Wednesday, March 11, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Chandigarh

ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

March 11, 2026 08:45 PM
SehajTimes

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਬਜਟ 2026–27 ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਇਸ ਬਜਟ ਨੂੰ ਤਰੱਕੀਪਸੰਦ, ਦੂਰਦਰਸ਼ੀ ਅਤੇ ਆਮ ਲੋਕਾਂ ਦੀ ਭਲਾਈ ਉੱਤੇ ਕੇਂਦਰਿਤ ਕਰਾਰ ਦਿੱਤਾ। ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਸੂਬੇ ਵਿੱਚ ਸਮਾਂਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭੁੱਲਰ ਨੇ ਕਿਹਾ ਕਿ ਇਹ ਬਜਟ ਖਾਸ ਤੌਰ ’ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ, ਮਹਿਲਾਵਾਂ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕ ਭਲਾਈ ਯੋਜਨਾਵਾਂ ਨੂੰ ਵਧਾਉਣ ਅਤੇ ਸਰਕਾਰੀ ਸਕੀਮਾਂ ਦੇ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ।

ਸਿਹਤ ਖੇਤਰ ਵਿੱਚ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਮੰਤਰੀ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਜ਼ਿਕਰ ਕੀਤਾ, ਜਿਸ ਤਹਿਤ ਯੋਗ ਪਰਿਵਾਰਾਂ ਨੂੰ ₹10 ਲੱਖ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ ਅਤੇ ਮੈਡੀਕਲ ਐਮਰਜੈਂਸੀ ਦੇ ਸਮੇਂ ਪਰਿਵਾਰਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਮਹਿਲਾ ਸਸ਼ਕਤੀਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਉਤੇ ਜ਼ੋਰ ਦਿੰਦਿਆਂ ਭੁੱਲਰ ਨੇ ਕਿਹਾ ਕਿ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ ₹1000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦੇਣ ਵਾਲੀ ਯੋਜਨਾ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰਤਾ ਨੂੰ ਮਜ਼ਬੂਤ ਕਰੇਗੀ ਅਤੇ ਉਨ੍ਹਾਂ ਨੂੰ ਪਰਿਵਾਰ ਦੀ ਆਰਥਿਕ ਮਜ਼ਬੂਤੀ ਵਿੱਚ ਵਧੇਰੇ ਯੋਗਦਾਨ ਪਾਉਣ ਦੇ ਯੋਗ ਬਣਾਏਗੀ। ਉਨ੍ਹਾਂ ਇਸ ਪਹਿਲਕਦਮੀ ਨੂੰ “ਸਨਮਾਨ ਰਾਸ਼ੀ” ਕਰਾਰ ਦਿੰਦਿਆਂ ਕਿਹਾ ਕਿ ਇਸ ਦਾ ਮਕਸਦ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨਾ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨੇ ਇਤਿਹਾਸਕ ਤੌਰ ’ਤੇ ਭੇਦਭਾਵ ਅਤੇ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਲਈ ਵਿਸ਼ੇਸ਼ ਸਹਾਇਤਾ ਦੇ ਉਪਰਾਲੇ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਦੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਭਵਿੱਖ ਵਿੱਚ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ।

ਭੁੱਲਰ ਨੇ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਘੱਟ ਸਹਿਯੋਗ ਅਤੇ ਵਿੱਤੀ ਪਾਬੰਦੀਆਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਆਪਣੇ ਆਮਦਨ ਸਰੋਤਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਨਾਲ ਸਰਕਾਰ ਨੂੰ ਲੋਕ ਭਲਾਈ ਯੋਜਨਾਵਾਂ ਨੂੰ ਵਧਾਉਣ ਅਤੇ ਸੇਵਾਵਾਂ ਦੀ ਡਿਲੀਵਰੀ ਨੂੰ ਸੁਧਾਰਨ ਵਿੱਚ ਮਦਦ ਮਿਲੀ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ’ਤੇ ਭਾਰੀ ਕਰਜ਼ਾ ਤਾਂ ਚਾੜ੍ਹਿਆ ਪਰ ਲੋਕਾਂ ਨੂੰ ਉਸ ਅਨੁਪਾਤ ਵਿੱਚ ਲਾਭ ਨਹੀਂ ਮਿਲੇ। ਇਸ ਦੇ ਉਲਟ ਮੌਜੂਦਾ ਸਰਕਾਰ ਜ਼ਿੰਮੇਵਾਰ ਵਿੱਤੀ ਪ੍ਰਬੰਧਨ ਨੂੰ ਤਰਜੀਹ ਦੇ ਰਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਸਰਕਾਰੀ ਸਰੋਤਾਂ ਦਾ ਇਸਤੇਮਾਲ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਕੀਤਾ ਜਾਵੇ।

ਅਖੀਰ ਵਿੱਚ ਭੁੱਲਰ ਨੇ ਦੁਹਰਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ, ਮਜ਼ਦੂਰਾਂ, ਮਹਿਲਾਵਾਂ ਅਤੇ ਸਮਾਜ ਦੇ ਪਿੱਛੜੇ ਵਰਗਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਨਿਸ਼ਠਾ ਅਤੇ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਦੀ ਰਹੇਗੀ।

Have something to say? Post your comment

 

More in Chandigarh

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 50ਵਾਂ ਦਿਨ: ਪੰਜਾਬ ਪੁਲਿਸ ਨੇ 550 ਥਾਵਾਂ ‘ਤੇ ਕੀਤੀ ਛਾਪੇਮਾਰੀ ; 207 ਗ੍ਰਿਫ਼ਤਾਰ

ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰ

ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ 'ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.

ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ 'ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ