Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

March 11, 2026 07:44 PM
SehajTimes

ਸੂਬੇ ਵਿੱਚ ਸਿੱਖਿਆ ਅਤੇ ਸਿਹਤ ਸੇਵਾਵਾਂ ਖੇਤਰ ਵਿੱਚ ਹੋਰ ਵੱਡੇ ਬਦਲਾਅ ਹੋਣਗੇ

ਚੰਡੀਗੜ੍ਹ : ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਮੌਜੂਦਾ ਬਜਟ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਆਮ ਲੋਕਾਂ, ਗਰੀਬ ਵਰਗ ਅਤੇ ਮਜ਼ਦੂਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਇਹ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਹੈ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਤਿਆਰ ਕੀਤਾ ਗਿਆ ਹੈ।

ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਕਰੀਬ 1300 ਕਰੋੜ ਰੁਪਏ ਦਾ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਵਿੱਚ ਬਾਗ਼ਬਾਨੀ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ। ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਬਣਾਏ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਤਜਰਬੇਕਾਰ ਡਾਕਟਰਾਂ ਦੀ ਸੇਵਾ ਮਿਲ ਰਹੀ ਹੈ।

ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਅਤੇ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੌਜੂਦਾ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ ਅਤੇ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਵੇਗਾ।

Have something to say? Post your comment

More in Chandigarh

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ