Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

March 13, 2026 08:48 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਰਾਜ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੱਖ ਵੱਖ ਕੰਪਨੀਆਂ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਤੇ ਡੈਲੀਗੇਟਸ ਵਲੋਂ ਭਰਪੂਰ ਦਿਲਚਸਪੀ ਦਿਖਾਈ ਜਾ ਰਹੀ ਹੈ। ਪੰਜਾਬ ਦੇ ਸਹਿਕਾਰੀ ਅਦਾਰੇ ਮਾਰਕਫੈੱਡ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਉਤੇ ਸਭ ਤੋਂ ਜ਼ਿਆਦਾ ਭੀੜ ਦੇਖਣ ਨੂੰ ਮਿਲੀ। ਇਸ ਸਟਾਲ ਉਤੇ ਮਾਰਕਫੈੱਡ ਵੱਲੋਂ ਚਾਵਲ, ਸ਼ਹਿਦ, ਡੱਬਾਬੰਦ ਸਬਜ਼ੀਆਂ,ਮਲਟੀਗ੍ਰੇਨ ਦਲੀਆ,ਗੁੱੜ੍ਹ ਸੱਕਰ, ਸਰੋਂ ਦਾ ਤੇਲ ਘਿਓ, ਅਚਾਰ ਅਤੇ ਆਟਾ ਸਮੇਤ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ। ਮਾਰਕਫੈੱਡ ਸਟਾਲ ਦੇ ਨੋਡਲ ਇੰਚਾਰਜ ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਆਏ ਹੋਏ ਡੈਲੀਗੇਟਸ ਵਲੋਂ ਮਾਰਕਫੈੱਡ ਦੇ ਸ਼ਹਿਦ,ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਵਲੋਂ ਸਭ ਤੋਂ ਜ਼ਿਆਦਾ ਜਾਣਕਾਰੀ ਲਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਮਾਰਕਫੈੱਡ ਦੇ ਉਤਪਾਦ ਆਸਟ੍ਰੇਲੀਆ, ਨਿਊਜ਼ੀਲੈਂਡ ਕਨੈਡਾ ਅਰਬ ਅਤੇ ਕਈ ਹੋਰ ਦੇਸ਼ਾਂ ਵਿੱਚ ਨਿਰਯਾਤ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਦੀ ਮੰਗ ਦਿਨੋਦਿਨ ਵਧਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਕੁਝ ਡੈਲੀਗੇਟਸ ਨੇ ਅਫਰੀਕਨ ਦੇਸ਼ਾਂ ਵਿਚ ਮਾਰਕਫੈੱਡ ਦੇ ਉਤਪਾਦਾਂ ਨੂੰ ਬਰਾਮਦ ਕਰਨ ਲਈ ਮਾਰਕਫੈੱਡ ਰਾਬਤਾ ਵੀ ਕੀਤਾ ਗਿਆ। ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਮਾਰਕਫੈੱਡ ਵੱਲੋਂ ਤਿਆਰ ਕੀਤੇ ਗਏ ਸ਼ਹਿਦ ਨੇ ਦੁਨੀਆ ਦੇ ਸਭ ਤੋਂ ਵੱਡੇ ਗੁਣਵੱਤਾ ਟੈਸਟ ਐਨ. ਐਮ.ਆਰ ਜ਼ੋ ਕਿ ਜਰਮਨ ਕੰਪਨੀ ਵਲੋਂ ਪਹਿਲਾਂ ਸਥਾਨ ਹਾਸਲ ਕੀਤੀ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ