Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

March 10, 2026 10:16 PM
SehajTimes

ਚੰਡੀਗੜ੍ਹ  : ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਸੂਬਾ ਪ੍ਰਧਾਨ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਵਿੱਚ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਐਸੋਸੀਏਸ਼ਨ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਸਰਪ੍ਰਸਤ ਡਾ. ਤਰਸੇਮ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਵਫ਼ਦ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਸਕੱਤਰ ਡਾ. ਗਗਨ ਅਰੋੜਾ ਨੇ ਇਲੈਕਟ੍ਰੋਹੋਮਿਓਪੈਥੀ ਦੇ ਸਬੰਧ ਵਿੱਚ 'ਸਪੈਗਾਇਰਿਕ' ਦਵਾਈਆਂ ਲਈ ਨਿਰਮਾਣ ਲਾਇਸੈਂਸ ਨੂੰ ਨਿਯਮਤ ਅਤੇ ਜਾਰੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪੈਥੀ ਨੂੰ ਕਾਨੂੰਨੀ ਮਾਨਤਾ ਦੇਣ ਨਾਲ ਸੂਬੇ ਦੇ ਸਿਹਤ ਖੇਤਰ ਵਿੱਚ ਵੱਡਾ ਸੁਧਾਰ ਹੋਵੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਇਨ੍ਹਾਂ ਮੰਗਾਂ 'ਤੇ ਸਕਾਰਾਤਮਕ ਵਿਚਾਰ ਕਰੇਗੀ। ਉਨ੍ਹਾਂ ਐਸੋਸੀਏਸ਼ਨ ਨੂੰ ਰਾਜਸਥਾਨ ਅਤੇ ਹੋਰ ਰਾਜਾਂ ਵਿੱਚ ਇਲੈਕਟ੍ਰੋਹੋਮਿਓਪੈਥੀ ਦੀ ਮਾਨਤਾ ਨਾਲ ਸਬੰਧਤ ਜ਼ਰੂਰੀ ਡੇਟਾ ਅਤੇ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਕਿਹਾ ਤਾਂ ਜੋ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਮੀਟਿੰਗ ਦੌਰਾਨ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ, ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਸਮੂਹ ਡਾਕਟਰਾਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਦੇਖਿਆ।

Have something to say? Post your comment

 

More in Health

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ