Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

March 10, 2026 10:22 PM
SehajTimes

ਗਰੀਬੀ ਅਤੇ ਸਮਾਜਿਕ ਵਖਰੇਵਿਆਂ ਨੂੰ ਖ਼ਤਮ ਕਰਨ ਲਈ ਸਿੱਖਿਆ ਹੀ ਇੱਕੋ-ਇੱਕ ਸਾਧਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਦਿਆਰਥੀਆਂ ਨੂੰ ਸ਼ਾਰਟਕੱਟ ਲੈਣ ਦੀ ਬਜਾਏ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਬਣਨਾ ਚਾਹੀਦਾ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਲੰਧਰ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਉਭਰ ਰਹੇ ਹਨ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਨੁਹਾਰ ਦੇਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਭਰਨ ਲਈ ਨਵੇਂ ਖੰਭ ਦੇ ਰਹੇ ਹਨ। ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਰੀਬੀ ਅਤੇ ਸਮਾਜ ਵਿਚਲੀਆਂ ਸਮਾਜਿਕ ਅਸਮਾਨਤਾਵਾਂ ਨੂੰ ਖਤਮ ਕਰਨ ਦਾ ਇੱਕੋ ਇੱਕ ਸਾਧਨ ਸਿੱਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਿਸ਼ਵ ਪੱਧਰੀ ਸੰਸਥਾਵਾਂ ਦਾ ਨਿਰਮਾਣ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਹਰ ਕੋਨੇ ਤੋਂ ਪ੍ਰਤਿਭਾ ਨੂੰ ਉੱਭਰਨ ਅਤੇ ਸਫ਼ਲ ਹੋਣ ਦਾ ਮੌਕਾ ਮਿਲ ਸਕਣਾ ਯਕੀਨੀ ਬਣਾਇਆ ਜਾ ਸਕੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ‘ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਹਾਈ-ਟੈਕ ਸਕੂਲ ਅਤਿ-ਆਧੁਨਿਕ ਸਹੂਲਤਾਂ ਨਾਲ ਲੈੱਸ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਨੌਜਵਾਨ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਇਹ ਅਤਿ-ਆਧੁਨਿਕ ਸੰਸਥਾਵਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਖੇਤਰ ਨੂੰ ਮੁੱਖ ਤਰਜੀਹ ਦਿੱਤੀ ਹੈ ਅਤੇ ਨੌਜਵਾਨਾਂ ਦੀ ਤਕਦੀਰ ਨੂੰ ਬਦਲਣ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ। ਸਿੱਖਿਆ ਹੀ ਇੱਕੋ ਇੱਕ ਅਜਿਹੀ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਗਰੀਬੀ ਚੱਕਰ ‘ਚੋਂ ਬਾਹਰ ਕੱਢ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਜੋ ਆਮ ਆਦਮੀ ਨੂੰ ਸਸ਼ਕਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਜੀਵਨ ਦੇ ਹਰ ਖੇਤਰ ਵਿੱਚ ਸਮਰਪਣ ਭਾਵਨਾ ਨਾਲ ਉੱਤਮਤਾ ਪ੍ਰਾਪਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਿਰੰਤਰ ਉੱਤਮਤਾ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਹਰ ਸਮੇਂ ਯਤਨਸ਼ੀਲ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਅਤੇ ਇਸਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਲਗਾਤਾਰ ਨਵੇਂ ਕਦਮ ਚੁੱਕ ਰਹੀ ਹੈ।

ਵਿਦਿਆਰਥੀਆਂ ਨੂੰ ਦ੍ਰਿੜਤਾ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਰਟਕੱਟ ਲੈਣ ਦੀ ਬਜਾਏ ਜ਼ਮੀਨੀ ਪੱਧਰ 'ਤੇ ਬਣੇ ਰਹਿਣ ਲਈ ਕਿਹਾ। ਜ਼ਮੀਨੀ ਪੱਧਰ ਨਾਲ ਜੁੜੇ ਲੋਕ ਉਹ ਹੁੰਦੇ ਹਨ ਜੋ ਜ਼ਮੀਨ ਤੋਂ ਉੱਠਦੇ ਹਨ ਅਤੇ ਸਖ਼ਤ ਮਿਹਨਤ ਨਾਲ ਦੁਨੀਆ ਨੂੰ ਜਿੱਤਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਰਪਿਤ ਵਿਅਕਤੀਆਂ ਲਈ ਕੋਈ ਸੀਮਾ ਨਹੀਂ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਦੂਜਿਆਂ ‘ਤੇ ਨਿਰਭਰ ਰਹਿਣ ਵਾਲੇ ਕੁਝ ਸਮਾਂ ਅਸਮਾਨ ਵਿੱਚ ਰਹਿਣ ਤੋਂ ਬਾਅਦ ਜ਼ਮੀਨ 'ਤੇ ਵਾਪਸ ਡਿੱਗ ਜਾਂਦੇ ਹਨ।


ਮੁੱਖ ਮੰਤਰੀ ਨੇ ਪੰਜਾਬ ਦੀ ਇਤਿਹਾਸਕ ਵਿਰਾਸਤ ਅਤੇ ਪਛਾਣ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹਰੇਕ ਹਿੱਸੇ ਨੂੰ ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ ਜਿਨ੍ਹਾਂ ਨੇ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਡੱਟ ਕੇ ਖੜ੍ਹੇ ਹੋਣ ਦਾ ਰਾਹ ਦਿਖਾਇਆ।

Have something to say? Post your comment

 

More in Education

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ