Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ

March 12, 2026 09:43 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਮਰੀਕਾ-ਈਰਾਨ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਬੰਧਾਂ ਨੂੰ ਸੰਭਾਲਣ ਵਿੱਚ ਕੇਂਦਰ ਦੀ ਕਾਰਜਪ੍ਰਣਾਲੀ ਦੀ ਨਿੰਦਾ ਕਰਦੇ ਹੋਏ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ 'ਤੇ ਤਿੱਖਾ ਹਮਲਾ ਕੀਤਾ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਨੂੰ ਸੱਤਾਧਾਰੀ ਅਤੇ ਵਿਰੋਧੀ ਧਿਰ ਦੋਵਾਂ ਵੱਲੋਂ ਸਰਬਸੰਮਤੀ ਨਾਲ ਸਮਰਥਨ ਮਿਲਿਆ, ਜਦੋਂ ਕਿ ਭਾਜਪਾ ਵਿਧਾਇਕ ਸਦਨ ਵਿੱਚੋਂ ਗੈਰ-ਹਾਜ਼ਰ ਰਹੇ। ਸਦਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਾਡੀ ਵਿਦੇਸ਼ ਨੀਤੀ ਇੰਨੀ ਕਮਜ਼ੋਰ ਹੋ ਗਈ ਹੈ ਕਿ ਸਾਨੂੰ ਵਿਦੇਸ਼ੀ ਤਾਕਤਾਂ ਵੱਲੋਂ ਲਗਾਤਾਰ ਡਰਾਇਆ-ਧਮਕਾਇਆ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿਖੇ ਹੋਣ ਵਾਲੀ ਰੈਲੀ ਤੋਂ ਪਹਿਲਾਂ ਵਿੱਤ ਮੰਤਰੀ ਨੇ ਕਿਹਾ, “ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਭਾਜਪਾ ਦੇ ਆਗੂਆਂ ਨੂੰ ਗ੍ਰਹਿ ਮੰਤਰੀ ਤੋਂ ਪੰਜਾਬ ਦੇ ਰੋਕੇ ਗਏ ਆਰ.ਡੀ.ਐੱਫ., ਐੱਨ.ਐੱਚ.ਐੱਮ. ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਫੰਡਾਂ ਬਾਰੇ ਸਵਾਲ ਕਰਨ ਦੀ ਹਿੰਮਤ ਜੁਟਾਉਣੀ ਚਾਹੀਦੀ ਹੈ।” ਜੀ.ਐੱਸ.ਟੀ. ਦਰਾਂ ਨੂੰ ਤਰਕਸੰਗਤ ਬਣਾਉਣ ਵਾਲੀ ਕਮੇਟੀ ਵਿੱਚ ਆਪਣੇ ਸਮੇਂ ਨੂੰ ਯਾਦ ਕਰਦਿਆਂ, ਉਨ੍ਹਾਂ ਕਿਹਾ, “ਪੰਜਾਬ, ਕੇਰਲ ਅਤੇ ਤਾਮਿਲਨਾਡੂ ਵਰਗੇ ਰਾਜਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਦੇਰ ਰਾਤ ਦੀਆਂ ਹੰਗਾਮੀ ਮੀਟਿੰਗਾਂ ਰਾਹੀਂ ਜੀ.ਐੱਸ.ਟੀ. ਨਿਯਮਾਂ ਨੂੰ ਧੱਕੇ ਨਾਲ ਲਾਗੂ ਕੀਤਾ ਗਿਆ। ਪੰਜਾਬ, ਜਿਸ ਨੇ ਇਤਿਹਾਸਕ ਤੌਰ 'ਤੇ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਲਈ ਸਭ ਤੋਂ ਵੱਧ ਖੂਨ ਵਹਾਇਆ ਹੈ, ਇੱਕ ਵਾਰ ਫਿਰ ਭਾਰਤ ਦੀ ਪ੍ਰਭੂਸੱਤਾ, ਲੋਕਤੰਤਰ ਅਤੇ ਸੰਘੀ ਢਾਂਚੇ ਨੂੰ ਭਾਜਪਾ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਬਚਾਉਣ ਲਈ ਲੜਾਈ ਦੀ ਅਗਵਾਈ ਕਰੇਗਾ।”

Have something to say? Post your comment

 

More in Chandigarh

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ