮਐਸਪੀ ਗਰੰਟੀ ਕਾਨੂੰਨ ਬਣਾਉਣਾ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ ਤੇ ਸਮੁੱਚੀ ਕਾਰਜ ਮੁਕਤੀ ਹੋਣਾ ਸਮੇਂ ਦੀ ਲੋੜ ਹੈ। ਉਨਾਂ ਕਿਹਾ ਕਿ ਓਈਸੀਡੀ ਦੀ ਰਿਪੋਰਟ ਮੁਤਾਬਿਕ ਪਿਛਲੇ 25 ਸਾਲਾਂ ਦੌਰਾਨ ਕਿਸਾਨਾਂ ਨੂੰ ਸਮਰਥਨ ਮੁੱਲ ਤੋਂ ਘੱਟ ਭਾਅ ਦੇ ਕੇ ਦੇਸ਼ ਦੀਆਂ ਸਰਕਾਰਾਂ ਕਿਸਾਨਾਂ ਦਾ ਕਰੀਬ 111 ਲੱਖ ਕਰੋੜ ਰੁਪਆ ਲੁੱਟ ਚੁੱਕੀਆਂ ਹਨ ਜਦਕਿ ਕਿਸਾਨਾਂ ਸਿਰ ਸਰਕਾਰੀ ਬੈਂਕਾਂ ਦਾ ਕੁੱਲ ਕਰਜ਼ਾ 26 ਲੱਖ ਕਰੋੜ ਰੁਪਏ ਦੇ ਕਰੀਬ ਹੈ ਸਰਕਾਰਾਂ ਵੱਲੋਂ ਕਿਸਾਨਾਂ ਦੀ ਕੀਤੀ ਇਸ ਲੁੱਟ ਕਰਕੇ ਹੁਣ ਤੱਕ ਸਾਢੇ ਸੱਤ ਲੱਖ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਭਾਰਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਖੇਤੀ ਕਿੱਤਾ ਬਿਲਕੁਲ ਤਬਾਹ ਹੋ ਜਾਵੇਗਾ। ਡੱਲੇਵਾਲ ਨੇ ਕਿਹਾ ਕਿ 19 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਚ ਦੇਸ਼ ਭਰ ਚੋਂ ਲੱਖਾਂ ਕਿਸਾਨਾਂ ਦਾ ਇਕੱਠ ਕਰਕੇ ਕੇਂਦਰ ਸਰਕਾਰ ਨੂੰ ਟ੍ਰੇਲਰ ਦਿਖਾਇਆ ਜਾਵੇਗਾ ਤੇ ਆਉਣ ਵਾਲੇ ਸਮੇਂ ਚ ਇੱਕ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਕੇਵਲ ਸਿੰਘ ਜਵੰਧਾ, ਭੂਰਾ ਸਿੰਘ ਸਲੇਮਗੜ੍ਹ, ਕਰਮਜੀਤ ਸਿੰਘ, ਜਸਵੰਤ ਸਿੰਘ ਛਾਹੜ, ਰਾਮਫਲ ਸਿੰਘ ਜਲੂਰ, ਕਸ਼ਮੀਰ ਸਿੰਘ ਉਗਰਾਹਾਂ, ਨਿਰਭੈ ਸਿੰਘ ਕੱਲਰ ਭੈਣੀ, ਨਾਹਰ ਸਿੰਘ ਸਿੰਘ ਸ਼ਾਹਪੁਰ ਕਲਾਂ, ਹਰਜਿੰਦਰ ਸਿੰਘ ਮਹਿਲਾ, ਦਰਸ਼ਨ ਸਿੰਘ ਮਹਿਲਾ ਆਦਿ ਹਾਜ਼ਰ ਸਨ।

Have something to say? Post your comment

 

More in Malwa

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ