Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ ਦਾ 51ਵਾਂ ਦਿਨ: ਪੰਜਾਬ ਪੁਲਿਸ ਨੇ 505 ਥਾਵਾਂ ‘ਤੇ ਕੀਤੀ ਛਾਪੇਮਾਰੀ; 219 ਗ੍ਰਿਫ਼ਤਾਰ

March 12, 2026 09:36 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 51ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 505 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 51ਵੇਂ ਦਿਨ, ਪੁਲਿਸ ਟੀਮਾਂ ਨੇ 219 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,099 ਹੋ ਗਈ ਹੈ। ਇਸ ਤੋਂ ਇਲਾਵਾ 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 115 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ