Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਰਾਜਾਸਾਂਸੀ ਹਲਕੇ 'ਚ ਮਹਿਲਾਵਾਂ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਦੀ ਖੁਸ਼ੀ ਵਿੱਚ ਜਾਗੋ ਕੱਢ ਕੇ ਖ਼ੁਸ਼ੀ ਮਨਾਈ

March 13, 2026 07:49 PM
ਜਗਤਾਰ ਸਿੰਘ ਮਾਹਲਾ

ਰਾਜਾਸਾਂਸੀ/ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਬਜ਼ਟ ਵਿੱਚ ਜਨਰਲ ਮਹਿਲਾਵਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਮਹਿਲਾਵਾਂ ਨੂੰ 1500 ਰੁਪਏ ਦੀ ਸਨਮਾਨ ਰਾਸ਼ੀ ਦੇਣ ਦੀ ਖੁਸ਼ੀ ਵਿੱਚ ਨਸ਼ਾ ਮੁਕਤੀ ਮੋਰਚਾ ਮਾਝਾ ਜੋਨ ਦੇ ਕੋਆਰਡੀਨੇਟਰ ਮੈਡਮ ਸੋਨੀਆ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਰਾਵਲੀਨ ਸੰਧੂ ਦੀ ਅਗਵਾਈ ਹੇਠ ਅੱਜ ਕਸਬਾ ਰਾਜਾਸਾਂਸੀ ਵਿਖੇ ਔਰਤਾਂ ਨੇ ਢੋਲ ਢਮੱਕਿਆ ਨਾਲ ਜਾਗੋ ਕੱਢ ਕੇ ਖੁਸ਼ੀ ਮਨਾਈ। ਇਸ ਮੌਕੇ ਮਹਿਲਾ ਵਿੰਗ ਦੀ ਕੋਆਰਡੀਨੇਟਰ ਰਾਵਲੀਨ ਸੰਧੂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਇਸ ਫੈਸਲੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 9300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜਿਸ ਦੇ ਅਧੀਨ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੌਮੀ ਮਹਿਲਾ ਦਿਵਸ ਦੇ ਮੌਕੇ `ਤੇ ਕੀਤਾ ਗਿਆ ਇਹ ਐਲਾਨ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ।

ਮਹਿਲਾ ਵਿੰਗ ਕੋਆਰਡੀਨੇਟਰ ਰਾਵਲੀਨ ਸੰਧੂ ਨੇ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੀਆਂ ਕਰੀਬ 97 ਫੀਸਦੀ ਯੋਗ ਮਹਿਲਾਵਾਂ ਨੂੰ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਭ ਤੋਂ ਵੱਧ ਗਿਣਤੀ ਵਿੱਚ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮਕਸਦ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ, ਘਰੇਲੂ ਫ਼ੈਸਲਾ ਲੈਣ ਵਿੱਚ ਉਨ੍ਹਾਂ ਦੀ ਭੂਮਿਕਾ ਵਧਾਉਣਾ, ਸਿਹਤ ਅਤੇ ਪੋਸ਼ਣ ਦੇ ਨਤੀਜੇ ਸੁਧਾਰਨਾ ਅਤੇ ਲੜਕੀਆਂ ਨੂੰ ਉੱਚੇਰੀ ਸਿੱਖਿਆ ਅਤੇ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦੇ ਦ੍ਰਿੜ ਨਿਸ਼ਚੇ ਨੂੰ ਦਰਸਾਉਂਦੀ ਹੈ ਕਿ ਮਹਿਲਾਵਾਂ ਦਾ ਸਸ਼ਕਤੀਕਰਨ ਇੱਕ ਮਜ਼ਬੂਤ ਅਤੇ ਪ੍ਰਗਤੀਸ਼ੀਲ ਸਮਾਜ ਦੀ ਨੀਂਹ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀਆਂ ਮਹਿਲਾਵਾਂ ਪਹੁੰਚੀਆਂ ਜਿਸ ਵਿੱਚ ਨਗਰ ਪੰਚਾਇਤ ਮੀਤ ਪ੍ਰਧਾਨ ਮੀਨਾਕਸ਼ੀ, ਕੌਂਸਲਰ ਸਰਬਜੀਤ ਕੌਰ ਆਦਿ ਹਾਜ਼ਰ ਸਨ।

Have something to say? Post your comment

 

More in Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ