Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਐਲਪੀਜੀ ਸਿਲੰਡਰ ਬੁਕਿੰਗ ਲਈ ਨਵਾਂ ਨਿਯਮ ਲਾਗੂ, ਹੁਣ 25 ਦਿਨਾਂ ਬਾਅਦ ਹੀ ਹੋਵੇਗੀ ਅਗਲੀ ਬੁਕਿੰਗ

March 12, 2026 10:18 PM
SehajTimes

ਅਜਨਾਲਾ : ਦੇਸ਼ ਭਰ ਵਿੱਚ ਐਲਪੀਜੀ ਗੈਸ ਸਿਲੰਡਰ ਦੀ ਬੁਕਿੰਗ ਨਾਲ ਸੰਬੰਧਿਤ ਇੱਕ ਮਹੱਤਵਪੂਰਨ ਨਿਯਮ ਵਿੱਚ ਤਬਦੀਲੀ ਕੀਤੀ ਗਈ ਹੈ। ਨਵੇਂ ਨਿਯਮ ਅਨੁਸਾਰ ਹੁਣ ਖਪਤਕਾਰ ਇੱਕ ਸਿਲੰਡਰ ਬੁੱਕ ਕਰਨ ਤੋਂ ਬਾਅਦ ਤੁਰੰਤ ਦੂਜਾ ਸਿਲੰਡਰ ਬੁੱਕ ਨਹੀਂ ਕਰ ਸਕਣਗੇ। ਪਹਿਲਾਂ ਇਹ ਮਿਆਦ 21 ਦਿਨਾਂ ਦੀ ਸੀ, ਪਰ ਹੁਣ ਇਸਨੂੰ ਵਧਾ ਕੇ 25 ਦਿਨ ਕਰ ਦਿੱਤਾ ਗਿਆ ਹੈ। ਇਸ ਤਬਦੀਲੀ ਨਾਲ ਖਪਤਕਾਰਾਂ ਨੂੰ ਅਗਲੀ ਬੁਕਿੰਗ ਲਈ ਘੱਟੋ-ਘੱਟ 25 ਦਿਨਾਂ ਦੀ ਉਡੀਕ ਕਰਨੀ ਪਵੇਗੀ। ਗੈਸ ਕੰਪਨੀਆਂ ਦਾ ਕਹਿਣਾ ਹੈ ਕਿ ਇਸ ਨਿਯਮ ਦਾ ਮੁੱਖ ਮਕਸਦ ਗੈਸ ਸਿਲੰਡਰਾਂ ਦੀ ਸਪਲਾਈ ਪ੍ਰਣਾਲੀ ਨੂੰ ਸੁਚਾਰੂ ਬਣਾਉਣਾ ਅਤੇ ਹਰ ਖਪਤਕਾਰ ਤੱਕ ਸਮੇਂ ਸਿਰ ਸਿਲੰਡਰ ਪਹੁੰਚਾਉਣਾ ਹੈ। ਕਈ ਵਾਰ ਕੁਝ ਲੋਕ ਪਹਿਲਾਂ ਹੀ ਸਿਲੰਡਰ ਬੁੱਕ ਕਰ ਲੈਂਦੇ ਸਨ, ਜਿਸ ਕਾਰਨ ਹੋਰ ਖਪਤਕਾਰਾਂ ਨੂੰ ਸਮੇਂ ‘ਤੇ ਸਿਲੰਡਰ ਨਹੀਂ ਮਿਲਦਾ ਸੀ। ਹੁਣ ਨਵਾਂ ਨਿਯਮ ਲਾਗੂ ਹੋਣ ਨਾਲ ਇਸ ਸਮੱਸਿਆ ਨੂੰ ਕਾਫੀ ਹੱਦ ਤੱਕ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗੈਸ ਕੰਪਨੀਆਂ ਵੱਲੋਂ ਖਪਤਕਾਰਾਂ ਦੀ ਸਹੂਲਤ ਲਈ ਸ਼ਿਕਾਇਤ ਦਰਜ ਕਰਨ ਦੇ ਨੰਬਰ ਵੀ ਜਾਰੀ ਕੀਤੇ ਗਏ ਹਨ। ਜੇਕਰ ਕੋਈ ਡੀਲਰ ਸਿਲੰਡਰ ਦੀ ਡਿਲੀਵਰੀ ਵਿੱਚ ਬਿਨਾਂ ਕਾਰਨ ਦੇਰੀ ਕਰਦਾ ਹੈ ਜਾਂ ਖਪਤਕਾਰਾਂ ਨੂੰ ਪਰੇਸ਼ਾਨ ਕਰਦਾ ਹੈ ਤਾਂ ਉਹ ਸਿੱਧਾ ਕੰਪਨੀ ਨਾਲ ਸੰਪਰਕ ਕਰ ਸਕਦੇ ਹਨ। ਇੰਡੇਨ ਗੈਸ ਦੇ ਖਪਤਕਾਰ 7718955555 ‘ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕੰਪਨੀ ਦੇ ਟੋਲ-ਫ੍ਰੀ ਨੰਬਰ 1800233355 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਐਚਪੀ ਗੈਸ ਦੇ ਗਾਹਕ 9493602222 ‘ਤੇ ਕਾਲ ਕਰਕੇ ਆਪਣੀ ਸਮੱਸਿਆ ਦਰਜ ਕਰਵਾ ਸਕਦੇ ਹਨ। ਇਸਦੇ ਨਾਲ ਹੀ ਕੰਪਨੀ ਦੇ ਟੋਲ-ਫ੍ਰੀ ਨੰਬਰ 18002333555 ‘ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਭਾਰਤ ਗੈਸ ਦੇ ਖਪਤਕਾਰ 7715012345 ‘ਤੇ ਕਾਲ ਕਰਕੇ ਜਾਂ ਕੰਪਨੀ ਦੇ ਟੋਲ-ਫ੍ਰੀ ਨੰਬਰ 1800224344 ‘ਤੇ ਸੰਪਰਕ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਸਰਕਾਰ ਵੱਲੋਂ ਵੀ ਸਪਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ ਗੈਸ ਏਜੰਸੀ ਖਪਤਕਾਰਾਂ ਨੂੰ ਬੇਲੋੜੀ ਪਰੇਸ਼ਾਨ ਕਰਦੀ ਹੈ ਜਾਂ ਸਮੇਂ ‘ਤੇ ਸਿਲੰਡਰ ਦੀ ਡਿਲੀਵਰੀ ਨਹੀਂ ਕਰਦੀ, ਤਾਂ ਇਸਦੀ ਤੁਰੰਤ ਸ਼ਿਕਾਇਤ ਕੀਤੀ ਜਾਣੀ ਚਾਹੀਦੀ ਹੈ। ਇਸ ਨਾਲ ਨਾ ਸਿਰਫ਼ ਸਮੇਂ ਸਿਰ ਕਾਰਵਾਈ ਹੋਵੇਗੀ, ਸਗੋਂ ਗੈਸ ਸਪਲਾਈ ਪ੍ਰਣਾਲੀ ਨੂੰ ਵੀ ਹੋਰ ਬਿਹਤਰ ਬਣਾਇਆ ਜਾ ਸਕੇਗਾ।

Have something to say? Post your comment

 

More in Majha

ਸੇਵਾ ਦਾ ਸੰਕਲਪ ਗੁਰੂ ਸਾਹਿਬ ਦੀ ਬਖ਼ਸ਼ਿਸ਼, ਰਸਮੀ ਸੇਵਾ ਦੀ ਬਜਾਏ ਹੱਥੀਂ ਸੇਵਾ ਕਰਨ ਦੀ ਰਵਾਇਤ ਨਾਲ ਜੁੜੇ ਸੰਗਤ: ਜਥੇਦਾਰ ਗੜਗੱਜ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਸੈਂਟਰਾਂ ਲਈ ਖਰੀਦੇ ਫੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਵਿਰੋਧ

ਭਾਸ਼ਾ ਵਿਭਾਗ ਪੰਜਾਬ ਨੇ ਪ੍ਰੀਤ ਨਗਰ ਵਿਖੇ ਮਨਾਇਆ ਗੁਰਬਖਸ਼ ਸਿੰਘ ਪ੍ਰੀਤਲੜੀ ਦਾ ਜਨਮ ਦਿਵਸ

ਮੈਡਮ ਸੋਨੀਆ ਮਾਨ ਦੀ ਅਗਵਾਈ 'ਚ ਆਪ ਨੂੰ ਛੱਡ ਕੇ ਭਾਜਪਾ ਚ ਸ਼ਾਮਿਲ ਹੋਏ 7 ਰਾਜ ਸਭਾ ਮੈਂਬਰਾਂ ਦਾ ਫੂਕਿਆ ਪਤਲਾ

ਅਜਨਾਲਾ ਅਦਾਲਤ ਦਾ ਵੱਡਾ ਫੈਸਲਾ: ਸਾਂਸਦ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

ਨਗਰ ਨਿਗਮ ਦੇ ਅਧਿਕਾਰੀਆਂ ਨੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸਫ਼ਾਈ ਪ੍ਰਬੰਧ ਮਜ਼ਬੂਤ ਕਰਨ ਲਈ ਪੈਸਕੋ ਟੀਮ ਨਾਲ ਸਮੀਖਿਆ ਮੀਟਿੰਗ

ਸਿੱਖਿਆ ਕ੍ਰਾਂਤੀ ਤਹਿਤ ਪਿੰਡ ਮੱਲੂ ਨੰਗਲ ਵਿੱਚ ਸਾਇੰਸ ਲਾਇਬ੍ਰੇਰੀ ਦਾ ਉਦਘਾਟਨ

ਅਜਨਾਲਾ ‘ਚ ਸਿਆਸੀ ਪਲਟਾਅ – ਵਾਰਡ ਨੰਬਰ 13 ਵਿੱਚ ਆਪ ਮਜ਼ਬੂਤ, ਭਾਜਪਾ ਨੂੰ ਵੱਡਾ ਝੱਟਕਾ

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ