Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

March 11, 2026 09:27 PM
SehajTimes

ਚੰਡੀਗੜ੍ਹ : ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਮੀਲ ਪੱਥਰ ਹੈ। ਉਨ੍ਹਾਂ ਕਿਹਾ ਕਿ ਲਿਵਾਸਾ ਹਸਪਤਾਲਾਂ ਵੱਲੋਂ ਲੁਧਿਆਣਾ ਵਿਖੇ 368 ਬੈੱਡਾਂ ਵਾਲਾ ਮਲਟੀ-ਸਪੈਸ਼ਲਿਟੀ ਤੀਜੇ ਦਰਜੇ ਦੀ ਦੇਖਭਾਲ ਵਾਲਾ ਹਸਪਤਾਲ ਬਣਾਉਣ ਲਈ ਪ੍ਰਾਈਮਵਾਕ ਇਨਫਰਾ ਪ੍ਰਾਈਵੇਟ ਲਿਮਟਿਡ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਹਸਪਤਾਲ ਨੈਸ਼ਨਲ ਹਾਈਵੇ 'ਤੇ ਸਥਿਤ ਸ਼ੇਰਪੁਰ ਚੌਂਕ ਵਿਖੇ ਬਣਾਇਆ ਜਾ ਰਿਹਾ ਹੈ ਤਾਂ ਜੋ ਲੁਧਿਆਣਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਮਰੀਜ਼ਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਹਸਪਤਾਲ ਇਸ ਸਮੇਂ ਨਿਰਮਾਣ ਅਧੀਨ ਹੈ ਅਤੇ ਅਗਲੇ 18 ਮਹੀਨਿਆਂ ਵਿੱਚ ਪੜਾਵਾਂ ਅਧੀਨ ਕਾਰਜਸ਼ੀਲ ਹੋ ਜਾਵੇਗਾ।

ਪ੍ਰੋਜੈਕਟ ਦੇ ਪੱਧਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦਾ ਬਿਲਟ ਏਰੀਆ 2.3 ਲੱਖ ਵਰਗ ਫੁੱਟ ਤੋਂ ਵੱਧ ਹੈ ਅਤੇ ਇਹ 9,500 ਤੋਂ ਵੱਧ ਵਰਗ ਗਜ਼ ਦੀ ਫਰੀਹੋਲਡ ਜ਼ਮੀਨ 'ਤੇ ਵਿਕਸਿਤ ਕੀਤਾ ਜਾਵੇਗਾ। ਲਿਵਾਸਾ ਗਰੁੱਪ ਵੱਲੋਂ ਇਸ ਪ੍ਰੋਜੈਕਟ ‘ਤੇ ਅਨੁਮਾਨਤ 235 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ ਅਤੇ ਜ਼ਮੀਨ ਮਾਲਕਾਂ ਦੇ ਯੋਗਦਾਨ ਸਮੇਤ ਇਹ 360 ਕਰੋੜ ਰੁਪਏ ਹੋ ਜਾਵੇਗਾ। ਇਸ ਪ੍ਰੋਜੈਕਟ ਨੂੰ ਪੀਰਾਮਲ ਗਰੁੱਪ ਅਤੇ ਬੈਨ ਕੈਪੀਟਲ ਦੀ ਸਪੈਸ਼ਲ ਸਿਚੂਏਸ਼ਨ ਟੀਮ ਦੇ ਸਾਂਝੇ ਉੱਦਮ, ਇੰਡੀਆ ਰੀਸੁਰਜੈਂਸ ਫੰਡ (ਇੰਡੀਆਆਰਐਫ) ਦੁਆਰਾ ਸਮਰਥਨ ਦਿੱਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਨਿਵੇਸ਼ ਪੰਜਾਬ ਦੇ ਸਿਹਤ ਸੰਭਾਲ ਖੇਤਰ ਅਤੇ ਆਰਥਿਕ ਸਮਰੱਥਾ ਵਿੱਚ ਨਿਵੇਸ਼ਕਾਂ ਦੇ ਮਜ਼ਬੂਤ ਸੰਸਥਾਗਤ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਲਿਵਾਸਾ ਹਸਪਤਾਲਾਂ ਵੱਲੋਂ ਪਹਿਲਾਂ ਹੀ ਪੰਜਾਬ ਵਿੱਚ ਮੋਹਾਲੀ (ਫਲੈਗਸ਼ਿਪ ਕੰਟਰੇ), ਅੰਮ੍ਰਿਤਸਰ, ਐਸਬੀਐਸ ਨਗਰ (ਨਵਾਂਸ਼ਹਿਰ), ਹੁਸ਼ਿਆਰਪੁਰ ਅਤੇ ਖੰਨਾ ਵਿੱਚ ਹਸਪਤਾਲਾਂ ਦੇ ਨਾਲ ਇੱਕ ਮਜ਼ਬੂਤ ਖੇਤਰੀ ਨੈੱਟਵਰਕ ਚਲਾਇਆ ਜਾ ਰਿਹਾ ਹੈ। ਇਸ ਨਵੇਂ ਪ੍ਰਾਜੈਕਟ ਦੇ ਨਾਲ, ਲਿਵਾਸਾ ਦਾ ਉਦੇਸ਼ ਪੰਜਾਬ ਵਿੱਚ ਆਪਣੀ ਕੁੱਲ ਸਮਰੱਥਾ ਦਾ 2,000 ਬੈਡਾਂ ਤੱਕ ਵਿਸਥਾਰ ਕਰਨਾ ਹੈ, ਜਿਸ ਨਾਲ ਸੂਬੇ ਦੇ ਉੱਨਤ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵਿਆਪਕ ਮਜ਼ਬੂਤੀ ਮਿਲੇਗੀ।

ਲਿਵਾਸਾ ਹਸਪਤਾਲ ਦੇ ਸੀਈਓ ਅਨੁਰਾਗ ਯਾਦਵ ਨੇ ਕਿਹਾ ਕਿ ਅਸੀਂ 38 ਤੋਂ ਵੱਧ ਮੈਡੀਕਲ ਸਪੈਸ਼ਲਿਟੀਜ਼, 800 ਤੋਂ ਵੱਧ ਬੈਡ, 250 ਤੋਂ ਵੱਧ ਸੀਨੀਅਰ ਸਲਾਹਕਾਰ, 280 ਆਈਸੀਯੂ ਬੈੱਡ, 20 ਆਧੁਨਿਕ ਆਪਰੇਸ਼ਨ ਥੀਏਟਰ ਅਤੇ 6 ਐਡਵਾਂਸਡ ਕੈਥ ਲੈਬਾਂ ਸਮੇਤ ਟੈਕਨਾਲੋਜੀ-ਅਧਾਰਿਤ ਤੀਜੇ ਅਤੇ ਚੌਥੇ ਦਰਜੇ ਦੀ ਸਿਹਤ ਸੰਭਾਲ ਪ੍ਰਦਾਨ ਕਰਦੇ ਹਾਂ। ਉਨ੍ਹਾਂ ਅੱਗੇ ਦੱਸਿਆ ਕਿ ਸਾਡੇ ਕੋਲ ਵਿਸ਼ੇਸ਼ ਸੇਵਾਵਾਂ ਵੀ ਉਪਲੱਬਧ ਹਨ ਜਿਹਨਾਂ ਵਿੱਚ ਕਾਰਡੀਓਲੋਜੀ ਅਤੇ ਕਾਰਡੀਅਕ ਸਰਜਰੀ, ਓਨਕੋਲੋਜੀ ਅਤੇ ਐਡਵਾਂਸ ਕੈਂਸਰ ਕੇਅਰ, ਨਿਊਰੋਲੋਜੀ ਅਤੇ ਨਿਊਰੋਸਰਜਰੀ, ਰੋਬੋਟਿਕ ਆਰਥੋਪੈਡਿਕ ਸਰਜਰੀ ਅਤੇ ਜੁਆਇੰਟ ਰਿਪਲੇਸਮੈਂਟ, ਗੈਸਟ੍ਰੋਐਂਟਰੌਲੋਜੀ ਅਤੇ ਲਿਵਰ ਕੇਅਰ, ਕਿਡਨੀ ਟ੍ਰਾਂਸਪਲਾਂਟ ਅਤੇ ਨੈਫਰੋਲੋਜੀ, 24x7 ਗੰਭੀਰ ਅਤੇ ਐਮਰਜੈਂਸੀ ਦੇਖਭਾਲ ਸ਼ਾਮਲ ਹਨ।

ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਨਿਵੇਸ਼ ਬਿਹਤਰ ਸਿਹਤ ਸੰਭਾਲ ਪਹੁੰਚ ਪ੍ਰਦਾਨ ਕਰੇਗਾ ਜਿਸ ਵਿੱਚ ਵਸਨੀਕ ਆਪਣੇ ਘਰ ਦੇ ਨਜਦੀਕ ਉੱਨਤ ਤੀਜੇ ਦਰਜੇ ਦੀ ਦੇਖਭਾਲ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ, ਅਤੇ ਉਨ੍ਹਾਂ ਨੂੰ ਦੇਖਭਾਲ ਸੇਵਾਵਾਂ ਲਈ ਦਿੱਲੀ ਜਾਂ ਹੋਰ ਮਹਾਨਗਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਹਸਪਤਾਲ ਨਾਲ ਸਿਹਤ ਸੰਭਾਲ ਖੇਤਰ ਵਿੱਚ ਸੈਂਕੜੇ ਸਕਿੱਲਡ ਅਤੇ ਸੈਮੀ-ਸਕਿੱਲਡ ਨੌਕਰੀਆਂ ਪੈਦਾ ਹੋਣਗੀਆਂ।

ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ਨਾਲ ਪੰਜਾਬ ਉੱਤਰੀ ਭਾਰਤ ਵਿੱਚ ਉੱਨਤ ਸਿਹਤ ਸੇਵਾਵਾਂ ਲਈ ਖੇਤਰੀ ਹੱਬ ਵਜੋਂ ਉਭਰੇਗਾ।

ਪੰਜਾਬ ਸਰਕਾਰ ਆਧੁਨਿਕ ਮੈਡੀਕਲ ਬੁਨਿਆਦੀ ਢਾਂਚੇ, ਉੱਨਤ ਤਕਨਾਲੋਜੀ ਅਤੇ ਮਿਆਰੀ ਕਲੀਨਿਕਲ ਸੇਵਾਵਾਂ ਵਿੱਚ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਕੇ ਇੱਕ ਮਜ਼ਬੂਤ ਸਿਹਤ ਸੰਭਾਲ ਈਕੋਸਿਸਟਮ ਬਣਾਉਣ ਲਈ ਵਚਨਬੱਧ ਹੈ। ਇਸ ਤਰ੍ਹਾਂ ਦੇ ਪ੍ਰੋਜੈਕਟ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਸੂਬੇ ਦੇ ਨਿਵੇਸ਼ ਈਕੋਸਿਸਟਮ ਨੂੰ ਵੀ ਮਜ਼ਬੂਤ ਕਰਦੇ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ