Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ 'ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ

March 11, 2026 05:19 PM
SehajTimes

ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ 'ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਟਿੱਪਣੀ ਨੇ ਕਾਂਗਰਸ ਪਾਰਟੀ ਦੀ "ਜਾਗੀਰਵਾਦੀ ਅਤੇ ਜਾਤੀਵਾਦੀ ਭਾਰੂ ਮਾਨਸਿਕਤਾ" ਨੂੰ ਨੰਗਾ ਕਰ ਦਿੱਤਾ ਹੈ। ਅੱਜ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ, "ਪਿਛਲੇ ਚਾਰ ਸਾਲਾਂ ਤੋਂ ਪੰਜਾਬੀਆਂ ਦੀਆਂ ਮੰਗਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਸੰਘਰਸ਼ ਕਰਨ ਵਾਲੇ ਪੇਸ਼ੇ ਤੋਂ ਵਕੀਲ, ਸੰਗਰੂਰ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ, ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਦਲਿਤ ਭਾਈਚਾਰੇ ਦੇ ਪੁੱਤਰ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ "ਬੰਧੂਆ ਮਜ਼ਦੂਰ" ਕਹਿ ਕੇ ਇੱਕ ਵਿਅਕਤੀ ਦਾ ਹੀ ਨਹੀਂ ਸਗੋਂ ਪੂਰੇ ਦਲਿਤ ਭਾਈਚਾਰੇ ਅਤੇ ਵਕੀਲ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਹੈ। ਇਹ ਇਸ ਧਰਤੀ ਦੇ ਹਰ ਪੁੱਤਰ ਅਤੇ ਧੀ ਦਾ ਅਪਮਾਨ ਹੈ ਜੋ ਅਮੀਰ ਪਿਛੋਕੜ ਤੋਂ ਬਿਨਾਂ ਹੀ ਆਪਣੀ ਮਿਹਨਤ ਨਾਲ ਸੰਘਰਸ਼ ਕਰਕੇ ਗਰੀਬੀ ਵਿੱਚੋਂ ਉੱਠੇ ਹਨ।"

ਕਾਂਗਰਸੀ ਆਗੂ ਅਤੇ 'ਆਪ' ਮੰਤਰੀ ਦਰਮਿਆਨ ਅਸਲੀ ਫਰਕ 'ਤੇ ਚਾਨਣਾ ਪਾਉਂਦਿਆਂ ਸ. ਹਰਜੋਤ ਬੈਂਸ ਨੇ ਇਸ ਟਿੱਪਣੀ ਪਿੱਛੇ ਛੁੱਪੇ ਹੋਏ ਵਰਗ ਅਤੇ ਜਾਤੀ ਪੱਖਪਾਤ ਨੂੰ ਉਜਾਗਰ ਕੀਤਾ। ਜਿਸ ਵਿਅਕਤੀ ਨੇ ਇਹ ਬਿਆਨ ਦਿੱਤਾ ਹੈ ਉਸ ਨੂੰ ਦੌਲਤ ਵਿਰਾਸਤ ਵਿੱਚ ਮਿਲੀ ਹੈ। ਇਸ ਜਗੀਰਦਾਰੀ ਮਾਨਸਿਕਤਾ ਨੂੰ ਇਹ ਹਜ਼ਮ ਨਹੀਂ ਆ ਰਿਹਾ ਕਿ ਇੱਕ ਦਲਿਤ ਹੁਣ ਪੰਜਾਬ ਦੇ ਵਿੱਤ ਵਿਭਾਗ ਸੰਭਾਲ ਰਿਹਾ ਹੈ ਅਤੇ ਇੱਕ ਆਮ ਪਿਛੋਕੜ ਵਾਲਾ ਸੱਤਾ ਸੰਭਾਲ ਰਿਹਾ ਹੈ। ਕਾਂਗਰਸੀਆਂ ਦੀ ਇਹ ਮਾਨਸਿਕਤਾ ਸਾਰਿਆਂ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।
ਉਨ੍ਹਾਂ ਇੱਕ ਕਾਂਗਰਸੀ ਆਗੂ ਦੀਆਂ ਪਿਛਲੀਆਂ ਉਦਾਹਰਣਾਂ ਨੂੰ ਯਾਦ ਕੀਤਾ ਜਿੱਥੇ ਪਾਰਟੀ ਦੀ ਧਨਾਢ ਮਾਨਸਿਕਤਾ ਦਾ ਪਰਦਾਫਾਸ਼ ਹੋਇਆ ਹੈ। ਸ. ਬੈਂਸ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੇ ਇੱਕ ਆਬਕਾਰੀ ਅਤੇ ਕਰ ਅਧਿਕਾਰੀ, ਜਿਨ੍ਹਾਂ ਨੇ ਰਾਜਨੀਤੀ ਵਿੱਚ ਆਉਣ ਲਈ ਆਪਣੀ ਸਰਕਾਰੀ ਨੌਕਰੀ ਛੱਡ ਦਿੱਤੀ ਸੀ, ਨੂੰ 'ਬੈਂਡ ਬਾਜੇ ਵਾਲਾ' ਕਿਹਾ ਕਿਉਂਕਿ ਉਸਦੇ ਪਿਤਾ ਵਿਆਹਾਂ ‘ਚ ਬੈਂਡ ਵਜਾਉਂਦੇ ਸਨ। ਉਨ੍ਹਾਂ ਸਵਾਲ ਕੀਤਾ ਕਿ ਕੀ ਵਿਆਹਾਂ ਵਿੱਚ ਵਜਾਉਣਾ ਇੱਕ ਅਪਰਾਧ ਹੈ? ਹੁਣ ਉਹ ਸੰਘਰਸ਼ ਵਿੱਚੋਂ ਉੱਭਰੇ ਇੱਕ ਦਲਿਤ ਵਕੀਲ ਨੂੰ 'ਬੰਧੂਆ ਮਜ਼ਦੂਰ' ਕਹਿ ਰਹੇ ਹਨ। ਇਹ ਉਦਾਹਰਣਾਂ ਵਿਰੋਧੀ ਧਿਰ ਦੀ ਸੌੜੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ। ਜਿਹੜਾ ਉਨ੍ਹਾਂ ਦੇ ਜਗੀਰੂ, ਉੱਚ-ਜਾਤੀ ਪਿਛੋਕੜ ਤੋਂ ਨਹੀਂ ਆਉਂਦਾ, ਉਸ ਨੂੰ ਉਨ੍ਹਾਂ ਵੱਲੋਂ ਕੀਤਾ ਅਪਮਾਨ ਝੱਲਣਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅਜਿਹੇ ਵਤੀਰੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।

Have something to say? Post your comment

 

More in Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ