Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਗੁਰੂ ਨਗਰੀ ਅੰਮ੍ਰਿਤਸਰ ਦੇ ਲੋਕਾਂ ਦੀ ਸਿਹਤ ਨਾਲ ਖਲਵਾੜ ਨਹੀਂ ਹੋਣ ਦਿੱਤਾ ਜਾਵੇਗਾ : ਚੇਅਰਮੈਨ ਛੀਨਾ

March 09, 2026 08:18 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਗੁਰਸ਼ਰਨ ਸਿੰਘ ਛੀਨਾ ਵੱਲੋਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਦੌਰਾਨ ਸਿਵਲ ਸਰਜਨ ਅੰਮ੍ਰਿਤਸਰ ਡਾ ਸਤਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਹੇਠ ਸਮੂਹ ਜ਼ਿਲ੍ਹਾ ਅਧਿਕਾਰੀ ਅਤੇ ਸੀਨੀਅਰ ਮੈਡੀਕਲ ਅਫਸਰ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ।ਇਸ ਦੌਰਾਨ ਡਾ ਬਜਾਜ ਵੱਲੋਂ ਸਿਹਤ ਵਿਭਾਗ ਵੱਲੋਂ ਕੀਤੇ ਗਏ ਵੱਖ ਵੱਖ ਕੰਮਾਂ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ ਅਤੇ ਕਿਹਾ ਕਿ ਸਿਹਤ ਵਿਭਾਗ ਅੰਮ੍ਰਿਤਸਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਧੀਆ ਕਾਰਗੁਜ਼ਾਰੀ ਕਰ ਰਿਹਾ ਹੈ ਅਤੇ ਸਰਕਾਰ ਦੇ ਸਾਰੇ ਟੀਚੇ ਸਮੇ ਸਿਰ ਪੂਰੇ ਕੀਤੇ ਜਾ ਰਹੇ ਹਨ।  ਇਸ ਉਪਰੰਤ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਗੁਰਸ਼ਰਨ ਸਿੰਘ ਛੀਨਾ ਵੱਲੋਂ ਸਮੂਹ ਸਿਹਤ ਅਧਿਕਾਰੀਆਂ ਨੂੰ ਸਿਹਤ ਵਿਭਾਗ ਦੇ ਵੱਖ ਵੱਖ ਪ੍ਰੋਗਰਾਮ ਜਿਵੇਂ ਕਿ ਫੂਡ ਸੇਫਟੀ ਵਿਭਾਗ,ਡਰੱਗ ਵਿਭਾਗ,ਸਿਵਲ ਹਸਪਤਾਲ ਅੰਮ੍ਰਿਤਸਰ, ਸਬ ਡਿਵੀਜ਼ਨਲ ਹਸਪਤਾਲ ਅਜਨਾਲਾ ਅਤੇ ਬਾਬਾ ਬਕਾਲਾ ਵਿੱਚ ਮੈਡੀਸਨ,ਬਿਲਡਿੰਗ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਦਿ ਬਾਰੇ ਵਿਸਥਾਰ ਪੂਰਵਕ ਰਿਪੋਰਟ ਮੰਗੀ ਗਈ ਅਤੇ ਕਿਹਾ ਕਿ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਸਿਹਤ ਵਿਭਾਗ ਦੇ ਕੰਮਾਂ ਵਿੱਚ ਹੋਰ ਸੁਧਾਰ ਲਿਆਉਣਾ,ਉਹਨਾਂ ਦਾ ਮੁੱਖ ਮੰਤਵ ਹੋਵੇਗਾ। ਇਸ ਮੌਕੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਫੂਡ ਸੇਫਟੀ ਵਿਭਾਗ ਨੂੰ ਸਖਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਨਕਲੀ ਦੁੱਧ ਖੋਇਆ ਪਨੀਰ ਵਿਕ ਰਿਹਾ ਹੈ ਜਿਸ ਨਾਲ ਹਰ ਵਿਅਕਤੀ ਦੀ ਸਿਹਤ ਨਾਲ ਖਲਵਾੜ ਹੋ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਸ ਕਾਲੇ ਧੰਦੇ ਨੂੰ ਜਲਦ ਤੋਂ ਜਲਦ ਖਤਮ ਕੀਤਾ ਜਾਵੇ। ਚੇਅਰਮੈਨ ਛੀਨਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਤੇ ਵੱਡੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਗੁਰੂ ਨਗਰੀ ਅੰਮ੍ਰਿਤਸਰ ਦੇ ਲੋਕਾਂ ਦੀ ਸਿਹਤ ਨਾਲ ਕਿਸੇ ਤਰ੍ਹਾਂ ਦਾ ਖਲਵਾੜ ਹੋਣ ਨਹੀਂ ਦਿੱਤਾ ਜਾਵੇਗਾ। ਇਸ ਲਈ ਉਹਨਾਂ ਨੇ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਕੰਮ ਵਿੱਚ ਹੋਰ ਸੁਧਾਰ ਲਿਆਉਣ ਤਾਂ ਜੋ ਅਸੀਂ ਸਾਰੇ ਰਲ ਕੇ ਲੋਕ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾ ਸਕੀਏ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਨੀਲਮ ਭਗਤ, ਜ਼ਿਲ੍ਹਾ ਟੀਕਾਕਰਨ ਅਫਸਰ ਡਾ ਰਸ਼ਮੀ ਵਿੱਜ, ਜਿਲਾ ਸਿਹਤ ਅਫਸਰ ਡਾ ਜਸਪਾਲ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ ਰਜਨੀਸ਼, ਡਿਪਟੀ ਮੈਡੀਕਲ ਕਮਿਸ਼ਨਰ ਡਾ ਪ੍ਰੀਤਵਿਨ,ਵੱਖ-ਵੱਖ ਬਲਾਕਾਂ ਤੋਂ ਆਏ ਸਮੂਹ ਸੀਨੀਅਰ ਮੈਡੀਕਲ ਅਫਸਰ, ਜ਼ਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਸੁਪਰਡੈਂਟ ਗੁਰਮੀਤ ਸਿੰਘ ਅਤੇ ਸਮੂਹ ਅਧਿਕਾਰੀ ਸ਼ਾਮਿਲ ਹੋਏ।

Have something to say? Post your comment

 

More in Majha

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਦੀ ਸ਼ੁਰੂਆਤ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ