Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜਾਪਾਨ ਆਧਾਰਤ ਉਦਯੋਗ ਵਲੋਂ ਪੰਜਾਬ ਨਿਵੇਸ਼ ਲਈ ਬਿਹਤਰੀਨ ਸੂਬਾ ਕਰਾਰ

March 13, 2026 09:04 PM
SehajTimes

ਚੰਡੀਗੜ੍ਹ/ਐੱਸ.ਏ.ਐੱਸ ਨਗਰ :  ਇਥੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪਹਿਲੇ ਦਿਨ ਹੋਏ ਇੱਕ ਕੰਟਰੀ ਸੈਸ਼ਨ ਵਿੱਚ ਜਪਾਨ ਅਧਾਰਿਤ ਸਨਅਤੀ ਆਗੂਆਂ ਨੇ ਪੰਜਾਬ ਨੂੰ ਵਪਾਰ ਲਈ ਬਿਹਤਰੀਨ ਸੂਬਾ ਕਰਾਰ ਦਿੰਦਿਆਂ ਕਿਹਾ ਕਿ ਰਾਜ ਵਿੱਚ ਨਿਵੇਸ਼ ਲਈ ਮਾਹੌਲ ਬੇਹੱਦ ਸਾਜ਼ਗਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪ੍ਰਗਤੀਸ਼ੀਲ ਉਦਯੋਗਿਕ ਨਜ਼ਰੀਆ ਅਤੇ ਸੁਵਿਧਾਜਨਕ ਪ੍ਰਸ਼ਾਸਨਿਕ ਢਾਂਚਾ ਜਪਾਨੀ ਕੰਪਨੀਆਂ ਨੂੰ ਵਾਧੇ - ਵਿਸਥਾਰ ਲਈ ਉਤਸ਼ਾਹਿਤ ਕਰ ਰਿਹਾ ਹੈ। ਇਸ ਮੌਕੇ ਬੋਲਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਉਭਰਦੇ ਖੇਤਰਾਂ ਜਿਵੇਂ ਕਿ ਇੰਟੇਗ੍ਰੇਟਡ ਈਵੀ ਅਤੇ ਆਟੋਮੋਟਿਵ ਮੈਨੂਫੈਕਚਰਿੰਗ ਈਕੋਸਿਸਟਮ, ਖੇਤੀਬਾੜੀ ਮਸ਼ੀਨੀਕਰਨ, ਸਮਾਰਟ ਖੇਤੀਬਾੜੀ ਤਕਨਾਲੋਜੀ ਆਦਿ ਖੇਤਰਾਂ ਵਿੱਚ ਹੱਲਾਂ ਲਈ ਜਪਾਨੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਇੱਛੁਕ ਹੈ। ਉਨ੍ਹਾਂ ਕਿਹਾ ਕਿ ਜਪਾਨ ਭਾਰਤ ਦਾ ਇਕ ਬੇਹੱਦ ਭਰੋਸੇਯੋਗ ਵਿਕਾਸ ਆਧਾਰਿਤ ਭਾਈਵਾਲ ਰਿਹਾ ਹੈ ਅਤੇ ਜਪਾਨੀ ਕੰਪਨੀਆਂ ਨੇ ਬੁਨਿਆਦੀ ਢਾਂਚੇ, ਅਤਿ- ਆਧੁਨਿਕ ਨਿਰਮਾਣ ਅਤੇ ਮੋਬਿਲਿਟੀ ਖੇਤਰਾਂ ਵਿੱਚ ਆਧੁਨਿਕ ਉਦਯੋਗਿਕ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ।
   ਰਾਜ ਵਿੱਚ ਉਦਯੋਗਿਕ ਗਤੀਵਿਧੀਆਂ ਦੇ ਹੁਲਾਰੇ ਦਾ ਜ਼ਿਕਰ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਮਜ਼ਬੂਤ ਨਿਰਮਾਣ ਆਧਾਰ, ਬੇਹੱਦ ਹੁਨਰਮੰਦ ਕਰਮੀ ਤੇ ਉੱਤਰੀ ਭਾਰਤ ਦੇ ਮੁੱਖ ਬਾਜ਼ਾਰਾਂ ਨਾਲ ਰਣਨੀਤਿਕ ਸੰਪਰਕ ਹੈ, ਜੋ ਇਸ ਨੂੰ ਆਲਮੀ ਪੱਧਰ ਦੇ ਭਾਈਵਾਲਾਂ ਲਈ ਆਕਰਸ਼ਨ ਦਾ ਕੇਂਦਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮਸ਼ੀਨਰੀ, ਆਟੋਮੋਟਿਵ ਮਟੀਰੀਅਲ ਅਤੇ ਇੰਡਸਟਰੀਅਲ ਕੋਟਿੰਗਜ਼ ਵਰਗੇ ਖੇਤਰਾਂ ਵਿੱਚ ਜਪਾਨੀ ਕੰਪਨੀਆਂ ਦੀ ਸਫਲ ਮੌਜੂਦਗੀ ਇੰਡੋ-ਜਪਾਨੀ ਉਦਯੋਗਿਕ ਸਹਿਯੋਗ ਦੀ ਮਜ਼ਬੂਤੀ ਨੂੰ ਦਰਸਾਉਂਦੀ ਹੈ।
ਟਿਕਾਊ ਵਿਕਾਸ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਬਾਇਓਮਾਸ ਦੀ ਵਰਤੋਂ, ਨਵਿਆਉਣਯੋਗ ਊਰਜਾ ਅਤੇ ਸਰਕੁਲਰ ਅਰਥਵਿਵਸਥਾ ਤਹਿਤ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਇਸ ਦੇ ਨਾਲ ਹੀ ਲਗਾਤਾਰ ਸੁਧਾਰਾਂ, ਉੱਚ ਗੁਣਵੱਤਾ ਪ੍ਰਬੰਧਨ ਰਾਹੀਂ ਹੁਨਰ ਵਿਕਾਸ ‘ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੀ ਉਦਯੋਗਿਕ ਤਾਕਤ ਅਤੇ ਜਪਾਨ ਦੀ ਤਕਨਾਲੋਜੀ ਆਧਾਰਿਤ ਮੁਹਾਰਤ ਦੀ ਸਾਂਝ ਨਾਲ ਲੰਮਚਿਰੀ ਨਿਰਮਾਣ ਅਤੇ ਨਵੀਨਤਾ ਆਧਾਰਿਤ ਭਾਈਵਾਲੀ ਬਣ ਸਕਦੀ ਹੈ ਜੋ ਟਿਕਾਊ ਵਿਕਾਸ, ਵਿਸ਼ਵ ਪੱਧਰੀ ਮੁਕਾਬਲੇਬਾਜ਼ੀ ਤੇ ਸਾਂਝੀ ਖੁਸ਼ਹਾਲੀ ਨੂੰ ਹੁਲਾਰਾ ਦੇਵੇਗੀ।
   ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਨੇ ਹਾਲ ਹੀ ਵਿੱਚ ਇਕ ਅਹਿਮ ਉਦਯੋਗਿਕ ਨੀਤੀ ਜਾਰੀ ਕੀਤੀ ਹੈ ਜਿਸ ਵਿੱਚ 24 ਤਰਜੀਹੀ ਖੇਤਰਾਂ ਦੀ ਪਛਾਣ ਕਰਕੇ ਇਨ੍ਹਾਂ ਖੇਤਰਾਂ ਨੂੰ ਹੁਲਾਰਾ ਦੇਣ ਲਈ ਉੱਘੇ ਉਦਯੋਗਪਤੀਆਂ ਦੀ ਅਗਵਾਈ ਹੇਠ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਅਤੇ ਉਦਯੋਗਿਕ ਧਿਰਾਂ ਵੱਲੋਂ ਦਿੱਤੀਆਂ 77 ਫੀਸਦੀ ਤੋਂ ਵੱਧ ਸਿਫਾਰਸ਼ਾਂ ਨੂੰ ਸੂਬਾ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਸਰਕਾਰ ਨੇ ਰਾਈਟ ਟੂ ਬਿਜ਼ਨਸ ਐਕਟ ਲਾਗੂ ਕੀਤਾ ਹੈ ਜਿਸ ਅਧੀਨ ਉਦਯੋਗਿਕ ਤਜਵੀਜ਼ਾਂ ਲਈ 5 ਤੋਂ 18 ਦਿਨਾਂ ਵਿੱਚ ਪ੍ਰਿੰਸੀਪਲ ਮਨਜ਼ੂਰੀ ਦਿੱਤੀ ਜਾਂਦੀ ਹੈ ਅਤੇ 45 ਦਿਨਾਂ ਦੀ ਮਿਆਦ ਪੂਰੀ ਹੋਣ ‘ਤੇ ਡੀਮਡ ਅਪਰੂਵਲ ਸਰਟੀਫਿਕੇਸ਼ਨ ਦੇਣ ਦਾ ਪ੍ਰਬੰਧ ਹੈ।
ਜਪਾਨੀ ਸਫਾਰਤ ਦੇ ਮੰਤਰੀ ਯਾਮਾਜ਼ਾਕੀ ਫੁਮਿਓ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਅਤੇ ਜਪਾਨ ਦੋ ਵੱਡੇ ਲੋਕਤੰਤਰਿਕ ਦੇਸ਼ਾਂ ਵਜੋਂ ਵਿਭਿੰਨ ਉਦਯੋਗਿਕ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਹੇ ਹਨ।
ਤੋਪਾਨ ਸਪੈਸ਼ਲਟੀ ਫਿਲਮਜ਼ ਪ੍ਰਾਈਵੇਟ ਲਿਮਿਟਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਮਿਤ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਪਾਨ ਵਿੱਚ ਉਨ੍ਹਾਂ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਸੀ ਅਤੇ ਕੰਪਨੀ ਵਲੋਂ ਨਜ਼ਦੀਕੀ ਸਮੇਂ ਵਿੱਚ ਪੰਜਾਬ ਵਿੱਚ 300 ਤੋਂ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਹੈ।
ਯਾਨਮਾਰ ਐਗਰੀਕਲਚਰਲ ਮਸ਼ੀਨਰੀ ਇੰਡੀਆ ਪ੍ਰਾਈਵੇਟ ਲਿਮਿਟਡ ਦੇ ਵਾਈਸ ਪ੍ਰੈਜ਼ੀਡੈਂਟ (ਓਪਰੇਸ਼ਨਜ਼) ਸੁਮਿਤ ਕਪਲੀਸ਼ ਨੇ ਕਿਹਾ ਕਿ ਪੰਜਾਬ ਨਾਲ ਕੰਪਨੀ ਦਾ ਮਜ਼ਬੂਤ ਨਾਤਾ ਹੈ ਕਿਉਂਕਿ ਇੱਥੇ ਹੁਨਰ, ਕਾਰੀਗਰੀ ਦੀ ਅਮੀਰ ਪਰੰਪਰਾ ਤੇ ਸੁਖਾਵੇਂ ਉਦਯੋਗਿਕ ਸਬੰਧ ਹਨ। ਉਨ੍ਹਾਂ ਕਿਹਾ ਕਿ ਸਾਜ਼ਗਾਰ ਅਤੇ ਉਤਸ਼ਾਹਵਧਾਊ ਕਾਰੋਬਾਰੀ ਸੱਭਿਆਚਾਰ, ਉਦਯੋਗ-ਪੱਖੀ ਨੀਤੀਆਂ, ਬਿਜਲੀ ਸਪਲਾਈ ਤੇ ਸ਼ਾਨਦਾਰ ਸੜਕੀ ਸੰਪਰਕ ਨੇ ਕੰਪਨੀ ਨੂੰ ਕਾਰੋਬਾਰ ਵਧਾਉਣ ਲਈ ਪ੍ਰੇਰਿਤ ਕੀਤਾ ਹੈ।
ਜਪਾਨ ਐਕਸਟਰਨਲ ਟਰੇਡ ਆਰਗਨਾਈਜ਼ੇਸ਼ਨ ਦੇ ਨੁਮਾਇੰਦੇ ਤਾਕੂ ਹੀਰੋਕੀ ਨੇ ਕਿਹਾ ਕਿ ਦੋਵੇਂ ਦੇਸ਼ ਆਰਥਿਕ ਸੁਰੱਖਿਆ ਅਤੇ ਆਧੁਨਿਕ ਤਕਨਾਲੋਜੀਆਂ ਦੇ ਖੇਤਰ ਵਿੱਚ ਬੜੀ ਨੇੜਤਾ ਨਾਲ ਕੰਮ ਕਰ ਰਹੇ ਹਨ ਅਤੇ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਸੂਬੇ ਦੀ ਕਾਰੋਬਾਰ-ਅਨੁਕੂਲ ਉਦਯੋਗਿਕ ਨੀਤੀ ਦੇ ਮੱਦੇਨਜ਼ਰ ਜਪਾਨੀ ਕੰਪਨੀਆਂ ਦੀ ਵਧਦੀ ਦਿਲਚਸਪੀ ਨੂੰ ਹੋਰ ਹੁਲਾਰਾ ਦੇਵੇਗਾ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ