Thursday, March 12, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ 

March 11, 2026 10:59 PM
SehajTimes

ਸੂਬੇ ਵਿੱਚ ਸਿੱਖਿਆ ਅਤੇ ਸਿਹਤ ਸੇਵਾਵਾਂ ਖੇਤਰ ਵਿੱਚ ਹੋਰ ਵੱਡੇ ਬਦਲਾਅ ਹੋਣਗੇ
ਚੰਡੀਗੜ੍ਹ  : 
ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਮੌਜੂਦਾ ਬਜਟ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਆਮ ਲੋਕਾਂ, ਗਰੀਬ ਵਰਗ ਅਤੇ ਮਜ਼ਦੂਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਇਹ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਹੈ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਤਿਆਰ ਕੀਤਾ ਗਿਆ ਹੈ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਕਰੀਬ 1300 ਕਰੋੜ ਰੁਪਏ ਦਾ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਵਿੱਚ ਬਾਗ਼ਬਾਨੀ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ। ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਬਣਾਏ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਤਜਰਬੇਕਾਰ ਡਾਕਟਰਾਂ ਦੀ ਸੇਵਾ ਮਿਲ ਰਹੀ ਹੈ। ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਅਤੇ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੌਜੂਦਾ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ ਅਤੇ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਵੇਗਾ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 03 ਦੋਸ਼ੀ ਗ੍ਰਿਫਤਾਰ

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ : ਭਗਵੰਤ ਸਿੰਘ ਮਾਨ

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 50ਵਾਂ ਦਿਨ: ਪੰਜਾਬ ਪੁਲਿਸ ਨੇ 550 ਥਾਵਾਂ ‘ਤੇ ਕੀਤੀ ਛਾਪੇਮਾਰੀ ; 207 ਗ੍ਰਿਫ਼ਤਾਰ

ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰ

ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ