Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰ

March 11, 2026 08:08 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਵਰਤਮਾਨ ਜੀਉ-ਪੋਲਿਟਿਕਲ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਸਿਲੰਡਰਾਂ ਦੀ ਸਪਲਾਈ ਦੀ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹੇ ਦੇ ਪੈਟਰੋਲ ਅਤੇ ਡੀਜ਼ਲ ਡੀਲਰਾਂ, ਡੀਲਰ ਐਸੋਸੀਏਸ਼ਨਾਂ, ਐਲ.ਪੀ.ਜੀ ਵਿਕਰੇਤਰਾਵਾਂ (ਡਿਸਟ੍ਰਿਬਿਊਟਰਾਂ) ਅਤੇ ਤੇਲ ਮਾਰਕੀਟਿੰਗ ਕੰਪਨੀਆਂ ਦੇ ਸੇਲਜ਼ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਇਹ ਪੁਸ਼ਟੀ ਕੀਤੀ ਗਈ ਕਿ ਜ਼ਿਲ੍ਹੇ ਵਿੱਚ ਘਰੇਲੂ ਐਲ.ਪੀ.ਜੀ ਸਿਲੰਡਰਾਂ, ਪੈਟਰੋਲ ਅਤੇ ਡੀਜ਼ਲ ਦੀ ਕੋਈ ਘਾਟ ਨਹੀਂ ਹੈ। ਲੋੜੀਂਦਾ ਸਟਾਕ ਉਪਲਬਧ ਹੈ ਅਤੇ ਸਾਰੇ ਐਲ.ਪੀ.ਜੀ ਵਿਕਰੇਤਰਾਵਾਂ ਅਤੇ ਪੈਟਰੋਲ ਪੰਪਾਂ ਰਾਹੀਂ ਸਪਲਾਈ ਨਿਯਮਿਤ ਅਤੇ ਸੁਚਾਰੂ ਢੰਗ ਨਾਲ ਜਾਰੀ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਐਲ.ਪੀ.ਜੀ ਜਾਂ ਪੈਟਰੋਲੀਅਮ ਉਤਪਾਦਾਂ ਦੀ ਘਾਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ’ਤੇ ਧਿਆਨ ਨਾ ਦਿੱਤਾ ਜਾਵੇ ਅਤੇ ਨਾ ਹੀ ਅਜਿਹੀਆਂ ਅਫ਼ਵਾਹਾਂ ਫੈਲਾਈਆਂ ਜਾਣ। ਉਨ੍ਹਾਂ ਕਿਹਾ ਕਿ ਗ੍ਰਾਹਕ ਐਲ.ਪੀ.ਜੀ ਸਿਲੰਡਰਾਂ ਦੀ ਬੁਕਿੰਗ ਅਤੇ ਪੈਟਰੋਲ/ਡੀਜ਼ਲ ਦੀ ਖਰੀਦ ਆਪਣੇ ਆਮ ਤਰੀਕੇ ਨਾਲ ਹੀ ਕਰਨ ਅਤੇ ਬਿਨਾਂ ਲੋੜ ਦੇ ਸਟਾਕ ਇਕੱਠਾ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਵੱਲੋਂ ਪੈਟਰੋਲੀਅਮ ਉਤਪਾਦਾਂ ਜਾਂ ਐਲ.ਪੀ.ਜੀ ਸਿਲੰਡਰਾਂ ਦੀ ਗੈਰ-ਕਾਨੂੰਨੀ ਤਰੀਕੇ ਨਾਲ ਸਟਾਕਿੰਗ (ਹੋਰਡਿੰਗ) ਕਰਨ ਜਾਂ ਗਲਤ ਤਰੀਕੇ ਨਾਲ ਵਿਕਰੀ ਕਰਨ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਸਰਕਾਰੀ ਨਿਰਦੇਸ਼ਾਂ ਅਨੁਸਾਰ ਕਮਰਸ਼ੀਅਲ ਐਲ.ਪੀ.ਜੀ ਸਿਲੰਡਰਾਂ ਦੀ ਸਪਲਾਈ ਨੂੰ ਸੀਮਿਤ ਕੀਤਾ ਗਿਆ ਹੈ। ਹਾਲਾਂਕਿ ਸਿੱਖਿਆ ਸੰਸਥਾਵਾਂ ਅਤੇ ਮੈਡੀਕਲ ਸਹੂਲਤਾਂ ਵਰਗੀਆਂ ਜ਼ਰੂਰੀ ਸੇਵਾਵਾਂ ਲਈ ਇਸ ਵਿੱਚ ਸੀਮਿਤ ਛੂਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਮਰਸ਼ੀਅਲ ਐਲ.ਪੀ.ਜੀ ਸਿਲੰਡਰਾਂ ਦੀ ਸਪਲਾਈ ਦੀ ਸਮੀਖਿਆ ਅਤੇ ਨਿਯਮਿਤਤਾ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਪੱਧਰ ’ਤੇ ਤਿੰਨਾਂ ਆਇਲ ਮਾਰਕੀਟਿੰਗ ਕੰਪਨੀਆਂ ਦੇ ਸੇਲਜ਼ ਡਾਇਰੈਕਟਰਾਂ ਦੀ ਇੱਕ ਕਮੇਟੀ ਵੀ ਬਣਾਈ ਗਈ ਹੈ, ਜੋ ਸਪਲਾਈ ਪ੍ਰਣਾਲੀ ਦੀ ਨਿਗਰਾਨੀ ਕਰੇਗੀ।

Have something to say? Post your comment

 

More in Chandigarh

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮਟੌਰ ਦੇ ਸਰਕਾਰੀ ਹਾਈ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਖਰੜ ਸ਼ਹਿਰ ਵਿਚ ‘ਆਪ’ ਝਟਕਾ ਫਾਊਡਰ ਮੈਂਬਰ ਪਿਆਰਾ ਸਿੰਘ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ