Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਤੀ ਕਾਰਵਾਈਆਂ ਕੀਤੀਆਂ ਤੇਜ਼, ਪਿਛਲੇ 2 ਸਾਲਾਂ ਵਿੱਚ ਨਸ਼ਾ ਤਸਕਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਕੀਤੀਆਂ ਫ੍ਰੀਜ

March 09, 2026 04:28 PM
SehajTimes

ਚੰਡੀਗੜ੍ਹ : ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਦੇ ਵਿੱਤੀ ਢਾਂਚੇ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਦੀ ਦਿਸ਼ਾ ਵੱਲ ਫੈਸਲਾਕੁੰਨ ਕਦਮ ਤਹਿਤ, ਪੰਜਾਬ ਪੁਲਿਸ ਨੇ ਪਿਛਲੇ ਦੋ ਸਾਲਾਂ ਵਿੱਚ ਨਸ਼ਾ ਤਸਕਰਾਂ ਨਾਲ ਜੁੜੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਫ੍ਰੀਜ ਕੀਤਾ ਹੈ, ਜੋ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਵਿੱਤੀ ਢਾਂਚੇ ਵਿਰੁੱਧ ਚੱਲ ਰਹੀ ਕਾਰਵਾਈ ਵਿੱਚ ਇੱਕ ਵੱਡਾ ਮੀਲ ਪੱਥਰ ਹੈ। ਦੱਸਣਯੋਗ ਹੈ ਕਿ ਦੇਸ਼ ਭਰ ਵਿੱਚ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਵਿੱਚ ਸਾਲ 2024 ਦੌਰਾਨ ਫ੍ਰੀਜ ਕੀਤੀਆਂ ਗਈਆਂ ਸਾਰੀਆਂ ਜਾਇਦਾਦਾਂ ਵਿੱਚੋਂ 50 ਫ਼ੀਸਦ ਪੰਜਾਬ ਪੁਲਿਸ ਵੱਲੋਂ ਫ੍ਰੀਜ ਕੀਤਾ ਗਿਆ ਸੀ।

ਇਹ ਰਣਨੀਤੀ ਲਾਗੂਕਰਨ ਵੱਲ ਸਰਕਾਰ ਦੀ ਤਰਜੀਹ ਨੂੰ ਦਰਸਾਉਂਦੀ ਹੈ ਜਿਸ ਵਿੱਚ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕਰਨ ਤੋਂ ਲੈ ਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਬਣਾਈ ਗੈਰ-ਕਾਨੂੰਨੀ ਜਾਇਦਾਦ ਨੂੰ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾਉਣਾ ਸ਼ਾਮਲ ਹੈ। ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਨਿਸ਼ਾਨਾ ਬਣਾਉਣ ਪਿੱਛੇ, ਜਿਨ੍ਹਾਂ ਨਾਲ ਤਸਕਰਾਂ ਨੂੰ ਸਭ ਤੋਂ ਵੱਧ ਨੁਕਸਾਨ ਹੁੰਦਾ ਹੈ, ਪੰਜਾਬ ਪੁਲਿਸ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਅਧਾਰ ਇਸ ਦੇ ਆਰਥਿਕ ਢਾਂਚੇ ਨੂੰ ਤਬਾਹ ਕਰਨਾ ਹੈ।

ਹਾਲ ਹੀ ਦੇ ਸਾਲਾਂ ਵਿੱਚ ਜਾਇਦਾਦ ਨੂੰ ਫ੍ਰੀਜ ਕਰਨ ਦੀ ਗਤੀ ਵਿੱਚ ਕਾਫ਼ੀ ਤੇਜ਼ੀ ਆਈ ਹੈ। 2024 ਵਿੱਚ ਲਗਭਗ 330 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਫ੍ਰੀਜ ਕੀਤਾ ਗਿਆ ਸੀ, ਜਦੋਂ ਕਿ 2025 ਵਿੱਚ ਲਗਭਗ 270 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਫ੍ਰੀਜ ਕੀਤਾ ਗਿਆ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਹੀ ਨਸ਼ਾ ਤਸਕਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਫ੍ਰੀਜ ਕੀਤਾ ਗਿਆ ਹੈ, ਜੋ ਕਿ 2017 ਤੋਂ ਬਾਅਦ ਫ੍ਰੀਜ ਕੀਤੀਆਂ ਲਗਭਗ 1,000 ਕਰੋੜ ਰੁਪਏ ਦੀਆਂ ਜਾਇਦਾਦਾਂ ਦੇ ਅੱਧ ਤੋਂ ਵੀ ਵੱਧ ਹੈ। ਇਹ ਗਤੀ ਨਸ਼ਿਆਂ ਦੇ ਕਾਰੋਬਾਰ ਦੀ ਵਿੱਤੀ ਨੀਂਹ ਨੂੰ ਤਬਾਹ ਕਰਨ ਲਈ ਤੇਜ਼ ਕੀਤੇ ਗਏ ਯਤਨਾਂ ਨੂੰ ਉਜਾਗਰ ਕਰਦੀ ਹੈ।

ਪੰਜਾਬ ਪੁਲਿਸ ਹੁਣ ਨਿਯਮਿਤ ਤੌਰ 'ਤੇ ਜਾਇਦਾਦਾਂ, ਬੈਂਕ ਖਾਤਿਆਂ, ਸ਼ੈੱਲ ਕੰਪਨੀਆਂ, ਬੇਨਾਮੀ ਹੋਲਡਿੰਗਜ਼ ਅਤੇ ਲਗਜ਼ਰੀ ਸੰਪਤੀ ਦੀ ਜਾਂਚ ਰਾਹੀਂ ਨਸ਼ਿਆਂ ਦੇ ਕਾਰੋਬਾਰ ਦੀ ਕਮਾਈ ਨੂੰ ਟਰੈਕ ਕਰ ਰਹੀ ਹੈ। ਕਾਨੂੰਨ ਦੇ ਸਬੰਧਿਤ ਉਪਬੰਧਾਂ ਤਹਿਤ ਰਿਹਾਇਸ਼ੀ ਮਕਾਨ, ਵਪਾਰਕ ਅਦਾਰੇ, ਖੇਤੀਬਾੜੀ ਜ਼ਮੀਨ ਅਤੇ ਮਹਿੰਗੇ ਵਾਹਨ ਜੋ ਗੈਰ-ਕਾਨੂੰਨੀ ਤੌਰ 'ਤੇ ਹਾਸਲ ਕੀਤੇ ਗਏ ਹਨ, ਦੀ ਪਛਾਣ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਫ੍ਰੀਜ਼ ਕੀਤਾ ਜਾਂਦਾ ਹੈ।

ਇਹ ਕਾਰਵਾਈ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦਾ ਇੱਕ ਅਹਿਮ ਥੰਮ੍ਹ ਹੈ, ਜਿਸਦਾ ਉਦੇਸ਼ ਲਾਗੂਕਰਨ, ਰੋਕਥਾਮ ਅਤੇ ਮੁੜ ਵਸੇਬੇ ਰਾਹੀਂ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਨਾਲ ਨਜਿੱਠਣਾ ਹੈ। ਇਸ ਮੁਹਿੰਮ ਦੇ ਤਹਿਤ, ਪੰਜਾਬ ਪੁਲਿਸ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਚਲਾਉਣ ਵਾਲੇ ਨੈਟਵਰਕਾਂ ਨੂੰ ਖਤਮ ਕਰਨ ਲਈ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਅਤੇ ਵਿੱਤੀ ਜਾਂਚਾਂ ਨੂੰ ਤੇਜ਼ ਕਰ ਦਿੱਤਾ ਹੈ।

ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਕਾਰਵਾਈ ਇੱਕ ਸੋਚੀ ਸਮਝੀ ਰਣਨੀਤੀ ਤਹਿਤ ਕੀਤੀ ਗਈ ਹੈ ਜਿਸਦਾ ਉਦੇਸ਼ ਨਸ਼ਿਆਂ ਦੇ ਕਾਰੋਬਾਰ ਦਾ ਅਧਾਰ ਬਣੇ ਵਿੱਤੀ ਢਾਂਚੇ ਨੂੰ ਖਤਮ ਕਰਨਾ ਹੈ। ਉਨ੍ਹਾਂ ਕਿਹਾ, “ਅਸੀਂ ਭਾਰਤ ਦੇ ਸਭ ਤੋਂ ਬਿਹਤਰ ਅਤੇ ਵਿੱਤੀ ਢਾਂਚੇ ‘ਤੇ ਕੇਂਦਰਿਤ ਨਸ਼ਾ ਵਿਰੋਧੀ ਲਾਗੂਕਰਨ ਮਾਡਲਾਂ ਵਿੱਚੋਂ ਇੱਕ ਨੂੰ ਅਪਣਾਇਆ ਹੈ। ਅਸੀਂ ਨਾ ਸਿਰਫ਼ ਤਸਕਰਾਂ ਨੂੰ ਫੜ ਰਹੇ ਹਾਂ, ਸਗੋਂ ਨਸ਼ਿਆਂ ਦੇ ਵਿੱਤੀ ਸਾਮਰਾਜ ਨੂੰ ਵੀ ਤਬਾਹ ਕਰ ਰਹੇ ਹਾਂ। ਨਸ਼ਾ ਤਸਕਰੀ ਗੈਰ-ਕਾਨੂੰਨੀ ਮੁਨਾਫ਼ੇ ਦੇ ਅਧਾਰ 'ਤੇ ਪੈਰ ਪਸਾਰਦੀ ਹੈ। ਸਾਡੀ ਰਣਨੀਤੀ ਨਸ਼ੀਲੇ ਪਦਾਰਥਾਂ ਦੀ ਕਮਾਈ ਤੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾ ਕੇ ਅਤੇ ਫ੍ਰੀਜ਼ ਕਰਕੇ ਇਸ ਵਿੱਤੀ ਢਾਂਚੇ ਨੂੰ ਤਬਾਹ ਕਰਨਾ ਹੈ। ਜਦੋਂ ਤਸਕਰਾਂ ਨੂੰ ਇਹ ਅਹਿਸਾਸ ਹੁੰਦਾ ਹੈ ਕਿ ਉਨ੍ਹਾਂ ਦੀਆਂ ਜਾਇਦਾਦਾਂ, ਜ਼ਮੀਨਾਂ ਅਤੇ ਦੌਲਤ ਨੂੰ ਜ਼ਬਤ ਕੀਤਾ ਜਾ ਸਕਦਾ ਹੈ ਤਾਂ ਨਸ਼ਿਆਂ ਦੇ ਕਾਰੋਬਾਰ ਦੀ ਆਰਥਿਕ ਨੀਂਹ ਢਹਿਣੀ ਸ਼ੁਰੂ ਹੋ ਜਾਂਦੀ ਹੈ। ਇਸ ਲਈ ਨਸ਼ਾ ਤਸਕਰੀ ਵਿਰੁੱਧ ਆਰਥਿਕ ਕਾਰਵਾਈ ਅਤੇ ਵਿੱਤੀ ਜੰਗ ਪੰਜਾਬ ਪੁਲਿਸ ਦੀ ਨਸ਼ੀਲੇ ਪਦਾਰਥਾਂ ਵਿਰੋਧੀ ਰਣਨੀਤੀ ਦਾ ਇੱਕ ਅਹਿਮ ਥੰਮ੍ਹ ਹੈ।”

ਉਨ੍ਹਾਂ ਕਿਹਾ: “ਸ਼ੁਰੂਆਤੀ ਸਾਲਾਂ ਦੌਰਾਨ, ਜਦੋਂ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਸੀ, ਤਾਂ ਵੀ ਉਨ੍ਹਾਂ ਦੀਆਂ ਜਾਇਦਾਦਾਂ ਅਕਸਰ ਅਣਛੂਹੀਆਂ ਰਹਿੰਦੀਆਂ ਸਨ, ਜਿਸ ਨਾਲ ਨੈੱਟਵਰਕਾਂ ਨੂੰ ਮੁੜ ਸੰਗਠਿਤ ਹੋਣ ਅਤੇ ਸਹਿਯੋਗੀਆਂ ਜਾਂ ਪਰਿਵਾਰਕ ਮੈਂਬਰਾਂ ਰਾਹੀਂ ਕਾਰਵਾਈਆਂ ਜਾਰੀ ਰੱਖਣ ਵਿੱਚ ਮਦਦ ਮਿਲਦੀ ਸੀ। ਅਜਿਹੀਆਂ ਜਾਇਦਾਦਾਂ ਨੂੰ ਫ੍ਰੀਜ਼ ਕਰਕੇ, ਪੰਜਾਬ ਪੁਲਿਸ ਇਹ ਯਕੀਨੀ ਬਣਾ ਰਹੀ ਹੈ ਕਿ ਨਸ਼ਿਆਂ ਦੇ ਕਾਰੋਬਾਰ ਸਬੰਧੀ ਗੈਰ-ਕਾਨੂੰਨੀ ਲਾਭਾਂ ਨੂੰ ਸੁਰੱਖਿਅਤ ਨਹੀਂ ਰੱਖਿਆ ਜਾ ਸਕਦਾ ਅਤੇ ਨਾ ਹੀ ਕਿਸੇ ਹੋਰ ਨੂੰ ਇਹ ਲਾਭ ਦਿੱਤੇ ਜਾ ਸਕਦੇ ਹਨ, ਕਿਉਂਕਿ ਵਿੱਤੀ ਜਾਂਚ ਅਤੇ ਜਾਇਦਾਦਾਂ ਨੂੰ ਜ਼ਬਤ/ਫ੍ਰੀਜ਼ ਕਰਨਾ ਸਾਡੀ ਮੁੱਖ ਰਣਨੀਤੀ ਦਾ ਅਹਿਮ ਹਿੱਸਾ ਹੈ। ਦੇਸ਼ ਵਿੱਚ 2024 ਵਿੱਚ ਨਸ਼ਿਆਂ ਦੇ ਮਾਮਲਿਆਂ ਵਿੱਚ ਫ੍ਰੀਜ਼ ਕੀਤੀਆਂ ਗਈਆਂ ਸਾਰੀਆਂ ਜਾਇਦਾਦਾਂ ਦਾ 50 ਫੀਸਦੀ ਸੂਬੇ ਵੱਲੋਂ ਜ਼ਬਤ ਕੀਤਾ ਗਿਆ ਸੀ।”

ਕਈ ਜ਼ਿਲ੍ਹਿਆਂ ਵਿੱਚ, ਘਰਾਂ ਅਤੇ ਵਪਾਰਕ ਇਮਾਰਤਾਂ ਤੋਂ ਲੈ ਕੇ ਖੇਤੀਬਾੜੀ ਵਾਲੀ ਜ਼ਮੀਨ ਤੱਕ ਦੀਆਂ ਜਾਇਦਾਦਾਂ ਹੁਣ ਫ੍ਰੀਜ਼ ਕੀਤੀਆਂ ਗਈਆਂ ਹਨ, ਜੋ ਇੱਕ ਸਪੱਸ਼ਟ ਸੰਕੇਤ ਦਿੰਦੀਆਂ ਹਨ ਕਿ ਨਸ਼ਿਆਂ ਦੀ ਕਮਾਈ ਨਾਲ ਬਣਾਈ ਸੰਪਤੀ ਕਾਨੂੰਨ ਦੀ ਪਹੁੰਚ ਤੋਂ ਬਾਹਰ ਨਹੀਂ ਰਹੇਗੀ।

ਲਾਗੂਕਰਨ ਤੋਂ ਇਲਾਵਾ, ਇਹ ਕਦਮ ਭਾਈਚਾਰਿਆਂ ਨੂੰ ਵੀ ਇੱਕ ਸਪੱਸ਼ਟ ਸੰਦੇਸ਼ ਦਿੰਦਾ ਹੈ। ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀ ਦੌਲਤ ਵਿਰੁੱਧ ਪ੍ਰਤੱਖ ਕਾਰਵਾਈ ਇਹ ਦਰਸਾਉਂਦੀ ਹੈ ਕਿ ਨਸ਼ਿਆਂ ਦੇ ਕਾਰੋਬਾਰ ਤੋਂ ਆਸਾਨੀ ਨਾਲ ਕਮਾਈ ਕਰਨ ਦਾ ਯੁੱਗ ਹੁਣ ਖਤਮ ਹੋ ਰਿਹਾ ਹੈ।

ਪਿਛਲੇ ਦੋ ਸਾਲਾਂ ਵਿੱਚ ਫ੍ਰੀਜ਼ ਕੀਤੀਆਂ ਜਾਇਦਾਦਾਂ ਦਾ ਅੰਕੜਾ 600 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਇਸ ਸਬੰਧੀ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਹ ਯਤਨ ਨਸ਼ਾ ਤਸਕਰੀ ਦੇ ਅਧਾਰ ਆਰਥਿਕ ਨੈੱਟਵਰਕਾਂ ਨੂੰ ਕਮਜ਼ੋਰ ਕਰਨ ਲਈ ਇੱਕ ਨਿਰੰਤਰ ਲੰਬੇ ਸਮੇਂ ਦੀ ਰਣਨੀਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਤਸਕਰਾਂ ਤੋਂ ਉਨ੍ਹਾਂ ਦੀ ਗੈਰ-ਕਾਨੂੰਨੀ ਦੌਲਤ ਖੋਹ ਕੇ, ਸੂਬਾ ਸਰਕਾਰ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਸਕ ਰਿਵਾਰਡ ਕੈਲਕੁਲੇਸ਼ਨ ਨੂੰ ਨਵਾਂ ਰੂਪ ਦੇ ਰਹੀ ਹੈ ਜਿਸ ਨਾਲ ਪਹਿਲਾਂ ਨਸ਼ਿਆਂ ਦਾ ਕਾਰੋਬਾਰ ਆਕਰਸ਼ਕ ਦਿਖਦਾ ਸੀ। ਪੁਲਿਸ ਦਾ ਸੰਦੇਸ਼ ਸਪੱਸ਼ਟ ਹੈ: ਪੰਜਾਬ ਵਿੱਚ ਹੁਣ ਨਸ਼ਿਆਂ ਦੇ ਕਾਰੋਬਾਰ ਨਾਲ ਕਮਾਈ ਆਸਾਨ ਨਹੀਂ।

Have something to say? Post your comment

 

More in Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ