Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

March 10, 2026 05:05 PM
SehajTimes

ਚੰਡੀਗੜ੍ਹ : ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸਸ਼ੋਬਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈI ਉਹਨਾਂ ਦੱਸਿਆ ਕਿ ਪ੍ਰਬੰਧਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਸ. ਖੁੱਡੀਆਂ ਨੇ ਦੱਸਿਆ ਕਿ ਸਬੰਧਤ ਗ੍ਰਾਮ ਪੰਚਾਇਤਾਂ ਤੋਂ ਰਸਮੀ ਮਤੇ ਪ੍ਰਾਪਤ ਹੋਣ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਦੀ ਅਧਿਕਾਰਿਤ ਸਿਫਾਰਿਸ਼ ਤੋਂ ਤੁਰੰਤ ਬਾਅਦ ਇਸ ਸੜਕ ਦਾ ਨਾਂ ਨੌਵੇਂ ਪਾਤਸ਼ਾਹ ਦੇ ਨਾਮ ਉੱਤੇ ਰੱਖ ਦਿੱਤਾ ਜਾਵੇਗਾ। ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਧਰਮ ਦੀ ਰਾਖੀ, ਮਾਨਵਤਾ ਦੀ ਭਲਾਈ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਪੀੜ੍ਹੀਆਂ ਤੱਕ ਪ੍ਰੇਰਿਤ ਕਰਦੀ ਰਹੇਗੀ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ