Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ 27.73 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਗਤੀ ਅਧੀਨ; ਦੂਜੇ ਪੜਾਅ ਵਿੱਚ ਹੋਰ 15 ਪਿੰਡ ਸ਼ਾਮਲ ਕੀਤੇ ਜਾਣਗੇ: ਮੋਹਿੰਦਰ ਭਗਤ

March 09, 2026 08:51 PM
SehajTimes

ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀਆਂ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਵੱਲੋਂ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਦੱਸਿਆ ਕਿ ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਅਤੇ ਸੇਮ ਦੀ ਸਮੱਸਿਆ ਦੇ ਹੱਲ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਪ੍ਰਗਤੀ ਅਧੀਨ ਹੈ। ਮੰਤਰੀ ਨੇ ਦੱਸਿਆ ਕਿ ਭੂਮੀ ਅਤੇ ਪਾਣੀ ਸੰਭਾਲ ਵਿਭਾਗ, ਪੰਜਾਬ ਵੱਲੋਂ ਇਸ ਪ੍ਰੋਜੈਕਟ ਨੂੰ ਅਬੋਹਰ ਇਲਾਕੇ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 27 ਪਿੰਡਾਂ ਵਿੱਚ ਲਗਭਗ 27.73 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਕੀਤਾ ਗਿਆ ਹੈ, ਜਦਕਿ ਦੂਜੇ ਪੜਾਅ ਵਿੱਚ ਹੋਰ 15 ਪਿੰਡਾਂ ਨੂੰ ਵੀ ਇਸ ਯੋਜਨਾ ਅਧੀਨ ਸ਼ਾਮਲ ਕੀਤਾ ਜਾਵੇਗਾ। ਮੋਹਿੰਦਰ ਭਗਤ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਅਬੋਹਰ ਇਲਾਕੇ ਵਿੱਚ ਸੇਮ ਦੀ ਸਮੱਸਿਆ ਦੇ ਹੱਲ ਵਿੱਚ ਵੱਡੀ ਪ੍ਰਗਤੀ ਹੋਵੇਗੀ ਅਤੇ ਬਾਗ਼ਬਾਨੀ ਦੇ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਾਗ਼ਬਾਨੀ ਅਤੇ ਹੋਰ ਫਸਲਾਂ ਦੀ ਕਾਸ਼ਤ ਰਾਹੀਂ ਵਾਧੂ ਆਮਦਨ ਦੇ ਮੌਕੇ ਮਿਲਣਗੇ। ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਦੇ ਖੇਤਰ ਨੂੰ ਮਜ਼ਬੂਤ ਬਣਾਉਣ ਅਤੇ ਖੇਤੀਬਾੜੀ ਦੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਇਸ ਪ੍ਰੋਜੈਕਟ ਨਾਲ ਇਲਾਕੇ ਵਿੱਚ ਪਾਣੀ ਦੇ ਸੰਭਾਲ ਅਤੇ ਖੇਤੀਬਾੜੀ ਦੀ ਸਥਿਰਤਾ ਨੂੰ ਵੀ ਵੱਡਾ ਲਾਭ ਹੋਵੇਗਾ।

Have something to say? Post your comment

 

More in Chandigarh

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ