Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਕੁਲਦੀਪ ਸਿੰਘ ਧਾਲੀਵਾਲ

March 10, 2026 02:20 PM
ਜਗਤਾਰ ਸਿੰਘ ਮਾਹਲਾ

ਅਨਸੂਚਿਤ ਵਰਗ ਨਾਲ ਸਬੰਧਿਤ ਔਰਤਾਂ ਨੂੰ ਮਿਲਣਗੇ 1,500 ਰੁਪਏ ਪ੍ਰਤੀ ਮਹੀਨਾ :  ਧਾਲੀਵਾਲ

ਅੰਮ੍ਰਿਤਸਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰਦਿਆਂ ਇਸ ਬਜਟ ਵਿੱਚ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ‘ ਸ਼ੁਰੂ ਕਰਕੇ ਇੱਕ ਇਤਿਹਾਸਕ ਫੈਸਲਾ ਕੀਤਾ ਹੈ। ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਾਪਤ ਮਿਲਣਗੇ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਆਪ‘ ਸਰਕਾਰ ਦਾ “ਸਾਰੀਆਂ ਗਰੰਟੀਆਂ ਪੂਰੀਆਂ“ ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਬਜਟ ਵਿੱਚ ਸੂਬੇ ਭਰ ਦੀਆਂ ਔਰਤਾਂ ਨੂੰ ਸਸਕਤ ਬਣਾਉਣ ਅਤੇ ਹਰ ਇੱਕ ਪੰਜਾਬੀ ਪਰਿਵਾਰ ਨੂੰ ਸਮਰਥਨ ਦੇਣ ਲਈ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਨਕਦੀ ਰਹਿਤ ਸਿਹਤ ਸੰਭਾਲ ਵਰਗੀਆਂ ਸਹੂਲਤਾਂ ਨੂੰ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ।

ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1,000 ਪ੍ਰਤੀ ਮਹੀਨਾ ਮਿਲੇਣਗੇ, ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਣਗੇ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਇਸ ਯੋਜਨਾ ਅਧੀਨ ਸੁਖਾਲੇ ਢੰਗ ਨਾਲ ਰਜਿਸਟ੍ਰੇਸ਼ਨ ਦੀ ਸੁਵਿਧਾ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਵਿਸੇਸ ਕੈਂਪ ਲਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ ਰਜਿਸਟ੍ਰੇਸਨ ਪ੍ਰਕਿਰਿਆ ਇਸ ਵਿਸਾਖੀ ਤੋਂ ਸੁਰੂ ਹੋਵੇਗੀ ਅਤੇ ਇਸਨੂੰ ਜੰਗੀ ਪੱਧਰ ‘ਤੇ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾ ਸਕੇ। 18 ਸਾਲ ਤੋਂ ਵੱਧ ਉਮਰ ਦੀ ਹਰ ਲੜਕੀ ਅਤੇ ਮਹਿਲਾ ਇਸ ਯੋਜਨਾ ਤਹਿਤ ਲਾਭ ਪ੍ਰਾਪਤ ਕਰਨ ਦੀ ਹੱਕਦਾਰ ਹੋਵੇਗੀ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮਹਿਲਾਵਾਂ ਇਸ ਯੋਜਨਾ ਦੇ ਘੇਰੇ ਵਿੱਚ ਆਉਣ।

Have something to say? Post your comment

 

More in Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ