Tuesday, March 10, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Chandigarh

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ 'ਆਪ' ਦੀ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 09, 2026 09:59 PM
SehajTimes

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਜਲਦ ਹੋਵੇਗੀ ਸ਼ੁਰੂ, ਹਰ ਔਰਤ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਫ਼ਤ ਬਿਜਲੀ, ਮੁਫ਼ਤ ਬੱਸ ਯਾਤਰਾ, ਮੁਫ਼ਤ ਇਲਾਜ ਅਤੇ 10 ਲੱਖ ਰੁਪਏ ਦੀ ਸਿਹਤ ਯੋਜਨਾ ਪੰਜਾਬ ਦੀਆਂ ਔਰਤਾਂ ਨੂੰ ਸਸ਼ਕਤ ਬਣਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੌਰਾਨ ਪੰਜਾਬ ਵਿਕਾਸ ਤੇ ਤਰੱਕੀ ਦੇ ਰਾਹ 'ਤੇ ਅੱਗੇ ਵਧ ਰਿਹਾ ਅਤੇ ਇਸ ਦੀ ਗਤੀ ਹੋਰ ਤੇਜ਼ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਨੇ 4 ਸਾਲਾਂ ਵਿੱਚ ਹਰ ਚੋਣ ਗਰੰਟੀ ਨੂੰ ਪੂਰਾ ਕੀਤਾ, ਅਸੀਂ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਦੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਨਾਲ ਪੰਜਾਬ ਵਿੱਚ ਹਰ ਪਾਸੇ ਖੁਸ਼ੀ ਦੀ ਲਹਿਰ; ਔਰਤਾਂ ਨੂੰ 1,000-1,500 ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

63,943 ਸਰਕਾਰੀ ਨੌਕਰੀਆਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਵਿੱਚ ਰਿਸ਼ਵਤਖੋਰੀ ਦੇ ਯੁੱਗ ਦਾ ਅੰਤ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵੱਡੇ ਪੱਧਰ 'ਤੇ ਨਿਵੇਸ਼, ਨਵੀਆਂ ਨਹਿਰਾਂ, ਸੜਕਾਂ, ਬਿਜਲੀ ਸੁਧਾਰਾਂ ਅਤੇ ਭਲਾਈ ਸਕੀਮਾਂ ਨਾਲ ਅੱਗੇ ਵਧ ਰਿਹਾ ਹੈ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ : 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ 'ਤੇ ਵਿਰੋਧੀ ਪਾਰਟੀਆਂ ਵੱਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਸੱਤਾ ਵਾਪਸੀ ਦੇ ਡਰ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਨੇ ਆਪਣੇ ਚੋਣ ਵਾਅਦਿਆਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ, ਉੱਥੇ 'ਆਪ' ਸਰਕਾਰ ਨੇ ਆਪਣੇ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਿਆ ਹੈ ਅਤੇ ਸਿਰਫ਼ ਚਾਰ ਸਾਲਾਂ ਦੇ ਅੰਦਰ ਆਮ ਲੋਕਾਂ ਲਈ ਹਰ ਗਰੰਟੀ ਨੂੰ ਪੂਰਾ ਕੀਤਾ ਹੈ। ‘ਮੁੱਖ ਮੰਤਰੀ ਮਾਵਾਂ ਧੀਆ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਦੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ, 63,943 ਨੌਜਵਾਨਾਂ ਦੀ ਪਾਰਦਰਸ਼ੀ ਭਰਤੀ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਕਾਸ ਦੇ ਰਾਹ 'ਤੇ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਵਿਕਾਸ ਦੀ ਗਤੀ ਤੇਜ਼ ਹੋਵੇਗੀ।
ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਵੱਲੋਂ ਰਾਜਪਾਲ ਦੇ ਭਾਸ਼ਣ ’ਤੇ ਪੇਸ਼ ਕੀਤੇ ਧੰਨਵਾਦ ਪ੍ਰਸਤਾਵ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ, “ਉਹ ਵੀ ਸਮਾਂ ਸੀ ਜਦੋਂ ਚੋਣ ਮੈਨੀਫੈਸਟੋ ਨੂੰ ਕੋਈ ਪੜ੍ਹਦਾ ਤੱਕ ਨਹੀਂ ਸੀ ਕਿਉਂਕਿ ਰਵਾਇਤੀ ਪਾਰਟੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਮੈਨੀਫੈਸਟੋ ਜਾਰੀ ਕਰਕੇ ਖਾਨਾਪੂਰਤੀ ਕਰਦੀਆਂ ਸਨ। ਰਵਾਇਤੀ ਪਾਰਟੀਆਂ ਦੇ ਚੋਣ ਮਨੋਰਥ ਪੱਤਰ ਵਿੱਚ ਧਰਮ-ਜਾਤ ਦੀ ਗੱਲ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਤਿਹਾਸਕ ਪਹਿਲ ਕਰਦਿਆਂ ਆਮ ਲੋਕਾਂ ਲਈ ਮਿਆਰੀ ਸਿਹਤ ਤੇ ਸਿੱਖਿਆ ਨੂੰ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਇਆ। ਰਵਾਇਤੀ ਪਾਰਟੀਆਂ ਨੂੰ ਵੀ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਸਿਹਤ-ਸਿੱਖਿਆ ਦੇ ਖੇਤਰਾਂ ਨੂੰ ਸ਼ਾਮਲ ਕਰਨ ਲਈ ਮਜਬੂਰ ਹੋਣਾ ਪਿਆ ਜਿਸ ਲਈ ਉਹ ਅਰਵਿੰਦ ਕੇਜਰੀਵਾਲ ਦੇ ਧੰਨਵਾਦੀ ਹਨ।” ਚਾਰ ਸਾਲਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਰਮਾਤਮਾ ਦੇ ਧੰਨਵਾਦੀ ਹਨ ਜਿਸ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖਸ਼ਿਆ ਹੈ। ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦੇ ਐਲਾਨ ਤੋਂ ਬਾਅਦ ਸੂਬੇ ਵਿੱਚ ਖਾਸ ਕਰਕੇ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਮਿਲਣਗੇ। ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਖਾਸ ਕਰਕੇ ਗਰੀਬ ਲੋਕਾਂ ਦੀ ਜ਼ਿੰਦਗੀ ਵਿੱਚ 1000-1500 ਰੁਪਏ ਦੀ ਬਹੁਤ ਵੱਡੀ ਅਹਿਮੀਅਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਰਾਸ਼ੀ ਮਾਵਾਂ-ਧੀਆਂ ਲਈ ਸਤਿਕਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਔਰਤਾਂ ਦੇ ਚਿਹਰਿਆਂ ਦੀ ਖੁਸ਼ੀ ਉਨ੍ਹਾਂ ਦੇ ਮਨ ਨੂੰ ਸਕੂਨ ਦਿੰਦੀ ਹੈ। ਉਨ੍ਹਾਂ ਕਿਹਾ ਕਿ 13 ਅਪ੍ਰੈਲ ਤੋਂ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਪੰਜਾਬ ਦੇ ਹਰੇਕ ਪਰਿਵਾਰ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣ ਲਈ ‘ਮੇਰੀ ਰਸੋਈ’ ਸਕੀਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਪਰਿਵਾਰ ਚੰਗੀ ਖੁਰਾਕ ਨਾ ਮਿਲਣ ਕਰਕੇ ਪੌਸ਼ਟਿਕ ਤੱਤਾਂ ਤੋਂ ਵਾਂਝੇ ਰਹਿ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੀ ਸਿਹਤ ਉਤੇ ਬੁਰਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਿਵਾਰ ਨੂੰ ਰਸਦ ਵਿੱਚ ਖੰਡ, ਦਾਲ, ਸਰੋਂ ਦਾ ਤੇਲ, ਲੂਣ ਮਿਲੇਗਾ। ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਮਿਆਰੀ ਸਿੱਖਿਆ ਦੇਣ ਲਈ 118 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸਾਲ 2022 ਤੋਂ ਲੈ ਕੇ ਹੁਣ ਤੱਕ 13765 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ।  ਮੁੱਖ ਮੰਤਰੀ ਨੇ ਜਾਪਾਨ, ਦੱਖਣੀ ਕੋਰੀਆ ਤੇ ਹੋਰ ਦੇਸ਼ਾਂ ਦੇ ਉਦਯੋਗਿਕ ਦੌਰੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਜਾਪਾਨ ਦੀ ਕੰਪਨੀ ਜੀ.ਆਈ.ਸੀ.ਕੇ. ਪੰਜਾਬ ਵਿੱਚ 1300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਬਿਜਲੀ ਖੇਤਰ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਉਤੇ ਵਿੱਤੀ ਬੋਝ ਘਟਾਉਣ ਲਈ ਕੁਝ ਦਿਨ ਪਹਿਲਾਂ ਬਿਜਲੀ ਦੇ ਰੇਟ 70 ਪੈਸੇ ਤੋਂ 1.50 ਰੁਪਏ ਪ੍ਰਤੀ ਯੂਨਿਟ ਤੱਕ ਘਟਾਏ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਰਕਾਰ ਨੇ ਜੀ.ਵੀ.ਕੇ. ਕੰਪਨੀ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ ਹੈ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰ ਦਾਸ ਜੀ ਦੇ ਨਾਮ ’ਤੇ ਰੱਖਿਆ ਹੈ। ‘ਰੌਸ਼ਨ ਪੰਜਾਬ’ ਮੁਹਿੰਮ ਤਹਿਤ 5000 ਕਰੋੜ ਰੁਪਏ ਖਰਚ ਕੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੰਡਰਗਰਾਊਂਡ  ਤਾਰਾਂ ਵੀ ਵਿਛਾਈਆਂ ਜਾਣਗੀਆਂ। ਸੜਕ ਸੁਰੱਖਿਆ ਫੋਰਸ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਸ.ਐਸ.ਐਫ. ਦੇ ਗਠਨ ਨਾਲ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ਵਿੱਚ 48 ਫੀਸਦੀ ਕਮੀ ਆਈ ਹੈ। ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਿਸ਼ਵਤਖੋਰੀ ਨੂੰ ਨੱਥ ਪਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ-95012-00200 ਜਾਰੀ ਕੀਤਾ ਗਿਆ ਅਤੇ ਹੁਣ ਤੱਕ 1000 ਤੋਂ ਵੱਧ ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਬੀਤੇ ਸਾਲ ਭਾਰੀ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਫਸਲਾਂ, ਘਰਾਂ ਅਤੇ ਪਸ਼ੂਧਨ ਦਾ ਮੁਆਵਜ਼ਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ‘ਜਿਸ ਦਾ ਖੇਤ, ਉਸ ਦੀ ਰੇਤ’ ਸਕੀਮ ਲਾਗੂ ਕੀਤੀ ਗਈ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 33 ਕਰੋੜ 96 ਲੱਖ ਰੁਪਏ ਦੀ ਲਾਗਤ ਨਾਲ 84 ਹਜ਼ਾਰ 889 ਕੁਇੰਟਲ ਕਣਕ ਦਾ ਬੀਜ ਮੁਫ਼ਤ ਵੰਡਿਆ ਗਿਆ। ਸਦਨ ਵਿੱਚੋਂ ਵਾਕਆਊਟ ਕਰਨ ਲਈ ਕਾਂਗਰਸੀ ਵਿਧਾਇਕਾਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਟੋਧਾੜ ਦਾ ਸ਼ਿਕਾਰ ਹੋਈ ਕਾਂਗਰਸ ਨੂੰ 2027 ਵਿੱਚ ਬਹੁਤ ਬੁਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਕਾਂਗਰਸ ਦੀ ਹਾਲਤ ਇਹ ਹੋਣੀ ਹੈ ਕਿ ਪੰਜਾਬ ਦੇ ਲੋਕਾਂ ਨੇ ਸਦਨ ਵਿੱਚ ਵਿਰੋਧੀ ਧਿਰ ਵਾਲੇ ਬੈਂਚ ’ਤੇ ਬੈਠਣ ਲਈ ਇਕ ਵਿਧਾਇਕ ਵੀ ਜਿਤਾ ਕੇ ਨਹੀਂ ਭੇਜਣਾ। ਅਖੀਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਏਸੇ ਸਮਰਪਿਤ ਭਾਵਨਾ, ਲਗਨ ਅਤੇ ਦਿਆਨਦਾਰੀ ਨਾਲ ਲੋਕਾਂ ਦੀ ਸੇਵਾ ਕਰਦੀ ਰਹੇਗੀ ਤਾਂ ਕਿ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਇਆ ਜਾ ਸਕੇ।

Have something to say? Post your comment

 

More in Chandigarh

ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ 27.73 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਗਤੀ ਅਧੀਨ; ਦੂਜੇ ਪੜਾਅ ਵਿੱਚ ਹੋਰ 15 ਪਿੰਡ ਸ਼ਾਮਲ ਕੀਤੇ ਜਾਣਗੇ: ਮੋਹਿੰਦਰ ਭਗਤ

ਆਪ ਸਰਕਾਰ ਪੰਜਾਬ ਵਿੱਚ 'ਡਰੱਗ ਮਨੀ' ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਤੀ ਕਾਰਵਾਈਆਂ ਕੀਤੀਆਂ ਤੇਜ਼, ਪਿਛਲੇ 2 ਸਾਲਾਂ ਵਿੱਚ ਨਸ਼ਾ ਤਸਕਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਕੀਤੀਆਂ ਫ੍ਰੀਜ

ਪੰਜਾਬ ਦੀ 'ਆਪ' ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਅਮਨ ਅਰੋੜਾ ਨੇ ਬਜਟ ਨੂੰ ਕਿਹਾ ਪੰਜਾਬ ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਆਈ.ਆਈ.ਟੀ. (ਆਈ.ਐਸ.ਐਮ.) ਧਨਬਾਦ ਨੇ ਸਮਾਜ ਸੇਵਾ ਲਈ ਡਾਇਰੈਕਟਰ ਐਵਾਰਡ ਦਿੱਤਾ

ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ ਤੇ ਵਾਰ ਦਾ 47ਵਾਂ ਦਿਨ: ਪੰਜਾਬ ਪੁਲਿਸ ਨੇ 477 ਥਾਈਂ ਕੀਤੀ ਛਾਪੇਮਾਰੀ; 147 ਗ੍ਰਿਫ਼ਤਾਰ

ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਨਾਗਰਿਕ ਅਤੇ ਬੁਨਿਆਦੀ ਢਾਂਚੇ ਦੇ ਮੁੱਦਿਆਂ ’ਤੇ ਦਿੱਤੇ ਤੱਥ-ਅਧਾਰਤ ਜਵਾਬ