Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ

March 12, 2026 05:41 PM
SehajTimes

ਮਾਲੇਰਕੋਟਲਾ : ਜ਼ਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਮਾੜੇ ਅਨਸਰਾਂ iਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਪਾਸੋਂ ਇੱਕ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਮੋਬਾਇਲ ਫੋਨ ਵੀ ਬਰਾਮਦ ਕੀਤੇ ਗਏ ਹਨ। ਸੀਨੀਅਰ ਕਪਤਾਨ ਪੁਲਿਸ ਸ. ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕਪਤਾਨ ਪੁਲਿਸ ਗੁਰਸ਼ਰਨਜੀਤ ਸਿੰਘ ਸੰਧੂ ਦੀ ਨਿਗਰਾਨੀ ਹੇਠ ਅਤੇ ਉਪ ਕਪਤਾਨ ਪੁਲਿਸ (ਹੈੱਡਕੁਆਟਰ) ਬਿਕਰਮਜੀਤ ਸਿੰਘ ਘੁੰਮਣ ਦੀ ਅਗਵਾਈ ਵਿੱਚ ਮਾੜੇ ਅਨਸਰਾਂ iਖ਼ਲਾਫ਼ ਕਾਰਵਾਈ ਲਈ ਸਾਇਬਰ ਕਰਾਈਮ ਦੀ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ। ਇਸ ਟੀਮ ਵਿੱਚ ਸੀ.ਆਈ.ਏ. ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਅਤੇ ਥਾਣਾ ਸਾਇਬਰ ਕਰਾਈਮ ਦੇ ਮੁੱਖ ਅਫ਼ਸਰ ਇੰਸਪੈਕਟਰ ਮਨਜੋਤ ਸਿੰਘ ਵੀ ਸ਼ਾਮਲ ਸਨ। ਐਸ.ਐਸ.ਪੀ. ਸ. ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਮਿਲੀ ਮੁਖਬਰੀ ਦੇ ਆਧਾਰ ‘ਤੇ ਥਾਣਾ ਸਾਇਬਰ ਕਰਾਈਮ ਮਾਲੇਰਕੋਟਲਾ ਵਿਖੇ ਜੇਰੇ ਧਾਰਾ 351(3), 351(4), 109, 152, 196, 353, 61(2), 62 ਆਫ ਬੀ.ਐਨ.ਐਸ. ਅਤੇ 25/54/59 ਆਫ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਮੁਲਜ਼ਮ ਫਰਹਾਨ ਅੰਜੁਮ ਪੁੱਤਰ ਇਰਫਾਨ ਅੰਜੁਮ ਵਾਸੀ ਮੁਹੱਲਾ ਲੁਹਾਰਾ, ਮਾਲੇਰਕੋਟਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਸੋਸ਼ਲ ਮੀਡੀਆ ‘ਤੇ ਕੁੱਝ ਵਿਦੇਸ਼ੀ ਵਿਅਕਤੀਆਂ ਦੀਆਂ ਵੀਡੀਓਜ਼ ਦੇ ਪ੍ਰਭਾਵ ਹੇਠ ਆ ਕੇ ਕੱਟੜਪੰਥੀ ਵਿਚਾਰਧਾਰਾ ਵੱਲ ਝੁਕ ਗਿਆ ਸੀ ਅਤੇ ਕੁੱਝ ਵਿਅਕਤੀਆਂ ਨੂੰ ਨੁਕਸਾਨ ਪਹੁੰਚਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ। ਅੱਗੇ ਦੀ ਜਾਂਚ ਦੌਰਾਨ ਅਦਨਾਨ ਖਾਨ ਉਰਫ਼ ਨੱਨੂ ਅਤੇ ਵਾਰਿਸ ਅਲੀ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਵਾਰਿਸ ਅਲੀ ਪਾਸੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਅਤੇ 3 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਮਾਮਲੇ ਨਾਲ ਸੰਬੰਧਿਤ 4 ਮੋਬਾਇਲ ਫੋਨ ਵੀ ਪੁਲਿਸ ਵੱਲੋਂ ਕਬਜ਼ੇ ਵਿੱਚ ਲਏ ਗਏ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਜ਼ਬਤ ਕੀਤੇ ਗਏ ਮੋਬਾਇਲ ਫੋਨਾਂ ਦੀ ਟੈਕਨੀਕਲ ਜਾਂਚ ਜਾਰੀ ਹੈ ਅਤੇ ਤਫ਼ਤੀਸ਼ ਦੌਰਾਨ ਹੋਰ ਮਹੱਤਵਪੂਰਨ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਇਲਾਕੇ ਵਿੱਚ ਅਮਨ ਕਾਨੂੰਨ ਕਾਇਮ ਰੱਖਿਆ ਜਾ ਸਕੇ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ