Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

March 11, 2026 07:50 PM
SehajTimes

ਕੇਂਦਰ ਨੂੰ ਪੈਟਰੋਲੀਅਮ, ਐਲਪੀਜੀ ਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦੈ: ਬੈਂਸ

ਜੇਕਰ ਹਾਲਾਤ ਬਰਕਰਾਰ ਰਹੇ ਤਾਂ ਦੇਸ਼ ਵਿੱਚ ਊਰਜਾ ਸੰਕਟ ਕਾਰਨ ਸਾਉਣੀ ਦੀ ਬਿਜਾਈ, ਰਸੋਈ ਤੇ ਉਦਯੋਗ ਹੋਣਗੇ ਪ੍ਰਭਾਵਿਤ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਵਿੱਚ ਖਾਦ ਪਲਾਂਟ ਬੰਦ ਹੋਣ, ਪੈਟਰੋਲੀਅਮ ਅਤੇ ਗੈਸ ਦੇ ਸਟਾਕ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਅਤੇ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। ਉਨ੍ਹਾਂ ਨੇ ਨਾਲ ਹੀ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਵਿੱਚ ਮੌਜੂਦ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਅੰਕੜੇ ਨਸ਼ਰ ਕਰੇ।

ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਨਿੰਦਾ ਮਤੇ 'ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸ. ਹਰਜੋਤ ਬੈਂਸ ਨੇ ਦੇਸ਼ ਭਰ ਵਿੱਚ ਪੈਟਰੋਲੀਅਮ ਅਤੇ ਐਲਪੀਜੀ ਦੇ ਤੇਜ਼ੀ ਨਾਲ ਘੱਟ ਰਹੇ ਸਟਾਕ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰ ਦੇ ਸਵੈ-ਨਿਰਭਰਤਾ ਦੇ ਦਾਅਵਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਸਦੇ ਬਿਲਕੁਲ ਉਲਟ ਲੱਗ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਸਹੀ ਸਟਾਕ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਦੇ ਬੁਲਾਰੇ ਇਹ ਦਾਅਵਾ ਕਰ ਰਹੇ ਹਨ ਕਿ ਸਾਡੇ ਕੋਲ ਪੈਟਰੋਲੀਅਮ ਅਤੇ ਐਲਪੀਜੀ ਕਾਫ਼ੀ ਮਾਤਰਾ ਵਿੱਚ ਉਪਲਬਧ ਹੈ,ਜਦਕਿ ਦੂਜੇ ਪਾਸੇ ਕੇਂਦਰ ਵੱਲੋਂ ਵਪਾਰਕ ਸਪਲਾਈ ਰੋਕ ਦਿੱਤੀ ਗਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ, ਖਾਸ ਕਰਕੇ ਇਸਦੀ ਖੇਤੀਬਾੜੀ ਅਰਥਵਿਵਸਥਾ ਲਈ ਇਸ ਸੰਕਟ ਦੇ ਗੰਭੀਰ ਨਤੀਜਿਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਪ੍ਰਸ਼ਾਸਕੀ ਕੁਤਾਹੀ ਨਹੀਂ ਬਲਕਿ ਭਾਜਪਾ ਸਰਕਾਰ ਦੀ ਅਸਫਲ ਵਿਦੇਸ਼ ਨੀਤੀ ਦਾ ਸਪੱਸ਼ਟ ਨਤੀਜਾ ਹੈ। ਉਨ੍ਹਾਂ ਨੇ ਨੰਗਲ ਅਤੇ ਬਠਿੰਡਾ ਵਿਖੇ ਐਨਐਫਐਲ (ਨੈਸ਼ਨਲ ਫਰਟੀਲਾਈਜ਼ਰ ਲਿਮਟਿਡ) ਦੇ ਯੂਨਿਟਾਂ ਦੇ ਬੰਦ ਹੋਣ 'ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਚੇਤਾਵਨੀ ਦਿੱਤੀ ਕਿ ਆਉਣ ਵਾਲਾ ਸਾਉਣੀ ਬਿਜਾਈ ਸੀਜ਼ਨ ਸਿੱਧੇ ਤੌਰ ‘ਤੇ ਖ਼ਤਰੇ ਵਿੱਚ ਦਿਖਾਈ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਨੰਗਲ ਅਤੇ ਬਠਿੰਡਾ ਖਾਦ ਪਲਾਂਟ ਲਗਭਗ ਬੰਦ ਹੋ ਗਏ ਹਨ। ਸਾਡਾ ਯੂਰੀਆ ਕਿੱਥੋਂ ਆਵੇਗਾ? ਸਾਡੀਆਂ ਸਾਉਣੀ ਫਸਲਾਂ ਦੀ ਬਿਜਾਈ ਹੋਣੀ ਹੈ। ਇਹ ਸਾਡੇ ਕਿਸਾਨਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਇੱਕ ਗੰਭੀਰ ਮੁੱਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਪੰਜਾਬ ਦੇ ਪਲਾਂਟ ਗੈਸ ਤੋਂ ਵਾਂਝੇ ਪਏ ਹਨ ਅਤੇ ਬੰਦ ਹੋ ਰਹੇ ਹਨ, ਉਸ ਸਮੇਂ ਐਨਐਫਐਲ ਦੇ ਪਾਣੀਪਤ ਪਲਾਂਟ ਨੂੰ 100 ਫੀਸਦ ਸਪਲਾਈ ਮਿਲ ਰਹੀ ਹੈ। ਫਿਰ ਇਹ ਪੰਜਾਬ ਨਾਲ ਸਪੱਸ਼ਟ ਵਿਤਕਰਾ ਨਹੀਂ ਤਾਂ ਕੀ ਹੈ?

ਸ. ਹਰਜੋਤ ਬੈਂਸ ਨੇ ਚੇਤਾਵਨੀ ਦਿੱਤੀ ਕਿ ਹੁਣ ਤਾਂ ਇਹ ਸਥਿਤੀ ਕੋਈ ਵੱਡਾ ਨਹੀਂ ਲੱਗ ਰਹੀ, ਪਰ ਜੇ ਇਸਦਾ ਹੱਲ ਨਾ ਕੱਢਿਆ ਗਿਆ ਤਾਂ ਦੇਸ਼ ਨੂੰ ਜਲਦੀ ਹੀ ਪੈਟਰੋਲ ਅਤੇ ਡੀਜ਼ਲ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। "ਕੱਲ੍ਹ, ਉਹ ਕਹਿਣਗੇ ਕਿ ਪੈਟਰੋਲ ਜਾਂ ਡੀਜ਼ਲ ਨਹੀਂ ਹੈ। ਇਹ ਸਿਰਫ਼ ਖੇਤਾਂ ਤੱਕ ਨਹੀਂ ਰੁਕੇਗਾ। ਜੇ ਅਜਿਹਾ ਹੀ ਰਿਹਾ ਤਾਂ ਸਾਡੇ ਹੋਸਟਲ ਆਪਣੀਆਂ ਰਸੋਈਆਂ (ਮੈਸ)
ਬੰਦ ਕਰ ਦੇਣਗੇ, ਸਾਡਾ ਸੈਰ-ਸਪਾਟਾ ਉਦਯੋਗ ਠੱਪ ਹੋ ਜਾਵੇਗਾ ਅਤੇ ਇਹ ਸਾਡੀਆਂ ਹਥਿਆਰਬੰਦ ਫੌਜਾਂ ਨੂੰ ਵੀ ਪ੍ਰਭਾਵਿਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਮੁੱਦਾ ਦੇਸ਼ ਦੇ ਹਰ ਸੈਕਟਰ ਨਾਲ ਸਬੰਧਤ ਹੈ।”

ਭਾਜਪਾ ਦੀਆਂ ਵਿਦੇਸ਼ ਨੀਤੀ ਦੀਆਂ ਅਸਫਲਤਾਵਾਂ ਦੀ ਖੁੱਲ੍ਹ ਕੇ ਨਿੰਦਾ ਕਰਨ ਲਈ ਆਖਦਿਆ ਸ. ਬੈਂਸ ਨੇ ਕਿਹਾ ਕਿ ਸਾਨੂੰ ਪੁੱਛਣਾ ਚਾਹੀਦਾ ਹੈ ਕਿ ਪੰਜਾਬ ਨੂੰ ਸਜ਼ਾ ਕਿਉਂ ਦਿੱਤੀ ਜਾ ਰਹੀ ਹੈ। ਨੰਗਲ ਅਤੇ ਬਠਿੰਡਾ ਵਿੱਚ ਸਾਡੇ ਪਲਾਂਟ ਕਿਉਂ ਬੰਦ ਹਨ ਜਦੋਂ ਕਿ ਐਨਐਫਐਲ ਦਾ ਪਾਣੀਪਤ ਵਾਲਾ ਪਲਾਂਟ ਪੂਰੀ ਸਮਰੱਥਾ ਨਾਲ ਚੱਲ ਰਿਹਾ ਹੈ? ਇਸ ਤੋਂ ਪਹਿਲਾਂ ਕਿ ਦੇਰੀ ਹੋ ਜਾਵੇ ਪੂਰੇ ਦੇਸ਼ ਨੂੰ ਸਟਾਕ ਦੀ ਸਥਿਤੀ ਬਾਰੇ ਸੱਚ ਜਾਣਨ ਦੀ ਲੋੜ ਹੈ।

Have something to say? Post your comment

 

More in Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ