Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

March 12, 2026 06:38 PM
SehajTimes

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਬਰੀ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਦੇਸ਼ ਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਕੇਜਰੀਵਾਲ ਦੀ ਧਰਮ ਪਤਨੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਕੇਸ ਵਿੱਚ ਉਨ੍ਹਾਂ ਅਤੇ ਪਾਰਟੀ ਦੇ ਹੋਰ ਆਗੂਆਂ ਨੂੰ ਫਸਾਇਆ ਗਿਆ ਸੀ, ਉਸ ਸਬੰਧੀ ਅਦਾਲਤ ਨੇ ਇਹ ਕਹਿ ਕੇ ਬਰੀ ਕਰ ਦਿੱਤਾ ਕਿ ਇਹ ਮਾਮਲਾ ਅਦਾਲਤ ਵਿੱਚ ਚਲਾਉਣ ਦੇ ਯੋਗ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਸੱਚਾਈ ਦੀ ਹਮੇਸ਼ਾਂ ਜਿੱਤ ਹੁੰਦੀ ਹੈ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਸੀ ਕਿ ਅਦਾਲਤ ਤੋਂ ਇਨਸਾਫ਼ ਮਿਲੇਗਾ। ਕੇਜਰੀਵਾਲ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆ ਚੁੱਕੇ ਹਨ, ਪਰ ਇਸ ਵਾਰ ਕੇਸ ਵਿੱਚੋਂ ਬਰੀ ਹੋਣ ਤੋਂ ਬਾਅਦ ਖਾਸ ਤੌਰ ‘ਤੇ ਗੁਰੂ ਘਰ ਦਾ ਸ਼ੁਕਰਾਨਾ ਅਦਾ ਕਰਨ ਲਈ ਆਪਣੇ ਪਰਿਵਾਰ ਸਮੇਤ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਕਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਹੋਰ ਤਰੱਕੀ ਦੇ ਰਾਹ ‘ਤੇ ਲੈ ਜਾਣ ਲਈ ਨਵੇਂ ਵਿਕਾਸੀ ਪ੍ਰੋਗਰਾਮ ਤਿਆਰ ਕੀਤੇ ਜਾ ਰਹੇ ਹਨ। ਕੇਜਰੀਵਾਲ ਨੇ ਦੱਸਿਆ ਕਿ 16 ਮਾਰਚ ਨੂੰ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਇੱਕ ਵੱਡੀ ਇੰਡਸਟਰੀ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦੀ ਇਹ ਭਾਰਤ ਵਿੱਚ ਇੱਕ ਮਹੱਤਵਪੂਰਨ ਇੰਡਸਟਰੀ ਹੋਵੇਗੀ। ਇਸ ਇੰਡਸਟਰੀ ਦੇ ਲੱਗਣ ਨਾਲ ਪੰਜਾਬ ਵਿੱਚ ਨਿਵੇਸ਼ ਵਧੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ।

Have something to say? Post your comment

 

More in Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ