Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

March 11, 2026 05:17 PM
SehajTimes

ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਮੈਂਬਰ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਕਿ ਇੱਕ ਹਜ਼ਾਰ ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ। ਅੱਜ ਅੱਜ ਪੰਜਾਬ ਵਿਧਾਨ ਸਭਾ ‘ਚ ਇਸ ਪੋਸਟ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਜਿਸ ਲਈ ਮਹਿਲਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਵਿੰਦਾ ਪ੍ਰਸਤਾਵ ਵੀ ਪੇਸ਼ ਕੀਤਾ ਗਿਆ।

ਇਸ ਪ੍ਰਸਤਾਵ ਵਿੱਚ ਕਿਹਾ ਗਿਆ ਕਿ ਇਹ ਪੋਸਟ ਸਿੱਧੇ ਤੌਰ ‘ਤੇ ਔਰਤਾਂ ਅਤੇ ਖਾਸ ਕਰਕੇ ਦਲਿਤ ਔਰਤਾਂ ਦਾ ਅਪਮਾਨ ਹੈ। ਇਸ ਤੋਂ ਇਲਾਵਾ ਇਹ ਪਵਿੱਤਰ ਸਦਨ ਦਾ ਵੀ ਅਪਮਾਨ ਹੈ। ਇਸ ਕਰਕੇ ਇਹ ਸਦਨ ਸ. ਸੁਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਅਤੇ ਖਾਸ ਕਰਕੇ ਦਲਿਤ ਔਰਤਾਂ ਅਤੇ ਇਸ ਪਵਿੱਤਰ ਸਦਨ ਦੇ ਕੀਤੇ ਗਏ ਅਪਮਾਨ ਦੀ ਘੋਰ ਨਿੰਦਾ ਕਰਦਾ ਹੈ।

ਸਭ ਤੋਂ ਪਹਿਲਾਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਮਰਿਆਦਾ ਕਾਇਮ ਰੱਖਣ ਦੀ ਨਸੀਹਤ ਦਿੱਤੀ ਗਈ।

ਸਭਾ ਵੱਲੋਂ ਪਾਸ ਕੀਤੇ ਗਏ ਇਸ ਪ੍ਰਸਤਾਵ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ. ਅਤੇ ਤਰੁਨਪ੍ਰੀਤ ਸਿੰਘ ਸੌਂਦ ਤੋਂ ਇਲਾਵਾ ਲਗਭਗ ਸਾਰੀਆਂ ਮਹਿਲਾ ਵਿਧਾਇਕਾਂ ਜਿਨ੍ਹਾਂ ‘ਚ ਇੰਦਰਜੀਤ ਕੌਰ ਮਾਨ, ਡਾ. ਅਮਨਦੀਪ ਕੌਰ, ਅਨਮੋਲ ਗਗਨ ਮਾਨ, ਨਰਿੰਦਰ ਕੌਰ ਭਰਾਜ ਅਤੇ ਜੀਵਨਜੋਤ ਕੌਰ ਮੁੱਖ ਤੌਰ ‘ਤੇ ਸ਼ਾਮਲ ਹਨ ਵੱਲੋਂ ਤਹਿ ਦਿਲੋਂ ਇਸ ਮਤੇ ਨੂੰ ਸਪੱਸ਼ਟ ਸਮਰਥਨ ਦਿੱਤਾ ਗਿਆ।

ਪ੍ਰਸਤਾਵ ਵਿੱਚ ਅੱਗੇ ਕਿਹਾ ਗਿਆ ਕਿ ਪੰਜਾਬ ਦੀ ਧਰਤੀ ‘ਤੇ ਜੰਮੇ ਬਹਾਦਰ ਪੁੱਤਰ ਅਤੇ ਸ਼ਹੀਦ ਆਪਣੀਆਂ ਮਾਵਾਂ ਵੱਲੋਂ ਦਿੱਤੇ ਗਏ ਸਹਾਸ, ਬਲੀਦਾਨ ਅਤੇ ਮੁੱਲਾਂ ਨੂੰ ਆਪਣੇ ਅੰਦਰ ਧਾਰਨ ਕਰਦੇ ਹਨ। ਮਾਂ ਦੀ ਕੋਖ ਦੀ ਮਹਾਨਤਾ ਨੂੰ ਪੈਸਿਆਂ ਨਾਲ ਕਦੇ ਵੀ ਨਹੀਂ ਤੋਲਾ ਜਾ ਸਕਦਾ। ਪ੍ਰਸਤਾਵ ਵਿੱਚ ਦੁਹਰਾਇਆ ਗਿਆ ਕਿ ਹਰ ਮਾਂ ਸਤਿਕਾਰ ਦੀ ਹੱਕਦਾਰ ਹੈ ਅਤੇ ਕਿਸੇ ਨੂੰ ਵੀ ਉਨ੍ਹਾਂ ਦੀ ਮਰਿਆਦਾ ‘ਤੇ ਸਵਾਲ ਉਠਾਉਣ ਦਾ ਹੱਕ ਨਹੀਂ।

ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੀਆਂ  ਟਿੱਪਣੀਆਂ ਦੀ ਨਿੰਦਾ ਕਰਦਿਆਂ ਇਸ ਪ੍ਰਸਤਾਵ ਵਿੱਚ ਕਾਂਗਰਸ ਦੇ ਇਸ ਵਿਧਾਇਕ ਤੋਂ ਸਰਵਜਨਿਕ ਮਾਫ਼ੀ ਦੀ ਮੰਗ ਕੀਤੀ ਗਈ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ