Friday, March 13, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

March 13, 2026 05:59 PM
ਦਰਸ਼ਨ ਸਿੰਘ ਚੌਹਾਨ
ਕਿਹਾ ਖਜ਼ਾਨਾ ਮੰਤਰੀ ਦੇ ਹਲਕੇ ਚ 22 ਤੋਂ ਕਰਾਂਗੇ ਝੰਡਾ ਮਾਰਚ 
 
ਸੁਨਾਮ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤਹਿਤ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਕਾਰਕੁਨਾਂ ਨੇ ਸਰਕਲ ਪ੍ਰਧਾਨ ਅਨੁੱਜ ਕੁਮਾਰ ਦੀ ਅਗਵਾਈ ਹੇਠ ਬਜ਼ਟ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਗੱਲਬਾਤ ਕਰਦਿਆਂ ਪਾਵਰਕਾਮ ਦੇ ਆਊਟਸੋਰਸ ਠੇਕਾ ਮੁਲਾਜ਼ਮ ਯੂਨੀਅਨ ਦੇ ਸਰਕਲ ਪ੍ਰਧਾਨ ਅਨੁੱਜ ਕੁਮਾਰ ਨੇ ਆਖਿਆ ਕਿ ਸੂਬੇ ਦੀ ਸਰਕਾਰ ਲੰਮੇ ਸਮੇਂ ਤੋਂ ਵੱਖ ਵੱਖ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ ਅਧੀਨ ਸੇਵਾਵਾਂ ਨਿਭਾਅ ਰਹੇ ਕਾਮਿਆਂ ਨੂੰ ਰੈਗੂਲਰ ਕਰਨ ਸਬੰਧੀ ਟਾਲਮਟੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਦੀ ਸੂਰਤ ਵਿੱਚ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਵਿਭਾਗਾਂ ਵਿੱਚ ਰੈਗੂਲਰ ਕਰ ਦਿੱਤਾ ਜਾਵੇਗਾ ਲੇਕਿਨ ਚਾਰ ਸਾਲ ਦਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਾਰੇ ਆਊਟਸੋਰਸਡ ਇਨਲਿਸਟਮੈਂਟ ਨੂੰ ਵਿਭਾਗ ਵਿੱਚ ਲਿਆਕੇ ਰੈਗੂਲਰ ਕਰਨ, ਘੱਟੋ ਘੱਟ ਉਜਰਤ ਦੇ ਕਾਨੂੰਨ 1948 ਅਨੁਸਾਰ ਪੰਦਰਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰਕੇ ਤਨਖਾਹ ਨਿਸ਼ਚਿਤ ਕੀਤੀ ਜਾਵੇ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਅਸੂਲ ਅਤੇ ਅਦਾਲਤੀ ਫੈਸਲਾ ਲਾਗੂ ਕੀਤਾ ਜਾਵੇ। ਜਥੇਬੰਦੀ ਦੇ ਸਰਕਲ ਪ੍ਰਧਾਨ ਅਨੁੱਜ ਕੁਮਾਰ ਨੇ ਦੱਸਿਆ ਕਿ 22 ਮਾਰਚ ਤੋਂ ਦਿੜ੍ਹਬਾ ਹਲਕੇ ਵਿੱਚ ਝੰਡਾ ਮਾਰਚ ਕਰਕੇ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣੀ ਸਬ ਕਮੇਟੀ ਅਤੇ ਵਿੱਤ ਮੰਤਰੀ ਪੰਜਾਬ ਦੇ ਹਲਕੇ ਦਿੜ੍ਹਬਾ ਵਿਚ 5 ਅਪ੍ਰੈਲ ਤੱਕ ਵੱਡੇ ਇਕੱਠ ਕਰਕੇ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ।

Have something to say? Post your comment