Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.

March 11, 2026 07:37 PM
SehajTimes

ਸਾਡੀ ਸਰਕਾਰ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ

21 ਟੋਲ ਪਲਾਜ਼ਾ ਬੰਦ ਕੀਤੇ ਅਤੇ 45000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ


ਲੋਕ ਨਿਰਮਾਣ ਵਿਭਾਗ ਵਲੋਂ ਟੈਂਡਰ ਪ੍ਰਕਿਰਿਆ ਵਿਚੋਂ 1464 ਕਰੋੜ ਦੀ ਬੱਚਤ ਕੀਤੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਦੀ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ। ਉਕਤ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ. ਓ. ਨੇ ਬਜਟ ਸਬੰਧੀ ਚਰਚਾ ਵਿੱਚ ਭਾਗ ਲੈਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਦੇਣ ਦਾ ਫੈਸਲਾ ਕੀਤਾ ਹੈ ਜ਼ੋ ਕਿ ਇੱਕ ਬਹੁਤ ਵੱਡੀ ਸਮਾਜਿਕ ਕ੍ਰਾਂਤੀ ਹੈ ਜ਼ੋ ਮਹਿਲਾਵਾਂ ਨੂੰ ਬਰਾਬਰੀ ਦਾ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾ ਕਿਹਾ ਇਸ ਕਾਰਜ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਲਈ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਆਪਣੇ ਜੀਵਨ ਦੀਆਂ ਘਟਨਾਵਾਂ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਮਾਜਿਕ ਸੁਰੱਖਿਆ ਤੇ ਭਲਾਈ ਸਕੀਮਾਂ ਨਾਲ ਕਿਵੇਂ ਲੋੜਵੰਦ ਪ੍ਰੰਤੂ ਹੋਣਹਾਰ ਵਿਦਿਆਰਥੀਆਂ ਆਪਣੇ ਜੀਵਨ ਦੇ ਟੀਚੇ ਹਾਸਲ ਕਰਨ ਵਿੱਚ ਸਫਲ ਹੋ ਜਾਂਂਦੇ ਹਨ। ਉਨ੍ਹਾਂ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਨੂੰ ਸਫਲਤਾਪੂਰਵਕ ਚਲਾਉਣ ਲਈ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਵੀ ਵਧਾਈ ਪੇਸ਼ ਕੀਤੀ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜਿੱਥੇ ਸਿਹਤ ਕ੍ਰਾਂਤੀ ਚਲਾ ਕੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਹਨ ਉਥੇ ਨਾਲ ਹੀ ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਬਿਹਤਰ ਬਣਾਉਣ ਲਈ ਖੇਡ ਮੈਦਾਨ ਵੀ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜ਼ੋ ਗਾਰੰਟੀਆਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਸਨ ਉਹ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ ਲਗਾਏ ਗਏ 21 ਟੋਲ ਪਲਾਜ਼ਿਆਂ ਨੂੰ ਬੰਦ ਕਰਦਿਆਂ ਸੂਬਾ ਵਾਸੀਆਂ ਦੇ 67 ਲੱਖ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਦੀ ਰੋਜ਼ਾਨਾ ਬੱਚਤ ਹੋਣ ਲੱਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਪਾਰਦਰਸ਼ੀ ਨੀਤੀ ਕਾਰਨ ਸਾਡੀ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਲੋਂ ਟੈਂਡਰ ਪ੍ਰਕਿਰਿਆ ਵਿਚੋਂ 1464 ਕਰੋੜ ਦੀ ਬੱਚਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ਨੂੰ 5440 ਕਰੋੜ ਰੁਪਏ ਦੀ ਜਾਰੀ ਕੀਤੀ ਗਈ ਹੈ ਜਿਸ ਨਾਲ ਸੂਬੇ ਦੀਆਂ 45000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।

Have something to say? Post your comment

 

More in Chandigarh

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ