Wednesday, March 11, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 10, 2026 10:09 PM
SehajTimes

ਸਰਕਾਰੀ ਸਕੂਲਾਂ ਦੇ ਗਰੀਬਾਂ ਬੱਚੇ ਹੁਣ ਨੀਟ ਅਤੇ ਜੇ.ਈ.ਈ.  ਕਰ ਰਹੇ ਹਨ ਪਾਸ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਜਾਣਬੁੱਝ ਕੇ ਸਾਡੇ ਬੱਚਿਆਂ ਨੂੰ ਅਨਪੜ੍ਹ ਰੱਖਿਆ ਤਾਂ ਕਿ ਨਾ ਉਹ ਨੌਕਰੀਆਂ ਮੰਗਣ ਅਤੇ ਨਾ ਆਤਮਨਿਰਭਰ ਬਣ ਸਕਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲੋਕਾਂ ਦਾ ਇੱਕ-ਇੱਕ ਰੁਪੱਈਆ ਲੋਕਾਂ ਭਲਾਈ ਦੇ ਕੰਮਾਂ ’ਤੇ ਖਰਚ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ : 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ  ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੂਬੇ ਵਿੱਚ ਸਿੱਖਿਆ, ਰੁਜ਼ਗਾਰ ਅਤੇ ਨਸ਼ਿਆਂ ਵਿਰੁੱਧ ਲੜਾਈ ਨੂੰ ਤਰਜੀਹ ਦਿੰਦਿਆਂ ਆਮ ਲੋਕਾਂ ਲਈ ਭਲਾਈ ਸਬੰਧੀ ਨੀਤੀਆਂ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ।  ਆਦਮਪੁਰ ਦੇ ਗਾਜ਼ੀਪੁਰ ਮੁਹੱਲਾ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਮੁਫ਼ਤ ਬਿਜਲੀ ਅਤੇ ਸਿਹਤ ਸੰਭਾਲ ਯੋਜਨਾਵਾਂ ਤੋਂ ਲੈ ਕੇ ਰੁਜ਼ਗਾਰ ਉਤਪਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਤੱਕ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।  ਨਾਲ ਹੀ ਪਿਛਲੀਆਂ ਸਰਕਾਰਾਂ ਵੱਲੋਂ ਲੋਕ ਭਲਾਈ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਜ਼ਰਅੰਦਾਜ਼ ਕਰਨ ਦੀ ਤਿੱਖੀ ਆਲੋਚਨਾ ਵੀ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਆਮ ਆਦਮੀ ਕਦੇ ਵੀ ਇਨ੍ਹਾਂ ਪਾਰਟੀਆਂ ਦੇ ਏਜੰਡੇ ’ਤੇ ਨਹੀਂ ਸੀ ਕਿਉਂਕਿ ਉਨ੍ਹਾਂ ਨੇ ਸਿਰਫ਼ ਅਮੀਰਾਂ ਦੇ ਹਿੱਤਾਂ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਰਾਸ਼ਟਰੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ ਅਤੇ ਹੁਣ ਪੰਜਾਬ ਸਰਕਾਰ ਆਮ ਆਦਮੀ ਦੀ ਭਲਾਈ ਲਈ ਕਈ ਨਵੀਆਂ ਪਹਿਲਕਦਮੀਆਂ ਕਰ ਰਹੀ ਹੈ। ਸ਼ਾਸਨ ਸਬੰਧੀ ਮੁੱਖ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਜਾਣਦੀ ਹੈ ਕਿ ਫੰਡ ਕਿਵੇਂ ਪੈਦਾ ਕਰਨੇ ਹਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ  ਵਰਤਣੇ ਕਿਵੇਂ ਹਨ। ਅੱਜ ਥਰਮਲ ਪਲਾਂਟ ਖਰੀਦੇ ਜਾ ਰਹੇ ਹਨ, ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ, ਨਹਿਰਾਂ ਦੇ ਟੇਲਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ, ਕਿਸਾਨਾਂ ਨੂੰ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਬਿਜਲੀ ਦੇ ਟੈਰਿਫ ਘਟਾਏ ਜਾ ਰਹੇ ਹਨ। ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ  ਹਨ ਅਤੇ ਲੋਕਾਂ ਨੂੰ ਟੋਲ ਪਲਾਜ਼ਾ ਬੰਦ ਕਰਨ ਵਰਗੇ ਕਈ ਵਾਧੂ ਲਾਭ ਵੀ ਦਿੱਤੇ ਗਏ ਹਨ। ਦੂਜੇ ਪਾਸੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਨੋਟਬੰਦੀ ਵਰਗੀਆਂ ਯੋਜਨਾਵਾਂ ਸ਼ੁਰੂ ਕੀਤੀਆਂ, ਜਿਨ੍ਹਾਂ ਨੇ ਆਮ ਆਦਮੀ, ਖਾਸ ਕਰਕੇ ਔਰਤਾਂ ਦੀਆਂ ਜੇਬਾਂ ਵਿੱਚੋਂ ਪੈਸਾ ਕੱਢਣ ਵਿੱਚ ਕੋਈ ਕਸਰ ਨਹੀਂ ਛੱਡੀ। ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, ‘‘ਇਸ ਯੋਜਨਾ ਤਹਿਤ, ਜਨਰਲ ਸ਼੍ਰੇਣੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਵਿੱਤੀ ਸਹਾਇਤਾ ਵਜੋਂ ਮਿਲੇਗੀ। ਆਮ ਲੋਕਾਂ ਵਿਸ਼ੇਸ਼ ਕਰਕੇ ਗਰੀਬਾਂ ਲਈ 1000 ਤੋਂ 1500 ਰੁਪਏ ਇੱਕ ਮਹੱਤਵਪੂਰਨ ਰਕਮ ਹੁੰਦੀ ਹੈ। ਇਹ ਵਿੱਤੀ ਸਹਾਇਤਾ ਮਾਵਾਂ ਅਤੇ ਧੀਆਂ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ, ਅਤੇ ਇਸ ਉਪਰਾਲੇ ਤੋਂ ਬਾਅਦ ਔਰਤਾਂ ਦੇ ਚਿਹਰਿਆਂ ’ਤੇ ਖੁਸ਼ੀ ਮਨ ਨੂੰ ਸਕੂਨ ਦਿੰਦੀ ਹੈ।’’ ਉਨ੍ਹਾਂ ਅੱਗੇ ਕਿਹਾ,‘‘ਜੋ ਲੋਕ ਸਰਕਾਰ ਦਾ ਮਜ਼ਾਕ ਉਡਾ ਰਹੇ ਹਨ ਜਾਂ ਇਸ ਪਹਿਲਕਦਮੀ ਬਾਰੇ ਬੇਬੁਨਿਆਦ ਸਵਾਲ ਉਠਾ ਰਹੇ ਹਨ, ਉਹ ਆਮ ਆਦਮੀ ਲਈ 1000 ਰੁਪਏ ਦੀ ਕੀਮਤ ਨੂੰ ਨਹੀਂ ਸਮਝਦੇ। ਇਹ ਲੋਕ ਗੈਰ-ਕਾਨੂੰਨੀ ਢੰਗ-ਤਰੀਕਿਆਂ ਨਾਲ ਕਮਾਏ ਪੈਸੇ ਨੂੰ ਇੱਕ ਵਾਰ ਦੇ ਖਾਣੇ ’ਤੇ 5000 ਰੁਪਏ ਤੋਂ ਵੱਧ ਖਰਚ ਦਿੰਦੇ ਹਨ, ਇਸ ਲਈ ਉਹ ਇਹ ਨਹੀਂ ਸਮਝ ਸਕਦੇ ਕਿ ਇਹ ਸਹਾਇਤਾ ਉਨ੍ਹਾਂ ਪਰਿਵਾਰਾਂ ਲਈ ਕਿੰਨੀ ਅਹਿਮ ਹੈ ਜੋ ਤਿਉਹਾਰਾਂ ਦੇ ਦਿਨਾਂ ਵਿੱਚ ਵੀ ਸਖ਼ਤ ਮਿਹਨਤ ਕਰਦੇ ਹਨ। ਇਨ੍ਹਾਂ ਅਮੀਰ ਨੇਤਾਵਾਂ ਦੀਆਂ ਪਤਨੀਆਂ ਨੂੰ 1000 ਰੁਪਏ ਦੀ ਲੋੜ ਨਹੀਂ ਹੈ ਕਿਉਂਕਿ ਉਹ ਮੇਕਅੱਪ ’ਤੇ ਇਸ ਤੋਂ ਵੱਧ ਖਰਚ ਕਰ ਦਿੰਦੀਆਂ ਹਨ,।’’ ਸਿਹਤ ਸੰਭਾਲ ਸੁਧਾਰਾਂ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਆਪ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ। ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ, ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ  ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਪੰਜਾਬ, ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਦੀ ਪੇਸ਼ਕਸ਼ ਕੀਤੀ ਹੈ, ਜਿਸ ਨਾਲ ਪਰਿਵਾਰਾਂ ’ਤੇ ਵਿੱਤੀ ਬੋਝ ਕਾਫ਼ੀ ਘਟਿਆ ਹੈ ਅਤੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਗਿਆ ਹੈ।” ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਰਾਹੀਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਲੋਕਾਂ ਦੇ ਸਰਗਰਮ ਸਹਿਯੋਗ ਨਾਲ, ਜ਼ਮੀਨੀ ਪੱਧਰ ’ਤੇ ਨਸ਼ਿਆਂ ਦੇ ਕੋਹੜ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਇਹ ਮੁਹਿੰਮ ਹੁਣ ਇੱਕ ਲੋਕ ਲਹਿਰ ਵਿੱਚ ਬਦਲ ਗਈ ਹੈ। ਸੂਬੇ ਵਿੱਚ ਨਸ਼ਿਆਂ ਨੂੰ ਫੈਲਾਉਣ ਵਾਲੇ ਆਗੂ ਬੇਸ਼ਰਮੀ ਨਾਲ ਆਪਣੀਆਂ ਮੁੱਛਾਂ ਮਰੋੜ ਰਹੇ ਹਨ। ਇਹ ਉਹ ਲੋਕ ਸਨ ਜੋ ਨਸ਼ਿਆਂ ਰਾਹੀਂ ਪੰਜਾਬ ਦੇ ਨੌਜਵਾਨਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਸਨ। ਉਨ੍ਹਾਂ ਨੇ ਰਾਜ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕੀਤੀ ਅਤੇ ਸਰਕਾਰੀ  ਵਾਹਨਾਂ ਦੀ ਵਰਤੋਂ ਕਰਕੇ ਨਸ਼ਿਆਂ ਦੀ ਸਪਲਾਈ ਵੀ ਕੀਤੀ। ਸਾਬਕਾ ਸਰਕਾਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਵਿੱਚੋਂ ਬਹੁਤ ਸਾਰੇ ਨੇਤਾ ਪਹਾੜਾਂ ਦੇ ਕਾਨਵੈਂਟ ਸਕੂਲਾਂ ਦੇ ਪੜ੍ਹੇ ਹੋਏ ਸਨ ਅਤੇ ਆਪਣੀ ਵਿਸ਼ਾਲ ਦੌਲਤ, ਜਾਇਦਾਦਾਂ ਅਤੇ ਇੱਥੋਂ ਤੱਕ ਕਿ ਬੱਸਾਂ ਤੋਂ ਵੀ ਅਣਜਾਣ  ਹਨ। ਸੱਤਾ ਵਿੱਚ ਰਹਿੰਦੇ ਹੋਏ ਉਨ੍ਹਾਂ ਨੇ ਸੂਬੇ ਭਰ ਦੇ ਸਫਲ ਕਾਰੋਬਾਰਾਂ ਵਿੱਚ ਗੈਰ-ਕਾਨੂੰਨੀ ਤੌਰ ’ਤੇ ਹਿੱਸੇਦਾਰੀ ਦੀ ਮੰਗ ਕਰਕੇ ਲੋਕਾਂ ਦਾ ਸ਼ੋਸ਼ਣ ਕੀਤਾ। ਇਨ੍ਹਾਂ ਨੇਤਾਵਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਅਤੇ ਉਨ੍ਹਾਂ ਦੇ ਹੱਥ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।” ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ’ਤੇ ਚੁਟਕੀ ਲੈਂਦਿਆਂ ਉਨ੍ਹਾਂ ਅੱਗੇ ਕਿਹਾ, ‘‘ਇਸ ਪ੍ਰੋਗਰਾਮ ਦਾ ਅਸਲੀ ਨਾਮ ਪਰਿਵਾਰ ਬਚਾਓ ਯਾਤਰਾ ਹੋਣਾ ਚਾਹੀਦਾ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ, ਅਕਾਲੀ ਆਗੂਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਹੁਣ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਪੰਜਾਬੀਆਂ ਦੀ ਭਾਵਨਾਤਮਕ ਮਾਨਸਿਕਤਾ ਨੂੰ ਨੁਕਸਾਨ ਪਹੁੰਚਾਇਆ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਬਾਰੇ ਸੱਚਾਈ ਜਾਣਦੇ ਹਨ, ਇਸ ਲਈ ਇਹ ਨੌਟੰਕੀਆਂ ਹੁਣ ਕੰਮ ਨਹੀਂ ਆਉਣਗੀਆਂ। ਇਨ੍ਹਾਂ ਆਗੂਆਂ ਨੇ ਗੈਂਗਸਟਰਾਂ ਨੂੰ ਪਨਾਹ ਦਿੱਤੀ ਅਤੇ ਸਮੱਗਲਰਾਂ ਨੂੰ ਬਚਾ ਕੇ ਨਸ਼ਿਆਂ ਨੂੰ ਪੰਜਾਬ ਦੇ ਨੌਜਵਾਨਾਂ ਦੀਆਂ ਨਾੜਾਂ ਵਿੱਚ ਵਹਿਣ ਲਈ  ਛੱਡ ਦਿੱਤਾ। ਅਕਾਲੀ ਦਲ ਨੇ ਰਾਜਨੀਤਿਕ ਹਿੱਤਾਂ ਲਈ ਧਰਮ ਦੀ ਵਾਰ-ਵਾਰ ਦੁਰਵਰਤੋਂ ਕੀਤੀ ਹੈ, ਪਰ ਪੰਜਾਬ ਦੇ ਲੋਕ ਦੁਬਾਰਾ ਗੁੰਮਰਾਹ ਨਹੀਂ ਹੋਣਗੇ। ਅਕਾਲੀ ਲੀਡਰਸ਼ਿਪ ਹਵਾ ਵਿੱਚ ਮਹਿਲ ਉਸਾਰ ਸਕਦੀ ਹੈ ਪਰ ਪੰਜਾਬੀ ਇਨ੍ਹਾਂ ਚਾਲਾਂ ਵਿੱਚ ਨਹੀਂ ਫਸਣਗੇ।’’ ‘ਬੇਅਦਬੀ’  ਦੀਆਂ ਘਟਨਾਵਾਂ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਮੁੜ ਸਬਕ ਸਿਖਾਉਣਗੇ। ਸੁਖਬੀਰ ਸਿੰਘ ਬਾਦਲ ਦਾਅਵਾ ਕਰਦੇ ਹਨ ਕਿ ਸਾਰਾ ਵਿਕਾਸ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਇਆ ਹੈ, ਫਿਰ ਵੀ ਉਹ ਉਨ੍ਹਾਂ ਦੀ ਸਰਕਾਰ ਦੌਰਾਨ ਵਾਪਰੀਆਂ ’ਬੇਅਦਬੀ’ ਦੀਆਂ ਘਟਨਾਵਾਂ ਨੂੰ ਆਸਾਨੀ ਨਾਲ ਨਜ਼ਰਅੰਦਾਜ਼ ਕਰ ਦਿੰਦੇ ਹਨ। ਰਾਜਨੀਤਿਕ ਹਿੱਤਾਂ ਲਈ ਧਰਮ ਦੀ ਵਰਤੋਂ ਕਰਨ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਅਕਾਲੀਆਂ ਨੇ ਹਮੇਸ਼ਾ ਉਨ੍ਹਾਂ ਤਾਕਤਾਂ ਨਾਲ ਮਿਲ ਕੇ ਕੰਮ ਕੀਤਾ ਹੈ ਜੋ ਸਿੱਖ ਪੰਥ ਅਤੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹਨ। ਉਹ ਮੌਕਾਪ੍ਰਸਤ ਆਗੂ ਹਨ ਜੋ ਸੂਬੇ ਦੀ ਭਲਾਈ ਬਾਰੇ ਸੋਚਣ ਦੀ ਬਜਾਏ ਸਿਰਫ ਆਪਣੇ ਹਿੱਤਾਂ ਦੀ ਪੂਰਤੀ ਕਰਦੇ ਹਨ। ਰਵਾਇਤੀ ਪਾਰਟੀਆਂ ਅੱਜ ਈਰਖਾ ਕਰ ਰਹੀਆਂ ਹਨ ਕਿਉਂਕਿ ਸਾਡੀ ਸਰਕਾਰ ਨੇ ਆਮ ਆਦਮੀ ਦੀ ਭਲਾਈ ਨੂੰ ਕੇਂਦਰੀ ਏਜੰਡਾ ਬਣਾਇਆ ਹੈ। ਪਿਛਲੇ ਸਮੇਂ ਦੇ ਸਿਆਸੀ ਗੱਠਜੋੜ ਦਾ ਜ਼ਿਕਰ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਪਹਿਲਾਂ ਕਾਂਗਰਸ ਅਤੇ ਭਾਜਪਾ ਸੱਤਾ ਵਿੱਚ ਵਾਰੋ-ਵਾਰੀ ਆ ਕੇ ਅਤੇ ਇੱਕ ਦੂਜੇ ਦੇ ਹਿੱਤਾਂ ਦੀ ਰਾਖੀ ਕਰਕੇ ਫ੍ਰੈਂਡਲੀ ਮੈਚ ਖੇਡਦੇ ਰਹੇ। ਉਨ੍ਹਾਂ ਕਿਹਾ ਕਿ ਘਟੀਆ ਸਿਆਸਤ ਦਾ ਅੰਤ ਓਦੋਂ ਹੋਇਆ, ਜਦੋਂ ਆਮ ਆਦਮੀ ਪਾਰਟੀ ਰਾਸ਼ਟਰੀ ਰਾਜਨੀਤੀ ਵਿੱਚ ਇੱਕ ਵੱਡੀ ਸ਼ਕਤੀ ਵਜੋਂ ਉੱਭਰੀ, ਜਿਸ ਕਾਰਨ ਇਹ ਪਾਰਟੀਆਂ ਖ਼ਤਰਾ ਮਹਿਸੂਸ ਕਰਦੀਆਂ ਹਨ।’’ ’ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਦੱਸਿਆ, ‘‘ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕਦਮ ਚੁੱਕੇ ਹਨ। ਵਿਰੋਧੀ ਧਿਰ ਨੂੰ ਲੋਕਾਂ ਦੀ ਭਲਾਈ ਜਾਂ ਖੁਸ਼ਹਾਲੀ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ’ਤੇ ਕਬਜ਼ਾ ਕਰਨਾ ਹੈ। ਉਨ੍ਹਾਂ ਦੀਆਂ ਮਾੜੀਆਂ ਅਤੇ ਪਿਛਾਂਹ-ਖਿੱਚੂ ਨੀਤੀਆਂ ਨੇ ਸੂਬੇ ਦੇ ਭਵਿੱਖ ਨੂੰ ਤਬਾਹ ਕਰ ਦਿੱਤਾ ਹੈ, ਜਿਸ ਕਾਰਨ ਲੋਕਾਂ ਨੂੰ  ਰੋਜ਼ੀ-ਰੋਟੀ ਦੀਆਂ ਬੁਨਿਆਦੀ ਜ਼ਰੂਰਤਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ।’’ ਆਪਣੇ  ਸਮਾਪਤੀ ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਰੁਪਏ ਦੀ ਵਰਤੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੀ ਜਾ ਰਹੀ ਹੈ। ਅੱਜ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲਦੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਮਿਲ ਰਹੀ ਹੈ, ਜੋ ਕਿ ਪਹਿਲਾਂ ਕਦੇ ਨਹੀਂ ਹੋਇਆ ਸੀ। ਅਜਿਹੇ ਸਮੇਂ ਜਦੋਂ ਕੇਂਦਰ ਸਰਕਾਰ ਆਪਣੇ ਨਜ਼ਦੀਕੀਆਂ ਨੂੰ ਮਾਮੂਲੀ ਕੀਮਤਾਂ ’ਤੇ ਸਰਕਾਰੀ ਜਾਇਦਾਦ ਵੇਚ ਰਹੀ ਹੈ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਅਤੇ ਇਸਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖ ਕੇ ਇਤਿਹਾਸ ਰਚਿਆ ਹੈ।’’

 
 

Have something to say? Post your comment

 

More in Doaba

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਰਾਣਾ ਗੁਰਜੀਤ ਸਿੰਘ ਵੱਲੋਂ ਬੇਰੋਜ਼ਗਾਰੀ ਅਤੇ ਨਸ਼ਿਆਂ ਨਾਲ ਨਜਿੱਠਣ ਲਈ ਕੇਂਦਰੀ ਪੈਕੇਜ ਦੀ ਮੰਗ