Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਾਜਿੰਦਰ ਦੀਪਾ ਨੇ "ਆਪ" ਸਰਕਾਰ ਦੇ ਬਜ਼ਟ ਨੂੰ ਦੱਸਿਆ ਲੋਕਾਂ ਨਾਲ ਧੋਖਾ

March 09, 2026 04:39 PM
ਦਰਸ਼ਨ ਸਿੰਘ ਚੌਹਾਨ
4 ਲੱਖ ਕਰੋੜ ਦਾ ਕਰਜ਼ਾ ਸੂਬੇ ਲਈ ਖ਼ਤਰੇ ਦੀ ਘੰਟੀ
ਸੁਨਾਮ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜਿੰਦਰ ਦੀਪਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਬਜ਼ਟ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ 'ਅੰਕੜਿਆਂ ਦੀ ਜਾਦੂਗਰੀ' ਜ਼ਰੀਏ ਲੋਕਾਂ ਨਾਲ ਇੱਕ ਹੋਰ ਵੱਡਾ ਵਿਸ਼ਵਾਸਘਾਤ ਕੀਤਾ ਗਿਆ ਹੈ। ਐਤਵਾਰ ਨੂੰ ਸੁਨਾਮ ਵਿਖੇ ਸਰਕਾਰ ਵੱਲੋਂ ਪੇਸ਼ ਕੀਤੇ ਬਜ਼ਟ ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਰਾਜਿੰਦਰ ਦੀਪਾ ਨੇ ਕਿਹਾ ਕਿ 2027 ਦੀਆਂ ਚੋਣਾਂ ਨੂੰ ਦੇਖਦਿਆਂ ਸਰਕਾਰ ਨੇ ਸਿਰਫ਼ ਹਵਾਈ ਕਿਲੇ ਉਸਾਰੇ ਹਨ, ਜਦਕਿ ਜ਼ਮੀਨੀ ਹਕੀਕਤ ਵਿੱਚ ਪੰਜਾਬ ਆਰਥਿਕ ਤੌਰ 'ਤੇ ਪੂਰੀ ਤਰ੍ਹਾਂ ਡੁੱਬ ਰਿਹਾ ਹੈ।
ਉਨ੍ਹਾਂ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਪਹਿਲਾਂ ਰਾਜ ਦੀ ਹਰ ਔਰਤ ਨੂੰ 1000 ਰੁਪਏ ਮਹੀਨਾ ਦੇਣ ਦੀ ਗਰੰਟੀ ਦਿੱਤੀ ਗਈ ਸੀ, ਜੋ ਕਿ ਪਿਛਲੇ 4 ਸਾਲਾਂ ਤੋਂ ਸਿਰਫ਼ ਲਾਰਾ ਹੀ ਸਾਬਤ ਹੋਈ ਹੈ। ਉਨ੍ਹਾਂ ਗਣਿਤ ਸਮਝਾਉਂਦਿਆਂ ਕਿਹਾ, "ਜੇਕਰ ਪਿਛਲੇ 48 ਮਹੀਨਿਆਂ ਦਾ ਹਿਸਾਬ ਲਾਇਆ ਜਾਵੇ, ਤਾਂ ਹਰ ਔਰਤ ਦਾ 48,000 ਰੁਪਏ ਬਕਾਇਆ ਸਰਕਾਰ ਵੱਲ ਖੜ੍ਹਾ ਹੈ। ਹੁਣ ਆਪਣੇ ਆਖ਼ਰੀ ਸਾਲ ਵਿੱਚ 1000/1500 ਰੁਪਏ ਦਾ ਐਲਾਨ ਕਰਕੇ ‘ਆਪ’ ਸਰਕਾਰ ਸਾਡੀਆਂ ਮਾਵਾਂ-ਭੈਣਾਂ ਦੀਆਂ ਅੱਖਾਂ ਵਿੱਚ ਘੱਟਾ ਪਾ ਰਹੀ ਹੈ।"
ਰਾਜਿੰਦਰ ਦੀਪਾ ਨੇ ਅੱਗੇ ਕਿਹਾ ਕਿ ਪੰਜਾਬ ਸਿਰ ਚੜ੍ਹਿਆ ਕਰਜ਼ਾ ਅੱਜ 4 ਲੱਖ ਕਰੋੜ ਦੀ ਲਾਲ ਰੇਖਾ ਨੂੰ ਪਾਰ ਕਰ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਬਿਨਾਂ ਕਿਸੇ ਨਵੇਂ ਬੁਨਿਆਦੀ ਢਾਂਚੇ ਦੀ ਉਸਾਰੀ ਕੀਤੇ, ਸੂਬੇ ਸਿਰ ਇਹ ਵਾਧੂ ਕਰਜ਼ਾ ਚਾੜ੍ਹ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਦੱਸੇ ਕਿ ਇਹ ਮੋਟੀ ਰਕਮ ਕਿੱਥੇ ਖ਼ਰਚੀ ਗਈ? ਦੀਪਾ ਨੇ ਪੰਜਾਬ ਕਾਂਗਰਸ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਬਜਟ ਪੇਸ਼ ਕਰਨ ਤੋਂ ਪਹਿਲਾਂ ਸੂਬੇ ਦੀ ਵਿੱਤੀ ਹਾਲਤ 'ਤੇ 'ਵ੍ਹਾਈਟ ਪੇਪਰ' (ਚਿੱਟਾ ਪੇਪਰ) ਜਾਰੀ ਕਰਨਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਪੰਜਾਬ ਕਿੰਨੀ ਬੁਰੀ ਤਰ੍ਹਾਂ ਕਰਜ਼ੇ ਦੇ ਜਾਲ ਵਿੱਚ ਫਸ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਬਜਟ ਵਿੱਚ ਖੇਤੀਬਾੜੀ ਲਈ ਕੋਈ ਠੋਸ ਯੋਜਨਾ ਨਹੀਂ ਹੈ ਅਤੇ ਨਾ ਹੀ ਐਮ ਐਸ ਪੀ ਦੀ ਕੋਈ ਗਰੰਟੀ ਦਿੱਤੀ ਗਈ ਹੈ। ਫ਼ਸਲੀ ਨੁਕਸਾਨ ਦੇ ਮੁਆਵਜ਼ੇ ਲਈ ਵੀ ਕੋਈ ਵੱਡਾ ਫੰਡ ਨਹੀਂ ਰੱਖਿਆ ਗਿਆ। ਸਕੂਲ ਅਤੇ ਹਸਪਤਾਲ ਸਿਰਫ਼ ਇਸ਼ਤਿਹਾਰਾਂ ਵਿੱਚ ਹੀ 'ਸਮਾਰਟ' ਨਜ਼ਰ ਆਉਂਦੇ ਹਨ, ਜਦਕਿ ਜ਼ਮੀਨੀ ਪੱਧਰ 'ਤੇ ਸਹੂਲਤਾਂ ਦਾ ਭਾਰੀ ਕਾਲ ਹੈ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ