Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.

March 12, 2026 10:09 PM
SehajTimes
ਚੰਡੀਗੜ੍ਹ :  ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਬੀਤੇ ਵਰ੍ਹੇ ਯੁੱਧ ਦੇ ਹਾਲਾਤ ਬਣੇ ਸਨ ਤਾਂ ਅਮਰੀਕਾ ਦੇ ਰਾਸ਼ਟਰਪਤੀ ਨੇ ਆਪਣੇ ਪੱਧਰ ਤੇ ਹੀ ਐਲਾਨ ਕਰ ਦਿੱਤਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਅਮਰੀਕਾ ਇਜ਼ਰਾਈਲ ਨੇ ਸਾਂਝੇ ਤੌਰ ਤੇ ਇਰਾਨ ਤੇ ਹਮਲਾ ਕਰਨ ਕਾਰਨ ਤੇਲ ਅਤੇ ਗੈਸ ਦੀ ਸਪਲਾਈ ਰੁਕ ਗਈ ਤਾਂ ਅਮਰੀਕਾ ਨੇ ਭਾਰਤ ਨੂੰ ਰੂਸ ਤੋਂ 30 ਦਿਨ ਲਈ ਤੇਲ ਖਰੀਦਣ ਦੀ ਆਗਿਆ ਦੇਣ ਦੀ ਗੱਲ ਕਹਿ ਕੇ ਸਾਡੇ ਦੇਸ਼ ਗਣਤੰਤਰ ਹੋਣ ਦੀ ਭਾਵਨਾ ਨੂੰ ਸੱਟ ਮਾਰੀ ਗਈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਰਥਿਕ ਤੌਰ 'ਤੇ ਭਾਰਤ ਦੇਸ਼ ਨੂੰ ਅੰਦਰੂਨੀ ਤੌਰ ਤੇ ਗੰਭੀਰ ਸੱਟ ਮਾਰਨ ਲਈ ਦੇਸ਼ ਦੇ ਸਾਰੀਆਂ ਵੱਡੀਆਂ ਸੰਸਥਾਵਾਂ ਚਹੇਤੇ ਉਦਯੋਗਿਕ ਘਰਾਣਿਆਂ ਨੂੰ ਦੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਾਡੇ ਸੰਵਿਧਾਨਕ ਸਿਧਾਂਤਾਂ ਨੂੰ ਪੂਰੀ ਤਰ੍ਹਾਂ ਤਿਲਾਂਜਲੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਭਾਰਤ ਦੀ ਨਾਨ ਅਲਾਇਨਮੈਟ ਮੂਵਮੈਟ ਨੇ ਪੂਰੀ ਦੁਨੀਆ ਵਿੱਚ ਭਾਰਤ ਦੀ ਅਲੱਗ ਦਿਖ ਸਥਾਪਤ ਕੀਤੀ ਸੀ ਪ੍ਰੰਤੂ ਕੇਂਦਰ ਸਰਕਾਰ ਨੇ ਹੁਣ ਅਮਰੀਕਾ ਅਤੇ ਇਜ਼ਰਾਈਲ ਦੇ ਹੱਕ ਵਿੱਚ ਭੁਗਤ ਕੇ ਭਾਰਤੀ ਲੋਕਾਂ ਦੇ ਹਿੱਤਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਜਿਥੇ ਮੌਜੂਦਾ ਹਾਲਾਤ ਕਾਰਨ ਤੇਲ ਅਤੇ ਗੈਸ ਸੰਕਟ ਪੈਦਾ ਹੋ ਰਿਹਾ ਹੈ ਉਥੇ ਨਾਲ ਹੀ ਸੜਕਾਂ ਦੇ ਨਿਰਮਾਣ ਲਈ ਜ਼ਰੂਰੀ ਲੁੱਕ ਦੀ ਵੀ ਘਾਟ ਪੈਦਾ ਹੋ ਗਈ ਹੈ।
 
 

Have something to say? Post your comment

 

More in Chandigarh

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ