Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

March 13, 2026 08:52 PM
SehajTimes

ਮੋਹਾਲੀ : ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ - 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਹੈ। ਗਲੋਬਲ ਨੈੱਟਵਰਕ ਜਾਪਾਨ ਕੰਪਨੀ ਦੇ ਡਾ. ਰੋਹਿਤ ਬਖਸ਼ੀ ਨੇ ਖੁਲਾਸਾ ਕੀਤਾ ਕਿ ਕੰਪਨੀ ਦਾ ਮੁੱਖ ਮੰਤਵ ਕਿਸਾਨਾਂ ਤੋਂ ਸਿੱਧੇ ਤੌਰ 'ਤੇ ਝੋਨਾ ਖਰੀਦ ਕੇ ਇਸਦੀ ਫਸਲੀ ਰਹਿੰਦ-ਖੂੰਹਦ ਤੋਂ ਈਥਾਨੋਲ ਤਿਆਰ ਕਰਨਾ ਹੈ ਜੋ ਕਿ ਵਾਤਾਵਰਣ ਅਨੁਕੂਲ ਅਤੇ ਅਹਿਮ ਨਵਿਆਉਣਯੋਗ ਊਰਜਾ ਹੈ ਅਤੇ ਇਸ ਜ਼ਰੀਏ ਫਸਲੀ ਰਹਿੰਦ ਖੂੰਹਦ ਦਾ ਵੀ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਸੰਭਵ ਹੈ। ਇਸ ਪਿਛੇ ਮੁੱਖ ਉਦੇਸ਼ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨਾ ਅਤੇ ਰਹਿੰਦ-ਖੂੰਹਦ ਤੋਂ ਅਜਿਹੇ ਮੁਲਵਾਨ ਉਤਪਾਦ ਬਣਾਉਣਾ ਹੈ ਜੋ ਆਰਥਿਕਤਾ ਨੂੰ ਉਸਾਰੂ ਹੁਲਾਰਾ ਦੇਣਗੇ।

ਪੰਜਾਬ ਹਰ ਸਾਲ 20 ਕਰੋੜ ਟਨ ਰਹਿੰਦ-ਖੂੰਹਦ ਪੈਦਾ ਕਰਦਾ ਹੈ ਅਤੇ ਜੇਕਰ ਇਸਨੂੰ ਸਹੀ ਢੰਗ ਨਾਲ ਰੀਸਾਈਕਲ ਕੀਤਾ ਜਾਵੇ ਤਾਂ ਇਹ ਗਰੀਨ ਐਨਰਜੀ ਦੇ ਇਸ ਸੰਕਲਪ ਨੂੰ ਉਤਸ਼ਾਹਿਤ ਕਰਨ ਵਿੱਚ ਹੈਰਾਨੀਜਨਕ ਭੂਮਿਕਾ ਨਿਭਾ ਸਕਦਾ ਹੈ। ਪੰਜਾਬ ਸਰਕਾਰ ਨਾਲ ਤਜਰਬਾ ਬਹੁਤ ਉਸਾਰੂ ਤੇ ਚੰਗਾ ਰਿਹਾ ਕਿਉਂਕਿ ਸਾਡਾ ਮਾਰਗਦਰਸ਼ਨ ਬਹੁਤ ਠਰੰਮੇ ਨਾਲ ਕੀਤਾ ਗਿਆ ਅਤੇ ਹਰ ਕਦਮ 'ਤੇ ਜਾਣਕਾਰੀ ਵਿਸਥਾਰ ਵਿਚ ਮੁਹੱਈਆ ਕਰਵਾਈ ਗਈ। ਡਾ. ਰੋਹਿਤ ਬਖਸ਼ੀ ਨੇ ਅੱਗੇ ਕਿਹਾ ਕਿ, ‘ਅਸੀਂ ਸਮਝੌਤੇ ਦੇ ਪੜਾਅ 'ਤੇ ਹਾਂ ਅਤੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਸ਼ੁਰੂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਇੱਕ ਪਲਾਂਟ ਸਥਾਪਤ ਕਰਨ ਦਾ ਇਰਾਦਾ ਰੱਖਦੇ ਹਾਂ। ਇਸ ਦੇ ਮੁੱਢ ਲਈ 20 ਏਕੜ ਜ਼ਮੀਨ ਦੀ ਲੋੜ ਹੈ’। ਇਸ ਮੌਕੇ ਸੀ.ਈ.ਓ ਮੋਬੂਟੋਕੀ ਇਟੋ, ਮਾਸਾਹਿਰੋ ਸੈਤੋ, ਡਾ. ਮਨਪ੍ਰੀਤ ਸਿੰਘ, ਡਾ. ਰੋਹਿਤ ਬਖਸ਼ੀ ਅਤੇ ਹੋਰ ਮੌਜੂਦ ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ