Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

March 12, 2026 01:26 PM
ਜਗਤਾਰ ਸਿੰਘ ਮਾਹਲਾ
ਅੰਮ੍ਰਿਤਸਰ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਗੁਰਸ਼ਰਨ ਸਿੰਘ ਛੀਨਾ ਨੇ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੇਸ਼ ਕੀਤੇ ਬਜਟ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਹੈ ਕਿ ਮਾਨ ਸਰਕਾਰ ਦਾ ਇਹ ਬਜਟ ਸੂਬੇ ਵਿੱਚ ਸਿਹਤ ਕ੍ਰਾਂਤੀ ਨੂੰ ਹੋਰ ਅੱਗੇ ਲੈ ਕੇ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਸ. ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਸਿਹਤ ਖੇਤਰ ਦੇ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ 23 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸਿਹਤ ਖੇਤਰ ਦਾ ਬਜਟ ਹੁਣ 6879 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਅਲਾਟਮੈਂਟ ਨਾਲ ਸੂਬੇ ਭਰ ਵਿੱਚ ਪਹੁੰਚਯੋਗ, ਕਿਫਾਇਤੀ ਅਤੇ ਮਿਆਰੀ ਡਾਕਟਰੀ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ। ਚੇਅਰਮੈਨ ਸ. ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਤਿਹਾਸਕ ਪਹਿਲਕਦਮੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ। ਵਿੱਤੀ ਸਾਲ 2026-27 ਵਿੱਚ ਇਸ ਸਕੀਮ ਲਈ 2000 ਕਰੋੜ ਰੁਪਏ ਦੀ ਵਿਵਸਥਾ ਦਾ ਪ੍ਰਸਤਾਵ ਹੈ, ਜਿਸ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਆਮ ਆਦਮੀ ਕਲੀਨਿਕਾਂ ਲਈ 351 ਕਰੋੜ ਰਾਖਵੇਂ ਰੱਖੇ ਗਏ ਹਨ। ਮੌਜੂਦਾ ਸਮੇਂ ਵਿੱਚ 881 ਆਮ ਆਦਮੀ ਕਲੀਨਿਕਾਂ ’ਤੇ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਵਿੱਚ ਹੁਣ ਤੱਕ ਲਗਭਗ 5 ਕਰੋੜ ਓ.ਪੀ.ਡੀਜ਼. ਜਿਨ੍ਹਾਂ ਵਿੱਚ 1.55 ਕਰੋੜ ਨਵੇਂ ਮਰੀਜ਼ ਸ਼ਾਮਲ ਹਨ, ਨੂੰ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ। ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ 100 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਤੋਂ ਇਲਾਵਾ ਆਉਣ ਵਾਲੇ ਸਾਲ ਵਿੱਚ 143 ਨਵੇਂ ਆਮ ਆਦਮੀ ਕਲੀਨਿਕ ਹੋਰ ਖੋਲ੍ਹਣ ਦਾ ਟੀਚਾ ਹੈ ਜਦੋਂ ਕਿ 308 ਸਹਾਇਕ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾਵੇਗਾ ਤਾਂ ਜੋ ਮੁੱਢਲੀ ਸਿਹਤ ਕਵਰੇਜ ਦਾ ਹੋਰ ਵਿਸਥਾਰ ਕੀਤਾ ਜਾ ਸਕੇ। ਇਸ ਨਾਲ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜ ਸਾਲਾਂ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1432 ਹੋ ਜਾਵੇਗੀ।
 
 
 

Have something to say? Post your comment

 

More in Health

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ