Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ

March 11, 2026 09:26 PM
SehajTimes

ਪੰਜਾਬ ਦੇ ਸੂਰਮੇ ਗਰੀਬ ਘਰਾਂ ਦੀਆਂ ਮਾਵਾਂ ਨੇ ਵੀ ਜੰਮੇ ਹਨ: ਡਾ. ਬਲਜੀਤ ਕੌਰ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ ਕੜੀ ਨਿੰਦਾ ਕੀਤੀ ਹੈ। ਸਦਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਗਿਆ ਬਜਟ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ₹1500 ਮਹੀਨਾ ਦੇਣ ਦੀ ਘੋਸ਼ਣਾ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਨਿਰਭਰਤਾ ਨੂੰ ਮਜ਼ਬੂਤ ਕਰਨ ਲਈ ਇਕ ਇਤਿਹਾਸਕ ਫੈਸਲਾ ਹੈ। ਕੈਬਨਿਟ ਮੰਤਰੀ ਨੇ ਖਹਿਰਾ ਦੀਆਂ ਟਿੱਪਣੀਆਂ ‘ਤੇ ਹੈਰਾਨੀ ਜਤਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਮਹਿਲਾਵਾਂ ਦੀ ਇਜ਼ਤ ਅਤੇ ਸਮਰੱਥਾ ‘ਤੇ ਸਵਾਲ ਖੜੇ ਕਰਨਾ ਬਹੁਤ ਦੁੱਖਦਾਈ ਹੈ। ਉਨ੍ਹਾਂ ਪੁੱਛਿਆ ਕਿ ਕੀ ਗਰੀਬ ਘਰਾਂ ਦੀਆਂ ਮਹਿਲਾਵਾਂ ਜਾਂ ਸਰਕਾਰ ਦੀ ਇਸ ਪਹਿਲ ‘ਤੇ ਖੁਸ਼ੀ ਮਨਾਉਣ ਵਾਲੀਆਂ ਮਹਿਲਾਵਾਂ ਸੂਰਮੇ ਜੰਮਣ ਦੇ ਯੋਗ ਨਹੀਂ ਹਨ? ਉਨ੍ਹਾਂ ਕਿਹਾ, “ਪੰਜਾਬ ਦੇ ਸੂਰਮੇ ਸਿਰਫ਼ ਅਮੀਰ ਘਰਾਂ ਵਿੱਚ ਹੀ ਨਹੀਂ ਜੰਮੇ। ਬਹੁਤ ਸਾਰੇ ਸੂਰਮੇ ਉਹ ਮਾਵਾਂ ਨੇ ਜੰਮੇ ਹਨ ਜਿਨ੍ਹਾਂ ਨੇ ਗਰੀਬੀ ਅਤੇ ਮੁਸ਼ਕਲਾਂ ਵਿੱਚ ਰਹਿ ਕੇ ਆਪਣੇ ਬੱਚਿਆਂ ਨੂੰ ਪਾਲਿਆ ਅਤੇ ਪੰਜਾਬ ਨੂੰ ਮਹਾਨ ਹੀਰੋ ਦਿੱਤੇ।” ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਟਿੱਪਣੀਆਂ ਨਾ ਸਿਰਫ਼ ਮਹਿਲਾਵਾਂ ਦੀ ਤੌਹੀਨ ਹਨ, ਸਗੋਂ ਪੰਜਾਬ ਦੇ ਉਹਨਾਂ ਸੂਰਮਿਆਂ ਦੀ ਵਿਰਾਸਤ ‘ਤੇ ਵੀ ਸਵਾਲ ਖੜੇ ਕਰਦੀਆਂ ਹਨ ਜੋ ਸਧਾਰਣ ਪਰਿਵਾਰਾਂ ਵਿੱਚ ਜੰਮੇ।


ਕਾਂਗਰਸ ਪਾਰਟੀ ‘ਤੇ ਤਿੱਖਾ ਪ੍ਰਹਾਰ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਇਤਿਹਾਸ ਦੇ ਦਰਦਨਾਕ ਪੰਨੇ ਵੀ ਯਾਦ ਕਰ ਲੈਣ, ਜਿਵੇਂ ਕਿ 1984 ਸਿੱਖ ਵਿਰੋਧੀ ਦੰਗੇ, ਜਦੋਂ ਪੰਜਾਬ ਦੇ ਕਈ ਸੂਰਮੇ ਇਸ ਹਿੰਸਾ ਦਾ ਸ਼ਿਕਾਰ ਬਣੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਆਤਮ-ਮੰਥਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਮਹਿਲਾਵਾਂ ਦੇ ਹੱਕ ਵਿੱਚ ਬਣੀਆਂ ਯੋਜਨਾਵਾਂ ਦਾ ਸਤਿਕਾਰ ਕੀਤਾ ਹੈ। ਚਾਹੇ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਯੋਜਨਾ ਹੋਵੇ ਜਾਂ ਹੋਰ ਭਲਾਈ ਸਕੀਮਾਂ, ਕਿਸੇ ਵੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਹਿਲਾ-ਹਿਤੈਸ਼ੀ ਸਕੀਮ ਦਾ ਕਦੇ ਵੀ ਵਿਰੋਧ ਨਹੀਂ ਕੀਤਾ ਗਿਆ ਅਤੇ ਨਾ ਹੀ ਉਸਨੂੰ ਬੰਦ ਕਰਨ ਦੀ ਗੱਲ ਕੀਤੀ ਗਈ। ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਰੋਧੀ ਧਿਰ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਅਤੇ ਹੁਣ ਸਰਕਾਰ ਨੂੰ ਘੇਰਨ ਦੀ ਬਜਾਏ ਮਹਿਲਾਵਾਂ ਨੂੰ ਹੀ ਨਿਸ਼ਾਨਾ ਬਣਾਉਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਵਿਧਾਨ ਸਭਾ ਵਿੱਚ ਬੈਠੀਆਂ ਮਹਿਲਾਵਾਂ ਹੀ ਨਹੀਂ, ਸਗੋਂ ਪੂਰੇ ਪੰਜਾਬ ਦੀਆਂ ਮਹਿਲਾਵਾਂ ਇਸ ਤਰ੍ਹਾਂ ਦੀਆਂ ਟਿੱਪਣੀਆਂ ਦਾ ਤਿੱਖਾ ਵਿਰੋਧ ਕਰ ਰਹੀਆਂ ਹਨ। ਡਾ. ਬਲਜੀਤ ਕੌਰ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਮਹਿਲਾਵਾਂ ਦੇ ਖ਼ਿਲਾਫ਼ ਅਜਿਹੇ ਬਿਆਨ ਦੇਣ ਵਾਲਿਆਂ ਨੂੰ ਜਵਾਬਦੇਹ ਨਹੀਂ ਬਣਾਇਆ ਜਾਂਦਾ, ਮਹਿਲਾਵਾਂ ਦੀ ਆਵਾਜ਼ ਲਗਾਤਾਰ ਉੱਠਦੀ ਰਹੇਗੀ। ਉਨ੍ਹਾਂ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਆਪਣੇ ਆਗੂ ਦੇ ਬਿਆਨ ‘ਤੇ ਆਪਣਾ ਸਟੈਂਡ ਸਪਸ਼ਟ ਕਰੇ ਅਤੇ ਪੰਜਾਬ ਦੀਆਂ ਮਹਿਲਾਵਾਂ ਤੋਂ ਮਾਫ਼ੀ ਮੰਗੇ।

Have something to say? Post your comment

 

More in Chandigarh

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ