Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ.ਐਮ ਭਗਵੰਤ ਮਾਨ ਦੀ ਅਗਵਾਈ 'ਚ ਦੁਬਾਰਾ ਫਿਰ ਬਣੇਗੀ 'ਆਪ' ਦੀ ਸਰਕਾਰ:ਸੋਨੀਆ ਮਾਨ

March 10, 2026 04:35 PM
ਜਗਤਾਰ ਸਿੰਘ ਮਾਹਲਾ

ਮਹਿਲਾ ਸਸ਼ਕਤੀਕਰਨ ਨੂੰ ਵੱਡਾ ਬਲ,ਮਹਿਲਾਵਾਂ ਲਈ ਪ੍ਰਤੀ ਮਹੀਨਾ 1000 ਵਿੱਤੀ ਸਹਾਇਤਾ

ਰਾਜਾਸਾਂਸੀ/ਅੰਮ੍ਰਿਤਸਰ :  ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਮਾਝਾ ਜੋਨ ਦੇ ਕੋਆਰਡੀਨੇਟਰ ਮੈਡਮ ਸੋਨੀਆ ਮਾਨ ਨੇ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਇਸਨੂੰ ਭਲਾਈ ਅਤੇ ਸਮਾਜਿਕ ਸੁਰੱਖਿਆ ਕੇਂਦਰਿਤ ਇਕ ਪ੍ਰਗਤੀਸ਼ੀਲ ਅਤੇ ਲੋਕ ਪੱਖੀ ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਮਾਜਿਕ ਸੁਰੱਖਿਆ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਾਲਾ ਬਜਟ ਪੇਸ਼ ਕਰਨ ਲਈ ਵਧਾਈ ਦਿੱਤੀ।

ਮੈਡਮ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 9300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਦੇ ਅਧੀਨ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੀਆਂ ਕਰੀਬ 97 ਫੀਸਦੀ ਯੋਗ ਮਹਿਲਾਵਾਂ ਨੂੰ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਭ ਤੋਂ ਵੱਧ ਗਿਣਤੀ ਵਿੱਚ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ, ਘਰੇਲੂ ਫ਼ੈਸਲਾ ਲੈਣ ਵਿੱਚ ਉਨ੍ਹਾਂ ਦੀ ਭੂਮਿਕਾ ਵਧਾਉਣਾ, ਸਿਹਤ ਅਤੇ ਪੋਸ਼ਣ ਦੇ ਨਤੀਜੇ ਸੁਧਾਰਨਾ ਅਤੇ ਲੜਕੀਆਂ ਨੂੰ ਉੱਚੇਰੀ ਸਿੱਖਿਆ ਅਤੇ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦੇ ਦ੍ਰਿੜ ਨਿਸ਼ਚੇ ਨੂੰ ਦਰਸਾਉਂਦੀ ਹੈ ਕਿ ਮਹਿਲਾਵਾਂ ਦਾ ਸਸ਼ਕਤੀਕਰਨ ਇੱਕ ਮਜ਼ਬੂਤ ਅਤੇ ਪ੍ਰਗਤੀਸ਼ੀਲ ਸਮਾਜ ਦੀ ਨੀਂਹ ਹੈ।

ਮੈਡਮ ਸੋਨੀਆ ਮਾਨ ਨੇ ਦੱਸਿਆ ਕਿ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰੱਖਣ ਲਈ 600 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਨਾਲ ਰੋਜ਼ਾਨਾ ਕੰਮ,ਸਿੱਖਿਆ ਅਤੇ ਹੋਰ ਜ਼ਰੂਰਤਾਂ ਲਈ ਆਵਾਜਾਈ ਕਰਨ ਵਾਲੀਆਂ ਲੱਖਾਂ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਲੋਕ ਪੱਖੀ ਬਜਟ ਲੋਕਾਂ ਦੀ ਜ਼ਿੰਦਗੀ ਵਿੱਚ ਅਹਿਮ ਬਦਲਾਅ ਲਿਆਵੇਗਾ ਅਤੇ ਪੰਜਾਬ ਨੂੰ ਸਮਾਵੇਸ਼ੀ ਵਿਕਾਸ ਅਤੇ ਸਮਾਜਿਕ ਨਿਆਂ ਵੱਲ ਹੋਰ ਮਜ਼ਬੂਤੀ ਨਾਲ ਅੱਗੇ ਵਧਾਏਗਾ।ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸੀ ਉਹ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ ਜਿਸ ਤੋਂ ਪੰਜਾਬ ਦੇ ਲੋਕ ਖੁਸ਼ ਨਜ਼ਰ ਆ ਰਹੇ ਹਨ ।ਉਨ੍ਹਾਂ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

Have something to say? Post your comment

 

More in Majha

ਮੈਡਮ ਸੋਨੀਆ ਮਾਨ ਦੀ ਅਗਵਾਈ 'ਚ ਆਪ ਨੂੰ ਛੱਡ ਕੇ ਭਾਜਪਾ ਚ ਸ਼ਾਮਿਲ ਹੋਏ 7 ਰਾਜ ਸਭਾ ਮੈਂਬਰਾਂ ਦਾ ਫੂਕਿਆ ਪਤਲਾ

ਅਜਨਾਲਾ ਅਦਾਲਤ ਦਾ ਵੱਡਾ ਫੈਸਲਾ: ਸਾਂਸਦ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

ਨਗਰ ਨਿਗਮ ਦੇ ਅਧਿਕਾਰੀਆਂ ਨੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸਫ਼ਾਈ ਪ੍ਰਬੰਧ ਮਜ਼ਬੂਤ ਕਰਨ ਲਈ ਪੈਸਕੋ ਟੀਮ ਨਾਲ ਸਮੀਖਿਆ ਮੀਟਿੰਗ

ਸਿੱਖਿਆ ਕ੍ਰਾਂਤੀ ਤਹਿਤ ਪਿੰਡ ਮੱਲੂ ਨੰਗਲ ਵਿੱਚ ਸਾਇੰਸ ਲਾਇਬ੍ਰੇਰੀ ਦਾ ਉਦਘਾਟਨ

ਅਜਨਾਲਾ ‘ਚ ਸਿਆਸੀ ਪਲਟਾਅ – ਵਾਰਡ ਨੰਬਰ 13 ਵਿੱਚ ਆਪ ਮਜ਼ਬੂਤ, ਭਾਜਪਾ ਨੂੰ ਵੱਡਾ ਝੱਟਕਾ

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ